ਟਾਂਡਾ ਉੜਮੁੜ (ਪਰਮਜੀਤ ਮੋਮੀ) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੀਆਂ ਖੁਸ਼ੀਆਂ ਦੇ ਸਬੰਧ ਵਿੱਚ ਗਰੀਸ ਦੀਆਂ ਸਮੂਹ ਸੰਗਤਾਂ ਨੇ ਸੋਨੇ ਨਾਲ ਤਿਆਰ ਕੀਤਾ ਗਿਆ ਹਰਿ ਦਾ ਨਿਸ਼ਾਨ ਡੇਰਾ ਸੱਚਖੰਡ ਬੱਲਾਂ ਵਿਖੇ ਭੇਟ ਕੀਤਾ। ਗਰੀਸ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੀਆਂ ਸਮੂਹ ਸੰਗਤਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਦਰਸ਼ਨ ਦੀਦਾਰੇ ਕਰਦੇ ਹੋਏ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਸੋਨੇ ਨਾਲ ਤਿਆਰ ਕੀਤਾ ਹਰਿ ਦਾ ਨਿਸ਼ਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਕਾਸ਼ੀ ਬਨਾਰਸ ਲਈ ਭੇਟ ਕੀਤਾ।
ਇਹ ਵੀ ਪੜ੍ਹੋ : 'ਪੁਸ਼ਪਾ' ਵਾਲਾ ਲਾਲ ਚੰਦਨ ਭਾਰਤ 'ਚ ਕਿੱਥੇ ਮਿਲਦੈ, ਕਿਉਂ ਖ਼ਤਮ ਹੋਣ ਦੇ ਕੰਢੇ 'ਤੇ ਹੈ 'ਲਾਲ ਸੋਨਾ'
ਇਸ ਮੌਕੇ ਗਰੀਸ ਤੋਂ ਪਹੁੰਚੀਆਂ ਸੰਗਤਾਂ ਨੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਗੁਰਪੁਰਬ ਨੂੰ ਲੈ ਕੇ ਸਮੁੱਚੇ ਸੰਸਾਰ ਭਰ ਵਿੱਚ ਬਹੁਤ ਹੀ ਉਤਸਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤਾਂ ਨੇ ਦੱਸਿਆ ਕਿ ਗਰੀਸ ਦੀਆਂ ਸਮੁੱਚੀਆਂ ਸੰਗਤਾਂ 9 ਫਰਵਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਸਥਾਨ ਕਾਸ਼ੀ ਬਨਾਰਸ ਲਈ ਜਾਣ ਵਾਲੀ ਬੇਗਮਪੁਰਾ ਐਕਸਪ੍ਰੈਸ ਟਰੇਨ ਰਾਹੀਂ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਵਿੱਚ ਰਵਾਨਾ ਹੋਣਗੀਆਂ ਤੇ ਕਾਸ਼ੀ ਬਨਾਰਸ ਵਿੱਚ ਹੋਣ ਵਾਲੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਹਿੱਸਾ ਲੈਣਗੀਆਂ।
ਇਸ ਮੌਕੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਗਰੀਸ ਦੀਆਂ ਸੰਗਤਾਂ ਨੂੰ ਅਸ਼ੀਰਵਾਦ ਦਿੰਦੇ ਹੋਏ ਧੰਨਵਾਦ ਕਰਨ ਦੇ ਨਾਲ-ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੁਰਬ 'ਤੇ ਮੁਬਾਰਕਵਾਦ ਵੀ ਦਿੱਤੀ।
ਇਹ ਵੀ ਪੜ੍ਹੋ : ਅਡਾਨੀ ਦੇ ਛੋਟੇ ਬੇਟੇ ਦਾ ਵਿਆਹ ਹੋਇਆ ਸੰਪੰਨ, ਕਰ'ਤਾ 10 ਹਜ਼ਾਰ ਕਰੋੜ ਰੁਪਏ ਦਾਨ ਕਰਨ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਖੇਤੀਬਾੜੀ ਮੰਤਰੀ ਦੇ ਫਸਲਾਂ ਸਬੰਧੀ ਆਏ ਬਿਆਨ ਦੀ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਕਿਸਾਨਾਂ ਵੱਲੋਂ ਤਿੱਖੀ ਨਿੰਦਾ
NEXT STORY