ਚੰਡੀਗੜ੍ਹ- ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ 'ਤੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਜ਼ਿਲ੍ਹਿਆਂ/ਯੂਨਿਟਾਂ ਦੇ ਸਾਰੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਅਣਅਧਿਕਾਰਤ ਪੁਲਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਵਾਪਸ ਭੇਜਣ।
ਇਹ ਵੀ ਪੜ੍ਹੋ- ਦੁਖਤ ਖ਼ਬਰ: ਨਹੀਂ ਰਹੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ
ਪੰਜਾਬ ਦੇ ਸਾਰੇ ਪੁਲਸ ਦਫ਼ਤਰਾਂ ਦੇ ਮੁਖੀਆਂ ਅਤੇ ਪੰਜਾਬ ਪੁਲਸ ਵਿਭਾਗ ਤੋਂ ਬਾਹਰ ਤਾਇਨਾਤ ਸਾਰੇ ਅਧਿਕਾਰੀਆਂ ਨੂੰ ਜਾਰੀ ਕੀਤੇ ਆਪਣੇ ਆਦੇਸ਼ ਵਿੱਚ, ਡੀ.ਜੀ.ਪੀ. ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪੁਲਸ ਅਧਿਕਾਰੀ/ਕਰਮਚਾਰੀ ਇੱਕ ਜ਼ਿਲ੍ਹੇ/ਯੂਨਿਟ ਤੋਂ ਦੂਜੇ ਜ਼ਿਲ੍ਹੇ/ਯੂਨਿਟ ਵਿੱਚ ਟਰਾਂਸਫਰ ਹੋਣ ‘ਤੇ ਆਪਣੇ ਨਿੱਜੀ ਸਟਾਫ਼ ਨੂੰ ਆਪਣੀ ਤਾਇਨਾਤੀ ਦੇ ਪਿਛਲੇ ਸਥਾਨ ਤੋਂ ਨਵੇਂ ਸਟੇਸ਼ਨ/ਯੂਨਿਟ ਵਿੱਚ ਆਪਣੇ ਨਾਲ ਲੈ ਜਾਂਦੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਨਾਲ ਕਈ ਪ੍ਰਬੰਧਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਨੂੰ ਤੁਰੰਤ ਬੰਦ ਕਰਨ ਦੀ ਜ਼ਰੂਰਤ ਹੈ। ਹੁਕਮਾਂ ਅਨੁਸਾਰ ਸਾਰੇ ਅਧਿਕਾਰੀ/ਕਰਮਚਾਰੀ, ਜੋ ਵੱਖ-ਵੱਖ ਰੈਂਕਾਂ ਦੇ ਪੁਲਸ ਕਰਮਚਾਰੀਆਂ (ਸੁਰੱਖਿਆ ਤੋਂ ਇਲਾਵਾ) ਨੂੰ ਬਿਨਾਂ ਕਿਸੇ ਅਧਿਕਾਰ ਤੋਂ ਇੱਕ ਜ਼ਿਲ੍ਹਾ/ਯੂਨਿਟ ਤੋਂ ਦੂਜੇ ਜ਼ਿਲ੍ਹੇ ਵਿੱਚ ਤਾਇਨਾਤੀ/ਤਬਾਦਲੇ ਸਮੇਂ ਆਪਣੇ ਨਾਲ ਲੈ ਗਏ ਹਨ, ਨੂੰ ਅਜਿਹੇ ਸਾਰੇ ਪੁਲਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ/ਯੂਨਿਟਾਂ ਵਿੱਚ ਤੁਰੰਤ ਭੇਜਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਤਿੰਨ ਵੱਡੇ ਦੂਰਦਰਸ਼ਨ ਟਾਵਰਾਂ ਨੂੰ ਬੰਦ ਕਰਨ ਦਾ ਹੁਕਮ ਬੇਹੱਦ ਮੰਦਭਾਗਾ : ਸੁਖਦੇਵ ਸਿੰਘ ਢੀਂਡਸਾ
ਇਸ ਦੌਰਾਨ, ਡੀ.ਜੀ.ਪੀ. ਨੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਸਬੰਧ ਵਿੱਚ ਡੀ.ਜੀ.ਪੀ. ਦਫ਼ਤਰ ਵਿਖੇ ਰਿਪੋਰਟ ਭੇਜਣ ਲਈ ਵੀ ਕਿਹਾ।
ਪੰਜਾਬ ਦੇ ਤਿੰਨ ਵੱਡੇ ਦੂਰਦਰਸ਼ਨ ਟਾਵਰਾਂ ਨੂੰ ਬੰਦ ਕਰਨ ਦਾ ਹੁਕਮ ਬੇਹੱਦ ਮੰਦਭਾਗਾ : ਸੁਖਦੇਵ ਸਿੰਘ ਢੀਂਡਸਾ
NEXT STORY