ਸੰਗਰੂਰ- ਡੀ.ਜੀ.ਪੀ. ਪੰਜਾਬ ਵੱਲੋਂ ਜ਼ਿਲ੍ਹਾ ਸੰਗਰੂਰ ਦਾ ਦੌਰਾ ਕਰਦਿਆਂ ਸਾਰੇ ਰੈਂਕਾਂ ਦੇ ਪੁਲਸ ਅਧਿਕਾਰੀਆਂ ਨਾਲ ਵੱਡੇ ਖਾਣੇ ਦੌਰਾਨ ਮੁਲਾਕਾਤ ਕੀਤੀ ਗਈ। ਪਟਿਆਲਾ ਰੇਂਜ ਦੇ ਡੀ.ਆਈ.ਜੀ. ਅਤੇ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਲੇਰਕੋਟਲਾ ਦੇ ਐੱਸ.ਐੱਸ.ਪੀਜ਼ ਦੇ ਨਾਲ ਸਾਰੇ ਜੀ.ਓਜ਼ ਅਤੇ ਐੱਸ.ਐੱਚ.ਓਜ਼ ਨਾਲ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਫੀਲਡ ਪੁਲਸ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਅਤੇ ਸਟ੍ਰੀਟ ਕ੍ਰਾਈਮ ਨੂੰ ਰੋਕਣ ਲਈ ਹਦਾਇਤਾਂ ਦਿੱਤੀਆਂ ਗਈਆਂ। ਨਾਗਰਿਕਾਂ ਨਾਲ ਗੱਲਬਾਤ ਕਰਨ ਅਤੇ ਜਨਤਕ ਮੀਟਿੰਗਾਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੰਚਾਇਤੀ ਚੋਣਾਂ ਦੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ।
ਜ਼ਿਲ੍ਹਾ ਪੁਲਸ ਕੰਪਲੈਕਸ ਵਿਖੇ ਕਈ ਅਹਿਮ ਸਹੂਲਤਾਂ ਦਾ ਉਦਘਾਟਨ ਕੀਤਾ ਗਿਆ, ਜਿਸ ਵਿੱਚ ਅਪਗ੍ਰੇਡ ਕੀਤੇ ਗਏ ਜੀ.ਓ. ਮੈੱਸ, ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਅਤੇ ਪੁਲਸ ਲਾਈਨਜ਼, ਸੰਗਰੂਰ ਵਿਖੇ ਪੁਲਸ ਮੁਲਾਜ਼ਮਾਂ ਲਈ ਇੱਕ ਨਵੀਂ ਪੁਲਸ ਕੰਟੀਨ ਸ਼ਾਮਲ ਹੈ। ਹਰ ਪਹਿਲਕਦਮੀ ਲੋਕ ਭਲਾਈ ਨੂੰ ਵਧਾਉਣ ਲਈ ਕੇਂਦ੍ਰਿਤ ਹੈ।
ਇਸ ਤੋਂ ਇਲਾਵਾ ਇੱਕ ਨਵੀਂ ਕਾਰ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਸੰਗਰੂਰ ਜ਼ਿਲ੍ਹਾ ਪੁਲਸ ਦੇ ਅਹਿਮ ਬੁਨਿਆਦੀ ਢਾਂਚੇ ਅਤੇ ਸਮਰੱਥਾ ਵਿਕਾਸ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ। 10 ਪੁਲਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਪ੍ਰਸ਼ੰਸਾ ਪੱਤਰ ਦਿੱਤੇ ਗਏ। ਪੰਜਾਬ ਪੁਲਸ ਸਾਡੇ ਜ਼ਮੀਨੀ ਪੱਧਰ 'ਤੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਰੇ ਨਾਗਰਿਕਾਂ ਲਈ ਇੱਕ ਸਕਾਰਾਤਮਕ ਪੁਲਸਿੰਗ ਅਨੁਭਵ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼
NEXT STORY