Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    1:30:54 PM

  • mother tortures her little daughter

    ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ...

  • flight canceled over a stubbornness

    ''ਮੈਂ ਸੀਟ ਬੈਲਟ ਨਹੀਂ ਬੰਨ੍ਹਣੀ..!'', ਇਕ...

  • shots fired in bathinda tehsil complex

    ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ,...

  • penthouse sold for rs 271 crore in gurugram

    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • DGP ਗੌਰਵ ਯਾਦਵ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ

PUNJAB News Punjabi(ਪੰਜਾਬ)

DGP ਗੌਰਵ ਯਾਦਵ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ

  • Edited By Shivani Attri,
  • Updated: 21 Oct, 2024 12:43 PM
Jalandhar
dgp gaurav yadav honored the martyred families
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਸ ਯਾਦਗਾਰੀ ਦਿਵਸ ਮਨਾਇਆ ਗਿਆ।

ਪੁਲਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸਥਿਰਤਾ ਦੇ ਦੌਰ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਕਰਮੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਸ ਦੇ 1799 ਮੁਲਾਜ਼ਮਾਂ ਜਿਨ੍ਹਾਂ ਵਿੱਚ ਇਸ ਸਾਲ ਦੇ ਦੋ ਮੁਲਾਜ਼ਮ ਸ਼ਾਮਲ ਹਨ, ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ। 

PunjabKesari

ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਸ ਮੁਖੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਸਾਰੇ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਆਪਣੀ ਬਹਾਦਰੀ, ਦਲੇਰੀ ਅਤੇ ਸਫਲਤਾਪੂਰਵਕ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਤ ਭੂਮੀ ਨੂੰ ਦੁਸ਼ਮਣਾਂ ਤੋਂ ਬਚਾਉਣ ਲਈ ਪੰਜਾਬ ਪੁਲਸ ਹਮੇਸ਼ਾ ਦ੍ਰਿੜ ਤੇ ਮੋਹਰੀ ਰਹੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਸਰਹੱਦੀ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨ ਕਰਦੀ ਰਹੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਸਟਰੀਟ ਕ੍ਰਾਈਮ ਅਤੇ ਨਸ਼ਿਆਂ ਦੀ ਵਿਕਰੀ ਦੋ ਅਜਿਹੀਆਂ ਗੰਭੀਰ ਚੁਣੌਤੀਆਂ ਹਨ, ਜੋ ਸਿੱਧੇ ਤੌਰ ’ਤੇ ਆਮ ਨਾਗਰਿਕਾਂ ਨੂੰ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ, ਅਪਰਾਧ ਮੈਪਿੰਗ ਦੀ ਵਰਤੋਂ ਕਰਦੇ ਹੋਏ ਅਪਰਾਧ ਦੇ ਹੌਟਸਪੌਟਸ ਦੀ ਪਛਾਣ ਕਰਨ ਅਤੇ ਅਜਿਹੇ ਖੇਤਰਾਂ ’ਤੇ ਪੁਲਸ ਗਸ਼ਤ ਅਤੇ ਤਾਇਨਾਤੀ ਨੂੰ ਵਧਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ।

PunjabKesari

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਸ਼ਿਆਂ ਦੇ ਮੱਕੜ-ਜਾਲ ਨੂੰ ਤੋੜਨ ਲਈ ਲੋਕਾਂ ਦੇ ਸੁਹਿਰਦ ਸਹਿਯੋਗ ਨਾਲ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲੀਆਂ ਥਾਵਾਂ ਬਾਰੇ ਸਿੱਧੀ ਤੇ ਪੁਖ਼ਤਾ ਜਾਣਕਾਰੀ ਹਾਸਲ ਕਰਨ ਲਈ ਸੀ.ਪੀ./ਐੱਸ.ਐੱਸ.ਪੀਜ਼ ਵੱਲੋਂ ਜਨਤਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡੀ.ਜੀ.ਪੀ. ਨੇ ਦੁਹਰਾਇਆ , ‘‘ਸਾਡੀ ਸਭ ਤੋਂ ਮੁੱਢਲੀ ਤਰਜੀਹ ਆਮ ਨਾਗਰਿਕ ਹਨ। ਅਸੀਂ ਇਹ ਪਛਾਣ ਕਰ ਰਹੇ ਹਾਂ ਕਿ ਉਹਨਾਂ ਨੂੰ ਸਭ ਤੋਂ ਵੱਧ ਕੀ ਪ੍ਰਭਾਵਿਤ ਕਰਦਾ ਹੈ ਅਤੇ ਉਹਨਾਂ ਦੀਆਂ ਸਮੱਸਿਆਂ ਨੂੰ ਹੱਲ ਕਰਨ ਲਈ ਅਸੀਂ ਬਾਕਾਈਦਗੀ ਨਾਲ ਕੰਮ ਕਰ ਰਹੇ ਹਾਂ,’’। ਉਨ੍ਹਾਂ ਜੋਰ ਦੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਲੋਕ ਪੱਖੀ ਅਤੇ ਪ੍ਰਭਾਵੀ ਪੁਲਸ ਸੇਵਾਵਾਂ ਦੇਣਾ ਚਾਹੁੰਦੇ ਹਾਂ।

 ਫ਼ਿਰੌਤੀ ਕਾਲਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਿਆ ਹੈ ਕਿ ਅਜਿਹੀਆਂ ਕਾਲਾਂ ਚੋਂ 80 ਫੀਸਦੀ ਤੋਂ ਵੱਧ ਕਾਲਾਂ ਗੈਂਗਸਟਰ ਦੀ ਆੜ ਵਿੱਚ ਸਥਾਨਕ ਅਪਰਾਧੀਆਂ ਵੱਲੋਂ ਕੀਤੀਆਂ ਜਾਂਦੀਆਂ ਹਨ, ਜਦੋਂ ਕਿ 20 ਫੀਸਦੀ ਤੋਂ ਵੀ ਘੱਟ ਅਸਲ ਫਿਰੌਤੀ ਕਾਲਾਂ ਹੁੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਜਿਹੇ ਅਪਰਾਧਾਂ ਬਾਰੇ ਤੁਰੰਤ ਸੂਚਲਾ ਦੇਣ ਦੀ ਅਪੀਲ ਕੀਤੀ ਅਤੇ ਸੀਪੀਜ਼/ਐੱਸਐੱਸਪੀਜ਼ ਨੂੰ ਹਦਾਇਤ ਕੀਤੀ ਕਿ ਹਰ ਫਿਰੌਤੀ ਕਾਲ ਜਾਂ ਸਨੈਚਿੰਗ ਵਰਗੇ ਹੋਰ ਫੁਟਕਲ ਅਪਰਾਧਾਂ ਦੀ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

PunjabKesari

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਸੰਗਠਿਤ ਅਪਰਾਧ ਵਿਰੁੱਧ ਸਰਗਰਮ ਪਹੁੰਚ ਅਪਣਾਈ ਹੈ, ਜਿਸ ਤਹਿਤ ਜੇਕਰ ਕੋਈ ਅਪਰਾਧੀ ਪੁਲਸ ਟੀਮ ’ਤੇ ਗੋਲੀ ਚਲਾਉਂਦਾ ਹੈ ਤਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕਰਨ ਦੀ ਖੁੱਲ੍ਹ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਲਈ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੇ 300 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿੱਥੇ ਪੁਲਸ ਮੁਲਾਜ਼ਮ ਲਈ ਰਿਆਇਤੀ ਦਰਾਂ ’ਤੇ ਮੈਡੀਕਲ ਸਹੂਲਤਾਂ ਉਪਲਬਧ ਹਨ। ਸਮਾਗਮ ਤੋਂ ਬਾਅਦ ਡੀ.ਜੀ.ਪੀ. ਗੌਰਵ ਯਾਦਵ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਗੱਲ ਹਮਦਰਦੀ ਨਾਲ ਸੁਣਦਿਆਂ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਬਹਾਦਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦੇਵਾਂਗੇ ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਪੁਲਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੂਰੀ ਲਗਨ ਅਤੇ ਤਨਦੇਹੀ ਨਾਲ ਸੇਵਾ ਨਿਭਾਉਂਦੀ ਰਹੇਗੀ।

PunjabKesari

ਇਸ ਦੌਰਾਨ ਪੀ.ਏ.ਪੀ. ਕੈਂਪਸ ਅੰਦਰ ਬਣੇ ਪੁਲਸ ਸ਼ਹੀਦੀ ਸਮਾਰਕ ਵਿਖੇ ਯਾਦਗਾਰੀ ਪਰੇਡ ਵੀ ਕੀਤੀ ਗਈ। ਇਸ ਉਪਰੰਤ 75ਵੀਂ ਬਟਾਲੀਅਨ ਪੀਏਪੀ ਜਲੰਧਰ ਪੰਜਾਬ ਦੇ ਕਮਾਂਡੈਂਟ ਵਿਵੇਕ ਸ਼ੀਲ ਸੋਨੀ ਨੇ ਇਸ ਸਾਲ ਅਮਨ-ਕਾਨੂੰਨ ਲਈ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਅਤੇ ਪੀ.ਐਚ.ਜੀ. ਜਸਪਾਲ ਸਿੰਘ ਸਮੇਤ ਇਸ ਸਾਲ ਸ਼ਹੀਦੀ ਪ੍ਰਾਪਤ ਕਰਨ ਵਾਲੇ 213 ਬਹਾਦਰ ਪੁਲਸ ਮੁਲਾਜ਼ਮਾਂ ਦੇ ਨਾਮ ਵੀ ਪੜ੍ਹੇ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਅਤੇ ਸੀਨੀਅਰ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ’ਤੇ ਫੁੱਲਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਸਪੈਸ਼ਲ ਡੀ.ਜੀ.ਪੀ., ਏ.ਡੀ.ਜੀ.ਪੀ., ਆਈ.ਜੀ.ਪੀ. ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀ/ਕਰਮਚਾਰੀ ਸ਼ਾਮਲ ਸਨ।

ਪੁਲਸ ਯਾਦਗਾਰੀ ਦਿਵਸ ਦਾ ਸਬੰਧ 21 ਅਕਤੂਬਰ, 1959 ਦੀ ਘਟਨਾ ਨਾਲ ਹੈ, ਜਦੋਂ ਲੱਦਾਖ ਦੇ ਹੌਟ ਸਪ੍ਰਿੰਗਜ਼ ਵਿਖੇ ਐੱਸ.ਆਈ. ਕਰਮ ਸਿੰਘ ਦੀ ਅਗਵਾਈ ਵਿੱਚ ਸੀ.ਆਰ.ਪੀ.ਐਫ. ਦੀ ਗਸ਼ਤ ਪਾਰਟੀ ‘ਤੇ ਘਾਤ ਲਗਾ ਕੇ ਬੈਠੇ ਚੀਨੀ ਬਲਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਦੌਰਾਨ ਸਾਡੇ 10 ਜਵਾਨ ਮਾਰੇ ਗਏ ਸਨ। ਸਾਡੇ ਬਹਾਦਰ ਜਵਾਨਾਂ ਨੇ 16,000 ਫੁੱਟ ਦੀ ਉਚਾਈ ਅਤੇ ਕੜਾਕੇ ਦੀ ਠੰਡ ਵਿੱਚ ਔਕੜਾਂ ਦਾ ਡੱਅ ਕੇ ਸਾਹਮਣਾ ਕਰਦਿਆਂ ਦੇਸ਼ ਲਈ ਕੁਰਬਾਨੀਆਂ ਦੇ ਕੇ ਆਪਣੇ ਬੁਲੰਦ ਹੌਸਲੇ ਅਤੇ ਸਾਹਸ ਦਾ ਸਬੂਤ ਦਿੱਤਾ। 21 ਅਕਤੂਬਰ, 1959 ਨੂੰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ੂਰਵੀਰ ਜਵਾਨਾਂ ਨੂੰ, ਸ਼ਰਧਾਂਜਲੀ ਦੇਣ ਲਈ ਇੰਡੋ-ਤਿੱਬਤੀਅਨ ਬਾਰਡਰ ਪੁਲਸ ਵੱਲੋਂ ਹਰ ਸਾਲ ਦੇਸ਼ ਦੇ ਸਾਰੇ ਪੁਲਸ ਬਲਾਂ ਦੇ ਇੱਕ ਪ੍ਰਤੀਨਿਧੀ ਦਲ ਨੂੰ ਹਾਟ ਸਪ੍ਰਿੰਗਜ਼ ਲੱਦਾਖ ਵਿਖੇ ਭੇਜਿਆ ਜਾਂਦਾ ਹੈ। 

PunjabKesari

ਉਦੋਂ ਤੋਂ ਹਰ ਸਾਲ 21 ਅਕਤੂਬਰ ਨੂੰ ਸਾਰੇ ਪੁਲਸ ਯੂਨਿਟਾਂ ਵਿੱਚ ਬਹਾਦਰ ਪੁਲਸ ਸ਼ਹੀਦਾਂ, ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਨਿਭਾਉਂਦਿਆਂ ਦੇਸ਼ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਦੇ ਸਤਿਕਾਰ ਵਜੋਂ ਸ਼ਰਧਾਂਜਲੀ ਪਰੇਡ ਕਰਵਾਈ ਜਾਂਦੀ ਹੈ। ਇਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਜਾਂਦਾ ਹੈ। ਇਸ ਦੇ ਨਾਲ ਹੀ ਰਾਜਾਂ, ਪੁਲਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਹੋਏ ਪੁਲਸ ਮੁਲਾਜ਼ਮਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਮਾਨਤਾ ਦਿੱਤੀ ਜਾਂਦੀ ਹੈ।

 

ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ 'ਤੇ ਫਲਾਈਟ 'ਚ ਬੰਬ ਹੋਣ ਦੀ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • DGP Gaurav Yadav
  • honored
  • martyred families
  • ਡੀ ਜੀ ਪੀ ਪੰਜਾਬ ਗੌਰਵ ਯਾਦਵ
  • ਸ਼ਹੀਦ ਪਰਿਵਾਰ
  • ਸਨਮਾਨ
  • ਰਣਨੀਤੀ

ਨਕਲ ਦੀ ਗਾਰੰਟੀ ਦੇ ਸਹਾਰੇ ਚੱਲਦੀਆਂ ਵਿੱਦਿਅਕ ਸੰਸਥਾਵਾਂ ਨੇ ਵਧਾਈ ਚਿੰਤਾ

NEXT STORY

Stories You May Like

  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • amb sahib colony  drug menace  death of youth
    ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ
  • trump s new strategy to prevent war
    ਜੰਗ ਰੋਕਣ ਲਈ ਟਰੰਪ ਦੀ ਨਵੀਂ ਰਣਨੀਤੀ, ਪਰਮਾਣੂ ਸਮਝੌਤਾ ਪਾਸੇ ਰੱਖ ਸਿਰਫ਼ ਤੇਲ ਦਾ ਰਸਤਾ ਖੋਲ੍ਹਣ 'ਤੇ ਦਿੱਤਾ ਜ਼ੋਰ
  • a new strategy for tibet
    ਤਿੱਬਤ ਲਈ ਇਕ ਨਵੀਂ ਰਣਨੀਤੀ : ਖੜ੍ਹੋਤ ਦੀ ਜਗ੍ਹਾ ਨਵਾਂ ਦ੍ਰਿਸ਼ਟੀਕੋਣ ਕਿਉਂ ਜ਼ਰੂਰੀ
  • punjab village against drugs
    ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ ਕਮੇਟੀ
  • ashish yadav wins silver medal in javelin throw
    ਆਸ਼ੀਸ਼ ਯਾਦਵ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ
  • parliament house  pappu yadav
    ਸੰਸਦ ਭਵਨ 'ਚ ਪੱਪੂ ਯਾਦਵ ਦਾ ਪ੍ਰਤੀਕਾਤਮਕ ਪ੍ਰਦਰਸ਼ਨ, ਸਿਰ 'ਤੇ ਪੱਟੀ ਬੰਨ੍ਹ ਤੇ ਸੋਟੀ ਲੈ ਪਹੁੰਚੇ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man returning from duty beaten up
      ਡਿਊਟੀ ਤੋਂ ਪਰਤ ਰਹੇ ਵਿਅਕਤੀ ਨਾਲ ਕੁੱਟਮਾਰ, ਲੁੱਟੀ ਨਕਦੀ
    • patiala city  vehicle parking  25 year old youth
      ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ ਪੂਰਾ ਸ਼ਹਿਰ, ਕਿਰਚਾਂ ਮਾਰ-ਮਾਰ...
    • health department popular medicines stock
      ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ...
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
    • youth arrested with country made pistol
      ਦੋ ਦੇਸੀ ਪਿਸਤੌਲਾਂ ਤੇ 20 ਕਾਰਤੂਸਾਂ ਸਮੇਤ ਨੌਜਵਾਨ ਕਾਬੂ
    • 3 drug smugglers arrested with heroin worth crores
      ਕਰੋੜਾਂ ਦੀ ਹੈਰੋਇਨ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • sub inspector on leave dies of electrocution
      ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
    • a commotion broke out in chandigarh schools before independence day
      ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਦੇ ਸਕੂਲਾਂ 'ਚ ਮਚਿਆ ਹੜਕੰਪ! ਪੁਲਸ ਨੇ...
    • 4 fugitives arrested in various criminal cases
      ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
    • don t book a cab or bike taxi from indrive in chandigarh anymore
      ਚੰਡੀਗੜ੍ਹ 'ਚ ਹੁਣ ਇਨਡਰਾਈਵ ਤੋਂ ਬਾਈਕ ਜਾਂ ਕੈਬ ਟੈਕਸੀ ਬੁੱਕ ਨਾ ਕਰਿਓ! STA ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +