ਅੰਮ੍ਰਿਤਸਰ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਨੇ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨੀ ਖ਼ੁਫ਼ੀਆ ਏਜੰਸੀ ISI ਦੁਆਰਾ ਪ੍ਰਾਯੋਜਿਤ ਅਤੇ ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਪ੍ਰੋ-ਖ਼ਾਲਿਸਤਾਨ ਕਮਾਂਡੋ ਫ਼ੋਰਸ (KCF) ਦੇ ਅੱਤਵਾਦੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਚਲਾਏ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਐੱਸ.ਬੀ.ਐੱਸ. ਨਗਰ ਤੋਂ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ. ਜੀ ਪੀ. ਨੇ ਦੱਸਿਆ ਕਿ ਪੁਲਸ ਨੇ ਇਹ ਗ੍ਰਿਫ਼ਤਾਰੀ ਕਰਕੇ ਇਕ ਸੰਭਾਵੀ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਗਈ ਹੈ, ਜਿਸ ਵਿਚ 4 ਹੈਂਡ ਗ੍ਰਨੇਡ (86-P), 2 ਪਿਸਤੌਲਾਂ (9mm) ਅਤੇ 20 ਜ਼ਿੰਦਾ ਕਾਰਤੂਸ ਸ਼ਾਮਲ ਹਨ। ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀਆਂ ਨੇ ਵਿਦੇਸ਼ ਵਿਚ ਬੈਠੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਐੱਸ.ਬੀ.ਐੱਸ. ਨਗਰ ਦੇ ਬਹਿਰਾਮ ਨੇੜੇ ਇੱਕ ਸਥਾਨ ਤੋਂ ਇਹ ਖੇਪ ਪ੍ਰਾਪਤ ਕੀਤੀ ਸੀ। ਇਸ ਮਾਮਲੇ ਸਬੰਧੀ ਪੁਲਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਭਾਰਤੀ ਨਿਆਇ ਸੰਹਿਤਾ, ਆਰਜ਼ਮ ਐਕਟ ਅਤੇ Explosive Substances Act ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ, ਸਥਾਨਕ ਮਦਦਗਾਰਾਂ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚੋਂ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਅਤੇ ਪੰਜਾਬ ਭਰ ਵਿਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ ਵਿਆਹ
NEXT STORY