ਚੰਡੀਗੜ੍ਹ : ਪੰਜਾਬ ਸਰਕਾਰ ਨੇ ਡੀ. ਜੀ. ਪੀ. ਵੀ. ਕੇ. ਭਾਵਰਾ ਦੀ ਅਹੁਦੇ ਤੋਂ ਛੁੱਟੀ ਕਰ ਦਿੱਤੀ ਹੈ। ਇਸ ਸੰਬੰਧੀ ਬਕਾਇਦਾ ਪੰਜਾਬ ਸਰਕਾਰ ਨੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਦਰਅਸਲ ਡੀ. ਜੀ. ਪੀ. ਭਾਵਰਾ ਦੋ ਮਹੀਨਿਆਂ ਦੀ ਛੁੱਟੀ ’ਤੇ ਸਨ ਅਤੇ ਕੱਲ੍ਹ ਉਨ੍ਹਾਂ ਦੀ ਛੁੱਟੀ ਖ਼ਤਮ ਹੋ ਰਹੀ ਸੀ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਕੇ ਭਾਵਰਾ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਭਾਵਰਾ ਨੂੰ ਪੰਜਾਬ ਪੁਲਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸਨਸਨੀਖੇਜ਼ ਖੁਲਾਸਾ, 4 ਜੇਲ੍ਹਾਂ ’ਚ ਰਚਿਆ ਗਿਆ ਸੀ ਪੂਰਾ ਚੱਕਰਵਿਊ
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਹੀ ਡੀ. ਜੀ. ਪੀ. ਬਣਾਈ ਰੱਖਣ ਦਾ ਹੁਕਮ ਜਾਰੀ ਕਰ ਦਿੱਤਾ ਹੈ। ਯੂ. ਪੀ. ਐੱਸ. ਸੀ. ਦੀ ਮਨਜ਼ੂਰੀ ਨਾਲ ਡੀ. ਜੀ. ਪੀ. ਲੱਗੇ ਵੀ. ਕੇ. ਭਾਵਰਾ ਨੂੰ ਪੰਜਾਬ ਪੁਲਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਮਾਨਸਾ ਦੇ ਐੱਸ. ਐੱਸ. ਪੀ. ਦਾ ਵੱਡਾ ਬਿਆਨ
ਦੋ ਸਾਲ ਲਈ ਨਿਯੁਕਤ ਕੀਤੇ ਗਏ ਸੀ ਭਾਵਰਾ
ਸੂਬੇ ਦੀ ਪਿਛਲੀ ਕਾਂਗਰ ਸਰਕਾਰ ਸਮੇਂ ਵੀ. ਕੇ. ਭਾਵਰਾ ਨੂੰ ਡੀ. ਜੀ. ਲਗਾਇਆ ਗਿਆ ਸੀ। ਉਨ੍ਹਾਂ ਦੀ ਨਿਯੁਕਤੀ ਯੂ. ਪੀ. ਐੱਸ. ਸੀ. ਨਾਲ ਆਏ ਪੈਨਲ ਤੋਂ ਬਾਅਦ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਨਿਯਮਾਂ ਮੁਤਾਬਕ ਇਹ ਨਿਯੁਕਤੀ ਦੋ ਸਾਲ ਲਈ ਹੋਈ ਹੈ, ਪਿਛਲੀ ਸਰਕਾਰ ਨੇ ਦਸ ਆਈ. ਪੀ. ਐੱਸ. ਅਫ਼ਸਰਾਂ ਦਾ ਪੈਨਲ ਯੂ. ਪੀ. ਐੱਸ. ਸੀ. ਨੂੰ ਭੇਜਿਆ ਸੀ। ਜਿਸ ਵਿਚ ਤਿੰਨ ਅਫਸਰਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਸੀ, ਜਿਸ ’ਚੋਂ ਭਾਵਰਾ ਨੂੰ ਡੀ. ਜੀ.ਪੀ. ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਭਾਜਪਾ ਦੇ ਪੈਟਰਨ ’ਤੇ ਅਕਾਲੀ ਦਲ, ਪਾਰਟੀ ਦੀ ਮਜ਼ਬੂਤੀ ਲਈ ਸੁਖਬੀਰ ਬਾਦਲ ਨੇ ‘ਕੱਢਿਆ ਤੋੜ’
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਭਾਰਤੀ ਖੇਤਰ ’ਚ ਦੋ ਵਾਰ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਦਾਗੇ 10 ਰਾਉਂਡ ਰੌਸ਼ਨ ਬੰਬ
NEXT STORY