ਜਲੰਧਰ : ਪੰਜਾਬ ਪੁਲਸ ਦੇ ਮੁਖੀ ਸੁਰੇਸ਼ ਅਰੋੜਾ ਨੇ ਨਸ਼ਿਆਂ ਨੂੰ ਲੈ ਕੇ ਹੱਥ ਖੜ੍ਹੇ ਕਰ ਦਿੱਤੇ ਹਨ ਅਤੇ ਕਿਹਾ ਹੈ ਕਿ ਸਮਾਜ 'ਚੋਂ ਨਸ਼ਾ ਅਤੇ ਭ੍ਰਿਸ਼ਟਾਚਾਰ ਨੂੰ ਕਦੇ ਖਤਮ ਨਹੀਂ ਕੀਤਾ ਜਾ ਸਕਦਾ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰੇਸ਼ ਅਰੋੜਾ ਨੇ ਸਾਫ ਕੀਤਾ ਕਿ ਨਸ਼ਿਆਂ ਦੇ ਖਿਲਾਫ ਪੁਲਸ ਲਗਾਤਾਰ ਜੰਗ ਲੜ ਰਹੀ ਹੈ ਅਤੇ ਪੁਲਸ ਵਲੋਂ ਲਗਾਤਾਰ ਇਸ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸੁਣਾ ਦਿੱਤਾ ਕਿ ਸਮਾਜ 'ਚੋਂ ਨਸ਼ੇ ਕਦੇ ਖਤਮ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਸਰਕਾਰ ਦੇ ਕਹਿਣ 'ਤੇ ਪੁਲਸ ਵਲੋਂ ਨਸ਼ੇ ਦੀ ਰਿਕਵਰੀ ਨੂੰ ਲੈ ਕੇ ਰਿਪੋਰਟਾਂ ਘਟਾ ਦਿੱਤੀਆਂ ਗਈਆਂ ਹਨ।
ਗਿੱਦੜਬਾਹੇ 'ਚ ਹੋਇਆ ਦਿਲ ਕੰਬਾ ਦੇਣ ਵਾਲਾ ਹਾਦਸਾ, ਔਰਤ ਦੀ ਲਾਸ਼ ਦੇਖ ਨਿਕਲਿਆ ਤ੍ਰਾਹ (ਤਸਵੀਰਾਂ)
NEXT STORY