ਲੁਧਿਆਣਾ (ਗਣੇਸ਼): ਪੰਜਾਬ ਦੇ DGP ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚੇ। ਉਨ੍ਹਾਂ ਵੱਲੋਂ ਲੁਧਿਆਣਾ ਪੁਲਸ ਨੂੰ 14 PCR ਗੱਡੀਆਂ ਦਿੱਤੀਆਂ ਗਈਆਂ। DGP ਵੱਲੋਂ ਲੁਧਿਆਣਾ ਦੇ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਨ੍ਹਾਂ ਵਾਹਨਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਦੇ ਕਾਰੋਬਾਰੀਆਂ ਨਾਲ ਵੀ ਮੀਟਿੰਗ ਕੀਤੀ, ਜਿਸ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਰਚਾ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਨੇ ਕੈਪਟਨ-ਬਾਦਲ ਦਾ ਹਵਾਲਾ ਦਿੰਦਿਆਂ ਸੁਖਬੀਰ ਨੂੰ ਦਿੱਤੀ ਸਲਾਹ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਲਗਾਤਾਰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਹੁਣ ਤੱਕ ਨਸ਼ਾ ਤਸਕਰਾਂ ਦੀ 400 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਅਪਰਾਧੀ ਅਨਸਰਾਂ ਦੇ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵਿਚ ਜਲਦੀ ਹੀ ਨਵੀਂ ਭਰਤੀ ਕੀਤੀ ਜਾ ਰਹੀ ਹੈ, ਜਿਸ ਵਿਚ ਲੁਧਿਆਣਾ ਨੂੰ ਵੀ ਲੋੜ ਮੁਤਾਬਕ ਫੋਰਸ ਦਿੱਤੀ ਜਾਵੇਗੀ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਦਾ ਮਕਸਦ ਹੈ ਕਿ ਸਟਰੀਟ ਕ੍ਰਾਈਮ ਨੂੰ ਬਿਲਕੁਲ ਖ਼ਤਮ ਕੀਤਾ ਜਾਵੇ, ਇਸ ਲਈ ਪੁਲਸ ਵੱਲੋਂ ਜ਼ੀਰੋ ਟੋਲਰੈਂਸ ਵਰਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਆਸ ਨੇੜੇ ਵੱਡੀ ਵਾਰਦਾਤ, ਆੜ੍ਹਤੀਏ 'ਤੇ ਵਰ੍ਹਾ ਦਿੱਤਾ ਗੋਲੀਆਂ ਦਾ ਮੀਂਹ
NEXT STORY