ਗੁਰਦਾਸਪੁਰ/ਬਠਿੰਡਾ (ਵੈੱਬ ਡੈਸਕ)- ਗੁਰਦਾਸਪੁਰ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਗੁਰਦਾਸਪੁਰ ਪੁਲਸ ਨਾਲ ਤਾਲਮੇਲ ਕਰਕੇ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੋਹਨ ਸਿੰਘ ਵਾਸੀ ਰਾਮੂਵਾਲ ਥਾਣਾ ਭਗਤਾ ਭਾਈਕਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਇਸ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ 5 ਹੋ ਗਈ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੋਹਨ ਸਿੰਘ ਆਈ. ਐੱਸ. ਆਈ. ਆਧਾਰਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੇ ਉਦੇਸ਼ ਨਾਲ ਹਮਲੇ ਨੂੰ ਅੰਜਾਮ ਦੇਣ ਲਈ ਉਸ ਦੇ ਨਿਰਦੇਸ਼ਾਂ 'ਤੇ ਕੰਮ ਕੀਤਾ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਤਵਾਦ ਨੂੰ ਖ਼ਤਮ ਕਰਨ ਅਤੇ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: Punjab:ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਭੇਜੀਆਂ ਤਸਵੀਰਾਂ ਤੇ ਅਸ਼ਲੀਲ ਵੀਡੀਓਜ਼, ਅਖ਼ੀਰ ਵਿਦਿਆਰਥਣ ਨੇ...
ਪੰਜਾਬ 'ਚ ਨਸ਼ੇ ਦੇ ਮਾਮਲੇ 'ਚ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
NEXT STORY