ਅੰਮ੍ਰਿਤਸਰ- ਦੇਸ਼ ਭਰ 'ਚ ਵਿਸਾਖੀ ਤੇ ਖਾਲਸਾ ਸਾਜਨਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਗੁਰੂਘਰਾਂ 'ਚ ਵੀ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲੀਆਂ। ਜੇਕਰ ਅੰਮ੍ਰਿਤਸਰ ਦੀ ਕਰੀਏ ਤਾਂ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਵੀ ਦੇਸ਼ ਵਿਦੇਸ਼ਾਂ 'ਚੋਂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ। ਸੰਗਤਾਂ ਨੇ ਅੰਮ੍ਰਿਤ ਵੇਲੇ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕ ਕੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ।


ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਸਿੱਖ ਇਤਿਹਾਸ ਦਾ ਇਹ ਪੰਨਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵੱਡੀ ਅਹਿਮੀਅਤ ਰੱਖਦਾ ਹੈ।


ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਇਸ ਪਵਿੱਤਰ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਂਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ। ਇਸ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਜਲ੍ਹਿਆਂਵਾਲਾ ਬਾਗ 'ਚ ਅੰਗਰੇਜ਼ਾਂ ਵੱਲੋਂ ਨਿਰਦੋਸ਼ ਲੋਕਾਂ ਨੂੰ ਵੀ ਸ਼ਹੀਦ ਕੀਤਾ ਗਿਆ ਸੀ ਤੇ ਅੱਜ ਦੇ ਦਿਨ ਉਨ੍ਹਾਂ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।



ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਇਕ ਤਸਕਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
32 ਗ੍ਰਨੇਡ ਵਾਲੇ ਬਿਆਨ 'ਤੇ ਕਸੂਤੇ ਫਸੇ ਬਾਜਵਾ, ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਜਾਂਚ ਲਈ ਪਹੁੰਚੀ ਪੁਲਸ
NEXT STORY