ਤਰਨਤਾਰਨ : ਤਰਨਤਾਰਨ ਦੇ ਸਰਹਾਲੀ ਪੁਲਸ ਥਾਣੇ ’ਤੇ ਬੀਤੀ ਰਾਤ ਹੋਏ ਆਰ. ਪੀ. ਜੀ. ਅਟੈਕ ਨੂੰ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਪਾਕਿਸਤਾਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਮੌਕੇ ’ਤੇ ਪਹੁੰਚੇ ਡੀ. ਜੀ. ਪੀ. ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਇਹ ਹਮਲਾ ਸ਼ੁੱਕਰਵਾਰ ਰਾਤ ਲਗਭਗ 11.22 ਵਜੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਮਲੇ ਲਈ ਹਥਿਆਰ ਪਾਕਿਸਤਾਨ ਵਾਲੇ ਪਸਿਓਂ ਭੇਜੇ ਗਏ ਸਨ। ਪੁਲਸ ਨੇ ਯੂ. ਏ. ਪੀ. ਏ. ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਗਰੀਬਾਂ ਨੂੰ ਦਿੱਤੇ ਜਾਣ ਵਾਲੇ 5-5 ਮਰਲੇ ਦੇ ਪਲਾਟਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਡੀ. ਜੀ. ਪੀ. ਨੇ ਕਿਹਾ ਕਿ ਸਾਡੇ ਵਲੋਂ ਟੈਕਨੀਕਲੀ ਅਤੇ ਫਾਰੈਂਸੀਕਲੀ ਜਾਂਚ ਕੀਤੀ ਜਾ ਰਹੀ ਹੈ। ਲਾਂਚਰ ਰੋਡ ਤੋਂ ਰਿਕਵਰ ਕਰ ਲਿਆ ਗਿਆ ਹੈ, ਇਸ ਤੋਂ ਇਲਾਵਾ ਪੁਲਸ ਵਲੋਂ ਹੋਰ ਵੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪੁਲਸ ਨੇ ਪਿਛਲੇ ਇਕ ਮਹੀਨੇ ਦੌਰਾਨ ਹੀ ਵੱਡੇ ਪੱਧਰ ’ਤੇ ਹਥਿਆਰਾਂ ਦੀ ਰਿਕਵਰੀ ਕੀਤੀ ਹੈ। ਜਿਸ ਤੋਂ ਇੰਝ ਲੱਗ ਰਿਹਾ ਹੈ ਕਿ ਪਾਕਿਸਤਾਨ ਬੌਖਲਾ ਗਿਆ ਹੈ, ਇਸ ਲਈ ਹੀ ਦੁਸ਼ਮਣ ਦੇਸ਼ ਵਲੋਂ ਕੋਝੀਆ ਕਾਰਵਾਈਆਂ ਤਹਿਤ ਰਾਤ ਸਮੇਂ ਕਾਇਰਾਨਾ ਢੰਗ ਨਾਲ ਅਜਿਹੇ ਹਮਲੇ ਕੀਤਾ ਜਾ ਰਹੇ ਹਨ। ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ, ਜੇਕਰ ਇਸ ਕਾਂਡ ਦੇ ਤਾਰ ਵਿਦੇਸ਼ਾਂ ਨਾਲ ਵੀ ਜੁੜੇ ਹੋਏ, ਉਨ੍ਹਾਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪ੍ਰੋਗਰਾਮ ਰੱਦ ਹੋਇਆ ਤਾਂ ਆਰਕੈਸਟਰਾ ਵਾਲੀ ਕੁੜੀ ਨੇ ਅੱਧੀ ਰਾਤ ਨੂੰ ਬੁੱਕ ਕੀਤੀ ਟੈਕਸੀ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਲੰਧਰ 'ਚ ਕੁੜੀ ਨੇ ਵਿਖਾਈ ਬਹਾਦਰੀ, ਮੋਬਾਇਲ ਖੋਹ ਕੇ ਭੱਜੇ 3 ਲੁਟੇਰਿਆਂ 'ਚੋਂ ਇਕ ਨੂੰ ਇੰਝ ਕੀਤਾ ਕਾਬੂ
NEXT STORY