ਜਲੰਧਰ/ਚੰਡੀਗੜ੍ਹ (ਧਵਨ)– ਬੀਤੇ ਦਿਨੀਂ ਪੰਜਾਬ ਪੁਲਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕੇਰੀਆਂ ਵਿਖੇ ਹੋਈ ਗੋਲ਼ੀਬਾਰੀ ਦੌਰਾਨ ਪੰਜਾਬ ਪੁਲਸ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਛਾਤੀ 'ਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਹੁਸ਼ਿਆਰਪੁਰ ਜ਼ਿਲ੍ਹੇ 'ਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਜੰਡੋਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ।
ਉਨ੍ਹਾਂ ਦੇ ਅੰਤਿਮ ਸੰਸਕਾਰ ਤੋਂ ਕੁਝ ਦੇਰ ਬਾਅਦ ਹੀ ਪੁਲਸ ਨੇ ਖੂਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਗੋਲ਼ੀਆਂ ਮਾਰਨ ਵਾਲੇ ਨਸ਼ਾ ਤਸਕਰ ਸੁੱਖਵਿੰਦਰ ਸਿੰਘ ਰਾਣਾ ਨੂੰ ਜਲੰਧਰ-ਪਠਾਨਕੋਟ ਰੋਡ 'ਤੇ ਸਥਿਤ ਪਿੰਡ ਭੰਗਾਲਾ ਵਿਖੇ ਮੁਕਾਬਲੇ ਦੌਰਾਨ ਮਾਰ ਸੁੱਟਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ ਹੀ ਮਾਰ ਸੁੱਟਿਆ ਸ਼ਹੀਦ ਮੁਲਾਜ਼ਮ ਅੰਮ੍ਰਿਤਪਾਲ ਦਾ ਕਾਤਲ (ਵੀਡੀਓ)
ਇਸ ਬਾਰੇ ਬੋਲਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਸ ਦੇ ਸ਼ਹੀਦ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹੀਦੀ ਵਿਅਰਥ ਨਹੀਂ ਜਾਵੇਗੀ। ਉਨ੍ਹਾਂ ਹੁਸ਼ਿਆਰਪੁਰ ਪੁਲਸ ਦੇ ਸੀ.ਆਈ.ਏ. ਸਟਾਫ ਦੇ ਮੈਂਬਰ ਤੇ ਜਵਾਨ ਅੰਮ੍ਰਿਤਪਾਲ ਸਿੰਘ ਵੱਲੋਂ ਗੈਂਗਸਟਰਾਂ ਖਿਲਾਫ ਆਪ੍ਰੇਸ਼ਨ ਦੌਰਾਨ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਦੇਣ ’ਤੇ ਕਿਹਾ ਕਿ ਉਨ੍ਹਾਂ ਸੱਚਮੁੱਚ ਸਮੁੱਚੀ ਪੰਜਾਬ ਪੁਲਸ ਫੋਰਸ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਏਗੀ ਅਤੇ ਇਸ ਦੁੱਖ ਦੀ ਘੜੀ ’ਚ ਅਸੀਂ ਪੂਰੇ ਪਰਿਵਾਰ ਦੇ ਨਾਲ ਖੜ੍ਹੇ ਹਾਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਆਹੇ ਮਰਦ ਨਾਲ ਲਿਵ ਇਨ ’ਚ ਰਹਿ ਰਹੀ ਸੀ ਧੀ, ਬਾਪ ਨੇ ਪ੍ਰੇਮੀ ਦੇ ਪੁੱਤਰ ਨਾਲ ਮਿਲ ਕਰ ’ਤਾ ਕਤਲ
NEXT STORY