ਬਠਿੰਡਾ/ਜਲੰਧਰ (ਵਰਮਾ/ਧਵਨ)-ਸਰਹਿੰਦ ਨਹਿਰ ’ਚ ਡਿੱਗੀ ਕਾਰ ’ਚੋਂ ਬੀਤੇ ਦਿਨੀਂ ਛੋਟੇ ਬੱਚਿਆਂ ਸਮੇਤ 11 ਸਵਾਰੀਆਂ ਦੀ ਜਾਨ ਬਚਾਉਣ ਵਾਲੇ ਕਰਮਚਾਰੀਆਂ ਦੀ ਜਿੱਥੇ ਸ਼ਲਾਘਾ ਕੀਤੀ, ਉੱਥੇ ਹੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਸਨਮਾਨ ਵੀ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਪੁਲਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਜ਼ਿਲ੍ਹਾ ਪੁਲਸ ਮੁਖੀ ਮੈਡਮ ਅਮਨੀਤ ਕੌਂਡਲ ਦੁਆਰਾ ਇਨ੍ਹਾਂ 04 ਮੁਲਾਜ਼ਮਾਂ ਨੂੰ ਡੀ. ਜੀ. ਪੀ. ਕਮਾਂਡੇਸ਼ਨ ਡਿਸਕ ਅਤੇ 25 ਹਜ਼ਾਰ ਰੁਪਏ ਨਕਦੀ ਇਨਾਮ ਦੀ ਰਾਸ਼ੀ ਹਰ ਇਕ ਮੁਲਾਜ਼ਮ ਨੂੰ ਦੇ ਕੇ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ASI 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਬਠਿੰਡਾ ਪੁਲਸ ਦੀਆਂ ਪੀ. ਸੀ. ਆਰ. ਪਾਰਟੀਆਂ ਜੋਕਿ ਹਮੇਸ਼ਾ ਤਨਦੇਹੀ ਅਤੇ ਸੰਜੀਦਗੀ ਨਾਲ ਆਪਣੀ ਡਿਊਟੀ ਨਿਭਾਅ ਰਹੀਆਂ ਹਨ। ਜਿਸ ਦੀ ਮਿਸਾਲ ਇਨ੍ਹਾਂ 4 ਪੁਲਸ ਮੁਲਾਜ਼ਮ ਏ. ਐੱਸ. ਆਈ. ਰਾਜਿੰਦਰ ਸਿੰਘ, ਏ. ਐੱਸ. ਆਈ. ਨਰਿੰਦਰ ਸਿੰਘ, ਸੀ. ਸਿ. ਜਸਵੰਤ ਸਿੰਘ ਅਤੇ ਲੇਡੀ/ਸੀ. ਸਿ. ਹਰਪਾਲ ਕੌਰ ਨੇ ਪੇਸ਼ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਨੇ ਜਿੱਥੇ ਜਾਨ ਬਚਾਉਣ ਵਾਲੇ ਪੀ. ਸੀ. ਆਰ. ਟੀਮ, ਵੈੱਲਫੇਅਰ ਸੰਸਥਾਵਾਂ ਅਤੇ ਆਸ-ਪਾਸ ਰਾਹਗੀਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਉਥੇ ਹੀ ਸਮਾਜ ਦੇ ਲੋਕਾਂ ਨੂੰ ਵੀ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਹਤ ਮੰਤਰੀ ਨੇ ਸਰਕਾਰੀ ਡਾਕਟਰ ਨੂੰ ਕੀਤਾ Suspend! ਲਾਇਸੰਸ ਰੱਦ ਕਰਨ ਤੇ ਕਾਨੂੰਨੀ ਕਾਰਵਾਈ ਦੀ ਵੀ ਚੇਤਾਵਨੀ
NEXT STORY