ਜਲੰਧਰ (ਧਵਨ) : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਸਾਡੇ ਸੰਵਿਧਾਨ ਵਿਚ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ। ਅੰਮ੍ਰਿਤਪਾਲ ਸਿੰਘ ਧਰਮ ਪ੍ਰਚਾਰ ਕਰਨ ਲਈ ਆਜ਼ਾਦ ਹੈ ਪਰ ਜੇਕਰ ਉਹ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਸ ਨੇ ਸੋਸ਼ਲ ਮੀਡੀਆ ’ਤੇ ਭੜਕਾਊ ਬਿਆਨਾਂ ਅਤੇ ਅਜਿਹੀਆਂ ਵੀਡੀਓਜ਼ ਅਪਲੋਡ ਕਰਨ ’ਤੇ ਪਾਬੰਦੀ ਲਗਾਈ ਹੈ ਅਤੇ ਸਾਰਿਆਂ ਨੂੰ ਇਸ ਦੀ ਪਾਲਣਾ ਕਰਨੀ ਪਵੇਗੀ। ਪਿਛਲੇ ਦਿਨੀਂ ਚਰਚ ’ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਐੱਸ. ਆਈ. ਟੀ. ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਬਹਿਬਲ ਕਲਾਂ ਇਨਸਾਫ਼ ਮੋਰਚੇ ਤੋਂ ਵੱਡੀ ਖ਼ਬਰ, 9 ਦਿਨਾਂ ਬਾਅਦ ਹੋ ਸਕਦੈ ਵੱਡਾ ਐਕਸ਼ਨ
ਡੀ. ਜੀ. ਪੀ. ਯਾਦਵ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਸਰਹੱਦ ਪਾਰੋਂ ਪੰਜਾਬ ਵਿਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜੇ ਜਾਂਦੇ ਹਨ। ਸਰਹੱਦ ’ਤੇ ਮੁੱਖ ਕੰਮ ਬੀ. ਐੱਸ. ਐੱਫ. ਇਹ ਕੰਮ ਪੰਜਾਬ ਪੁਲਸ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਪੁਲਸ ਇਸ ਵਿਚ ਪੂਰਾ ਸਹਿਯੋਗ ਦੇ ਰਹੀ ਹੈ। ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕੀਤਾ ਗਿਆ ਹੈ। ਇਨ੍ਹਾਂ ਥਾਵਾਂ ’ਤੇ ਪੁਲਸ ਮੁਲਾਜ਼ਮਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
15 ਅਗਸਤ 'ਤੇ ਸਨਮਾਨਿਤ ਮਹਿਲਾ ASI ਨੇ ਜਬਰ-ਜ਼ਿਨਾਹ ਪੀੜਤਾ ਨਾਲ ਜੋ ਕਾਰਾ ਕੀਤਾ, ਵੀਡੀਓ ਵਾਇਰਲ (ਤਸਵੀਰਾਂ)
NEXT STORY