ਅੰਮ੍ਰਿਤਸਰ (ਸਰਬਜੀਤ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲੇ ’ਤੇ ਕੀਤੇ ਜਾ ਰਹੇ ਵਿਸ਼ਾਲ ਸਮਾਗਮਾਂ ਦੀ ਰਸਮੀ ਸ਼ੁਰੂਆਤ 23 ਨਵੰਬਰ ਨੂੰ ਹੋਣ ਤੋਂ ਪਹਿਲਾਂ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਲਾਲ ਕਿਲੇ ਤੱਕ ਬਣਾਏ ਕੋਰੀਡੋਰ ਦੀ ਸਫਾਈ ਸੇਵਾ ਦਿੱਲੀ ਦੀਆਂ ਹਜ਼ਾਰਾਂ ਸੰਗਤਾਂ ਨੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਇਨ੍ਹਾਂ ਤਿੰਨਾਂ ਹੀ ਸ਼ਖਸੀਅਤਾਂ ਨੇ ਕਿਹਾ ਕਿ ਅਸੀਂ ਸਾਰੇ ਵਡਭਾਗੀ ਹਾਂ ਜੋ ਗੁਰੂ ਸਾਹਿਬ ਨੇ ਸਾਡੇ ’ਤੇ ਮਿਹਰ ਕੀਤੀ ਅਤੇ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਦਾ ਮੌਕਾ ਸਾਡੇ ਜੀਵਨ ਕਾਲ ਵਿਚ ਆਇਆ ਹੈ ਅਤੇ ਇਸ ਪਵਿੱਤਰ ਦਿਹਾੜੇ ’ਤੇ ਸਾਨੂੰ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਸੁਭਾਗਾ ਸਮਾਂ ਬਹੁਤ ਚੰਗੇ ਭਾਗਾਂ ਵਾਲਿਆਂ ਨੂੰ ਹੀ ਨਸੀਬ ਹੁੰਦਾ ਹੈ। ਅਜਿਹੇ ਸਮੇਂ ਵਿਚ ਸਮਾਗਮਾਂ ਨੂੰ ਆਯੋਜਿਤ ਕਰਨਾ ਤੇ ਅਜਿਹੇ ਕੋਰੀਡੋਰ ਦੀ ਸਫਾਈ ਦੀ ਸੇਵਾ ਦਾ ਸੁਭਾਗ ਮਿਲਣਾ ਆਪਣੇ ਆਪ ਵਿਚ ਬਹੁਤ ਹੀ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੀਆਂ ਸਮੂਹ ਸੰਗਤਾਂ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਹਨਾਂ ਨੇ ਹਜ਼ਾਰਾਂ ਦੀ ਗਿਣਤੀ ਵਿਚ ਇਕੱਤਰ ਹੋ ਕੇ ਇਸ ਸੇਵਾ ਵਿਚ ਹਿੱਸਾ ਲਿਆ ਹੈ ਅਤੇ ਲਾਲ ਕਿਲ੍ਹਾ ਜਿਥੋਂ ਗੁਰੂ ਸਾਹਿਬ ਦੀ ਸ਼ਹਾਦਤ ਦਾ ਫੁਰਮਾਨ ਜਾਰੀ ਕੀਤਾ ਗਿਆ, ’ਤੇ ਗੁਰੂ ਸਾਹਿਬ ਨੂੰ ਯਾਦ ਕਰਦਿਆਂ ਹੋ ਰਹੇ ਸਮਾਗਮਾਂ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਰੰਭ
NEXT STORY