ਚੰਡੀਗੜ੍ਹ : ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਵੱਲੋਂ ਇੱਥੇ ਅੱਤਵਾਦ ਤੇ ਗੈਂਗਵਾਰ ਦੀਆਂ ਘਟਨਾਵਾਂ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਬੋਲਦਿਆਂ ਡੀ. ਜੀ. ਪੀ. ਨੇ ਖ਼ੁਲਾਸਾ ਕੀਤਾ ਕਿ ਅੰਮ੍ਰਿਤਸਰ 'ਚ ਬੀਤੀ ਸ਼ਾਮ ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਟਿਫਨਾਂ 'ਚੋਂ ਬੰਬ ਮਿਲੇ ਹਨ। ਡੀ. ਜੀ. ਪੀ. ਨੇ ਕਿਹਾ ਕਿ ਇਹ ਬੰਬ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਗਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬੰਬੀਹਾ ਗਰੁੱਪ ਮਗਰੋਂ 'ਵਿੱਕੀ ਮਿੱਡੂਖੇੜਾ' ਦੇ ਕਤਲ ਬਾਰੇ ਹੁਣ ਬਿਸ਼ਨੋਈ ਗਰੁੱਪ ਨੇ ਪਾਈ ਪੋਸਟ
ਉਨ੍ਹਾਂ ਨੇ ਕਿਹਾ ਕਿ ਬੰਬ ਰਾਹੀਂ ਭੀੜ-ਭਾੜ ਵਾਲੇ ਇਲਾਕੇ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ ਕੀਤੀ ਗਈ ਸੀ। ਡੀ. ਜੀ. ਪੀ. ਨੇ ਦੱਸਿਆ ਕਿ 7 ਅਤੇ 8 ਅਗਸਤ ਦੀ ਦਰਮਿਆਨੀ ਰਾਤ ਨੂੰ ਡਰੋਨ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਅਤੇ ਡਰੋਨ ਬੰਬ ਸੁੱਟ ਕੇ ਵਾਪਸ ਚਲਾ ਗਿਆ। ਫਿਰ ਪੁਲਸ ਨੂੰ ਇਕ ਇਨਪੁੱਟ ਪ੍ਰਾਪਤ ਹੋਇਆ ਕਿ ਇਕ ਸ਼ੱਕੀ ਬੈਗ ਉੱਥੇ ਪਿਆ ਹੈ, ਜਿਸ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ IAS ਅਫ਼ਸਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ, ਸਰਕਾਰੀ ਕੋਠੀ 'ਚ ਫਾਹੇ ਨਾਲ ਲਟਕਦੀ ਮਿਲੀ ਲਾਸ਼
ਡੀ. ਜੀ. ਪੀ. ਨੇ ਦੱਸਿਆ ਕਿ ਟਿਫਨ ਬੰਬ ਕੁੱਝ ਮਾਹਰਾਂ ਵੱਲੋਂ ਤਿਆਰ ਕੀਤੇ ਗਏ ਸਨ। ਗੈਂਗਸਟਰਾਂ ਬਾਰੇ ਬੋਲਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜਿੱਥੇ ਏ ਕੈਟਾਗਿਰੀ ਦੇ 20 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਉੱਥੇ ਹੀ 7 ਗੈਂਗਸਟਰ ਮਾਰੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਛੋਟੀ ਉਮਰ 'ਚ ਹੀ ਖੰਨਾ ਦੀ ਇਸ ਧੀ ਨੇ ਪੇਸ਼ ਕੀਤੀ ਵੱਡੀ ਮਿਸਾਲ, ਅਮਰੀਕਾ 'ਚ ਛਪੀ ਕਿਤਾਬ (ਤਸਵੀਰਾਂ)
ਡੀ. ਜੀ. ਪੀ. ਨੇ ਕਿਹਾ ਕਿ ਦਹਿਸ਼ਤਗਰਦਾਂ ਵੱਲੋਂ ਗੈਂਗਸਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸਰਹੱਦ ਪਾਰ ਤੋਂ ਲਗਾਤਾਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਰੀਬ ਇਕ ਦਰਜਨ ਵਿਅਕਤੀ ਜ਼ਖ਼ਮੀ
NEXT STORY