ਚੰਡੀਗੜ੍ਹ (ਬਿਊਰੋ) : ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਸਰਕਾਰ ਨੇ ਸੂਬੇ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਆਪਣੀ ਪਹਿਲੀ ਤਰਜੀਹ ਦੱਸਿਆ ਹੈ। ਬੀਤੇ ਦਿਨਾਂ ’ਚ ਪੰਜਾਬ ’ਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੂਬੇ ’ਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਸਬੰਧੀ ਸਰਕਾਰ ਤੇ ਪੁਲਸ ਵੀ ਚਿੰਤਾ ’ਚ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਨੇ ਨੇਤਾਵਾਂ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ, ਹਫ਼ਤੇ ਦਾ ਸ਼ਡਿਊਲ ਜਾਰੀ
ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਨਿੱਤ ਦਿਨ ਭਾਰਤੀ ਸਰਹੱਦ ’ਚ ਡਰੋਨ ਭੇਜੇ ਜਾ ਰਹੇ ਹਨ ਤੇ ਉਸ ਵੱਲੋਂ ਲਗਾਤਾਰ ਪੰਜਾਬ ’ਚ ਮਾਹੌਲ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਮੋਹਾਲੀ ਸਥਿਤ ਇੰਟੈਲੀਜੈਂਸ ਵਿਭਾਗ ਦੇ ਹੈੱਡਕੁਆਰਟਰ ’ਤੇ ਹੋਏ ਰਾਕੇਟ ਹਮਲੇ ਦੇ ਤਾਰ ਵੀ ਪਾਕਿਸਤਾਨ ਨਾਲ ਜੁੜਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਡੀ. ਜੀ. ਪੀ. ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਨੀਮ ਫੌਜੀ ਬਲਾਂ ਦੀਆਂ 10 ਕੰਪਨੀਆਂ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : CIA ਸਟਾਫ਼ ਵੱਲੋਂ ਅਸਲੇ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ JE ਸਣੇ 6 ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕਾਨੂੰਨ ਵਿਵਸਥਾ ਸਬੰਧੀ ਕੋਈ ਸਮੱਸਿਆ ਨਹੀਂ, ਘੱਲੂਘਾਰੇ ਨੂੰ ਵੇਖਦਿਆਂ ਮੰਗਵਾਈਆਂ 10 ਕੰਪਨੀਆਂ : DGP ਭਾਵਰਾ
NEXT STORY