ਜਲੰਧਰ (ਰੱਤਾ)- 12 ਫਰਵਰੀ ਨੂੰ ਦੇਸ਼ ਭਰ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਜਲੰਧਰ ਜ਼ਿਲ੍ਹੇ ਵਿਚ 11 ਤਾਰੀਖ਼ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮਦੇਨਜ਼ਰ ਸਿਹਤ ਵਿਭਾਗ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ। ਇਹ ਜਾਣਕਾਰੀ ਸ਼ੁਕਰਵਾਰ ਨੂੰ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 9 ਫਰਵਰੀ ਨੂੰ ਵਾਰਾਣਸੀ ਲਈ ਰਵਾਨਾ ਹੋਣ ਵਾਲੀ ਵਿਸ਼ੇਸ਼ ਟਰੇਨ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਮੈਡੀਕਲ ਟੀਮ ਸਵੇਰੇ 8 ਵਜੇ ਤੋਂ ਦੁਪਹਿਰ 1.30 ਵਜੇ ਤੱਕ ਰੇਲਵੇ ਸਟੇਸ਼ਨ ’ਤੇ ਤਾਇਨਾਤ ਰਹੇਗੀ ਅਤੇ ਇਕ ਮੈਡੀਕਲ ਟੀਮ ਟਰੇਨ ਵਿਚ ਸੰਗਤ ਨਾਲ ਜਾਵੇਗੀ। ਉਨ੍ਹਾਂ ਦੱਸਿਆ ਕਿ 11 ਫਰਵਰੀ ਨੂੰ ਆਯੋਜਿਤ ਹੋਣ ਵਾਲੀ ਸ਼ੋਭਾ ਯਾਤਰਾ ਦੇ ਮਾਰਗ ਦੇ ਰਸਤੇ ਵਿਚ ਵਡਾਲਾ ਚੌਂਕ, ਸ੍ਰੀ ਗੁਰੂ ਰਵਿਦਾਸ ਚੌਂਕ, ਨਕੋਦਰ ਚੌਂਕ, ਮਹਾਰਿਸ਼ੀ ਵਾਲਮੀਕਿ ਚੌਂਕ, ਸ਼੍ਰੀ ਰਾਮ ਚੌਂਕ, ਮਿਲਾਪ ਚੌਂਕ, ਪਟੇਲ ਚੌਂਕ ਅਤੇ ਸਬਜ਼ੀ ਮੰਡੀ ਚੌਂਕ ਵਿਚ ਮੈਡੀਕਲ ਟੀਮਾਂ ਐਂਬੂਲੈਂਸ ਨਾਲ ਤਾਇਨਾਤ ਰਹਿਣਗੀਆਂ।
ਇਹ ਵੀ ਪੜ੍ਹੋ : 3 ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਬੱਸ ਸਟੈਂਡ ਨੇੜਿਓਂ ਪਾਰਕ 'ਚੋਂ ਮਿਲੀ ਲਾਸ਼
ਸਿਵਲ ਸਰਜਨ ਨੇ ਦੱਸਿਆ ਕਿ 11 ਅਤੇ 12 ਫਰਵਰੀ ਨੂੰ ਮੈਡੀਕਲ ਟੀਮਾਂ ਐਂਬੂਲੈਂਸ ਦੇ ਨਾਲ 24 ਘੰਟੇ ਸ੍ਰੀ ਗੁਰੂ ਰਵਿਦਾਸ ਮੰਦਰ ਬੂਟਾ ਮੰਡੀ ਵਿਚ ਤਾਇਨਾਤ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ 89683-87579 ਜਾਂ 0181-5083336 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋ ਗਏ ਹੁਕਮ
ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ-ਕਾਲਜਾਂ ’ਚ 11 ਨੂੰ ਰਹੇਗੀ ਛੁੱਟੀ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਕਾਰਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀ ਧਾਰਮਿਕ ਭਾਵਨਾ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ-ਕਾਲਜਾਂ ਵਿਚ 11 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਹੁਕਮਾਂ ਵਿਚ ਕਿਹਾ ਕਿ ਇਹ ਹੁਕਮ ਉਨ੍ਹਾਂ ਸਕੂਲਾਂ-ਕਾਲਜਾਂ ਦੀਆਂ ਸਬੰਧਤ ਜਮਾਤਾਂ ’ਤੇ ਲਾਗੂ ਨਹੀਂ ਹੋਵੇਗਾ, ਜਿੱਥੇ ਉਕਤ ਮਿਤੀ ਨੂੰ ਬੋਰਡ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨਿਰਧਾਰਿਤ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਹਜ਼ਾਰਾਂ ਨੌਜਵਾਨਾਂ ਦਾ ਡਿਪੋਰਟ ਹੋਣਾ ਪੰਜਾਬ ਲਈ ਬਣ ਸਕਦੀ ਹੈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CIA ਸਟਾਫ਼ ਦਾ ਕਰਮਚਾਰੀ ਬਣ ਘਰ 'ਚ ਦਾਖ਼ਲ ਹੋਇਆ ASI, ਸਾਥੀਆਂ ਨਾਲ ਕਰ ਗਿਆ ਵੱਡਾ ਕਾਂਡ
NEXT STORY