ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਮਗਰੋਂ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਕਾਨੂੰਨ ਵਿਵਸਥਾ ਦੇ ਮੁੱਦੇ ਨੂੰ ਲੈ ਕੇ ਚਰਚਾ ਕੀਤੀ। ਮੁੱਖ ਮੰਤਰੀ ਮਾਨ ਨੇ ਡਰੱਗ ਟਰੈਫਿਕਿੰਗ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਨਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ : 10 ਦਿਨ ਪਹਿਲਾਂ ਹੋਇਆ ਸੀ ਵਿਆਹ, ਸੱਜਰੀ ਵਿਆਹੀ ਲਾੜੀ ਨੂੰ ਲੈਣ ਸਹੁਰੇ ਜਾ ਰਹੇ ਨੌਜਵਾਨ ਦੀ ਮੌਤ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਦੱਸਿਆ ਗਿਆ ਹੈ ਕਿ ਇਸ ਸਾਲ ਨਸ਼ਾ ਤਸਕਰਾਂ ਦੀ 105 ਕਰੋੜ ਰੁਪਏ ਦੀ ਡਰੱਗ ਪ੍ਰਾਪਰਟੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਨਸ਼ਿਆਂ ਦੇ ਮਾਮਲੇ 'ਚ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਡੀ. ਜੀ. ਪੀ. ਨੇ ਦੱਸਿਆ ਕਿ ਇਸ ਸਾਲ 117 ਕੇਸ ਫ਼ਿਰੌਤੀ ਦੇ ਮਾਮਲੇ ਸਬੰਧੀ ਦਰਜ ਕੀਤੇ ਗਏ ਹਨ ਅਤੇ 150 ਦੇ ਕਰੀਬ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਬਣੇਗਾ ED ਦਾ ਵੱਡਾ ਦਫ਼ਤਰ, ਮੁਲਾਜ਼ਮਾਂ ਦੇ ਰਹਿਣ ਲਈ ਬਣਾਏ ਜਾਣਗੇ ਫਲੈਟ
ਮੁੱਖ ਮੰਤਰੀ ਮਾਨ ਨੇ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਅਜੇ ਵੀ ਬਹੁਤ ਸਾਰੀਆਂ ਫ਼ਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ ਅਤੇ ਇਨ੍ਹਾਂ ਮੁਲਜ਼ਮਾਂ 'ਤੇ ਠੱਲ੍ਹ ਪਾਉਣ ਦੀ ਲੋੜ ਹੈ। ਮੁੱਖ ਮੰਤਰੀ ਮਾਨ ਨੇ ਸਾਰੇ ਐੱਸ. ਐੱਸ. ਪੀਜ਼ ਨੂੰ ਹੁਕਮ ਦਿੱਤੇ ਕਿ ਉਹ ਆਪੋ-ਆਪਣਿਆਂ ਇਲਾਕਿਆਂ 'ਚ ਲੋਕਾਂ ਵਿੱਚ ਜਾਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਜਨਤਕ ਮੀਟਿੰਗਾਂ ਕਰਨ। ਪੁਲਸ ਅਤੇ ਆਮ ਜਨਤਾ ਵਿਚਕਾਰ ਇਕ ਦੋਸਤਾਨਾ ਮਾਹੌਲ ਪੈਦਾ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੁੱਟੀ ਕੱਟਣ ਘਰ ਆਏ ਫੌਜੀ ਜਵਾਨ ਦੀ ਅਚਾਨਕ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEXT STORY