ਅੰਮ੍ਰਿਤਸਰ (ਸਰਬਜੀਤ) - ਮਹਾਸ਼ਿਵਰਾਤਰੀ ਦੇ ਸਬੰਧ ਵਿਚ ਸ਼੍ਰੀ ਦੁਰਗਿਆਣਾ ਮੰਦਰ ਤੋਂ ਸੋਮਵਾਰ 153 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਵਿਚ ਸਥਿਤ ਸ਼੍ਰੀ ਕਟਾਸਰਾਜ ਧਾਮ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਸ੍ਰੀ ਦੁਰਗਿਆਣਾ ਤੀਰਥ ਦੇ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਵਿਖੇ ਮੱਥਾ ਟੇਕਣ ਉਪਰੰਤ ਜਥੇ ਨੂੰ ਕਮੇਟੀ ਦੀ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ, ਡਾਕਟਰ ਰਾਕੇਸ਼ ਸ਼ਰਮਾ, ਪਿੰਕ ਰਾਜ ਅਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਦੇ ਕੇ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ।
ਇਸ ਦੌਰਾਨ ਸ਼੍ਰੀ ਸਨਾਤਨ ਧਰਮ ਪ੍ਰਤੀਨਿਧੀ ਸਭਾ ਪੰਜਾਬ ਰਜਿ: ਤੇ ਕੇਂਦਰੀਯ ਸਨਾਤਨ ਧਰਮ ਸਭਾ ਉਤਰੀ ਭਾਰਤ ਦੇ ਸ਼ਰਧਾਲੂ ਸ਼ਾਮਲ ਸਨ। ਸਨਾਤਨ ਧਰਮ ਪ੍ਰਤੀਨਿਧੀ ਸਭਾ ਪੰਜਾਬ ਦੇ ਮੈਨੇਜਰ ਅਰੁਣ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 166 ਦੇ ਕਰੀਬ ਸ਼ਰਧਾਲੂਆਂ ਨੇ ਵੀਜ਼ਾ ਅਪਲਾਈ ਕੀਤੇ ਸਨ, ਜਿੰਨਾ ਵਿਚੋ 153 ਸ਼ਰਧਾਲੂਆਂ ਨੂੰ ਸ਼੍ਰੀ ਕਟਾਸਰਾਜ ਧਾਮ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲੀ ਹੈ।
ਸ੍ਰੀ ਦੁਰਗਿਆਣਾ ਮੰਦਰ ਕਮੇਟੀ ਦੀ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ੍ਰੀ ਦੁਰਗਿਆਣਾ ਤੀਰਥ ਤੋਂ ਜੈਕਾਰਿਆਂ ਦੀ ਗੂੰਜ ਨਾਲ ਜੱਥਾ ਸ਼੍ਰੀ ਕਟਾਸਰਾਜ ਧਾਮ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਹੈ ਅਤੇ ਯਾਤਰਾ ਵਿਚ ਜਾ ਰਹੇ ਸ਼ਰਧਾਲੂਆਂ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਵਸਦੇ ਸਨਾਤਨੀਆਂ ਨੂੰ ਪ੍ਰਾਚੀਨ ਤੀਰਥਾਂ ਦੀ ਯਾਤਰਾ ਕਰਨੀ ਚਾਹੀਦੀ ਹੈ ਅਤੇ ਨੌਜਵਾਨ ਪੀੜੀ ਨੂੰ ਵੀ ਯਾਤਰਾਵਾਂ ਬਾਰੇ ਦਸਣਾ ਚਾਹੀਦਾ ਹੈ, ਤਾਂ ਜ਼ੋ ਸਨਾਤਨ ਧਰਮ ਦਾ ਪ੍ਰਚਾਰ ਵਧ ਤੋਂ ਵਧ ਕੀਤਾ ਜਾ ਸਕੇ।
ਕਿਸਾਨਾਂ ਨੇ ਮੁਲਤਵੀ ਕੀਤਾ ਦਿੱਲੀ ਜਾਣ ਦਾ ਪ੍ਰੋਗਰਾਮ
NEXT STORY