ਨਵਾਂਸ਼ਹਿਰ (ਤ੍ਰਿਪਾਠੀ)-ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਸ਼ਹੀਦਾਂ’ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਹਫਤਾਵਾਰੀ ਰੋਸ ਧਰਨਿਆਂ ਦੀ ਲਡ਼ੀ ਤਹਿਤ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕਡ਼ਕਲਾਂ ਵਿਖੇ ਸ਼ਹੀਦ ਦੇ ਬੁੱਤ ਦੇ ਬਾਹਰ ਧਰਨਾ ਦਿੱਤਾ।
ਇਸ ਮੌਕੇ ਜਬਰ ਵਿਰੋਧੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਭਾਰਟਾ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਕਰਦੇ ਆ ਰਹੇ ਹਨ ਪਰ ਜਿੱਥੇ ਪੰਜਾਬ ਸਰਕਾਰ ਨੇ ਸੰਵਿਧਾਨ ਦਾ ਹਵਾਲਾ ਦੇ ਕੇ ਇਸ ਮੰਗ ਤੋਂ ਅਾਪਣੇ ਹੱਥ ਪਿੱਛੇ ਖਿੱਚ ਲਏ ਹਨ, ਉੱਥੇ ਗੂੰਗੀ-ਬੋਲ਼ੀ ਕੇਂਦਰ ਸਰਕਾਰ ਨੇ ਕੋਈ ਪ੍ਰਤੀਕਿਰਿਆ ਦੇਣਾ ਮੁਨਾਸਿਬ ਨਹੀਂ ਸਮਝਿਆ। ਉਨ੍ਹਾਂ ਦੱਸਿਆ ਕਿ ਹੁਣ ਸੰਘਰਸ਼ ਕਮੇਟੀ ਦੇ ਫੈਸਲੇ ਤਹਿਤ ਹਫਤਾਵਾਰੀ ਰੋਸ ਧਰਨੇ ਦੇਣ ਦੀ ਥਾਂ ’ਤੇ ਕੇਂਦਰ ਸਰਕਾਰ ’ਤੇ ਦਬਾਅ ਪਾਉਣ ਦੀ ਨੀਤੀ ਅਪਣਾਈ ਜਾਏਗੀ ਅਤੇ ਜਦੋਂ ਤੱਕ ਉਹ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦੇਣ ਲਈ ਸਰਕਾਰ ਨੂੰ ਮਜਬੂਰ ਨਹੀਂ ਕਰ ਦਿੰਦੇ, ਅਾਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰਨ ਦਾ ਯਤਨ ਕੀਤਾ ਜਾਵੇਗਾ, ਤਾਂ ਕਿ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ ਕਿ ਉਹ ਕੇਂਦਰ ਨੂੰ ਅਾਪਣੀ ਸਿਫਾਰਿਸ਼ ਭੇਜ ਕੇ ਉਨ੍ਹਾਂ ਦੀ ਮੰਗ ਸਰਕਾਰ ਕੋਲ ਪਹੁੰਚਾਏ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਵਕੀਲਾਂ ਵੱਲੋਂ ਵੀ ਉਨ੍ਹਾਂ ਦੀ ਮੰਗ ਦਾ ਸਮਰਥਨ ਕੀਤਾ ਗਿਆ ਹੈਇਸ ਮੌਕੇ ਪਰਸ਼ੋਤਮ ਚੱਢਾ, ਹਰਬੰਸ ਸਿੰਘ ਅਡ਼ਿਕਾ, ਹਰਬੰਸ ਪਰਦੇਸੀ, ਨਿਰਮਲ ਸਿੰਘ ਭੂਤਾ, ਨਿਰਮਲ ਸਿੰਘ ਰੀਹਲ, ਸੇਵਾ ਸਿੰਘ ਟੌਂਸਾ, ਰਤਨ ਸਿੰਘ ਕਾਹਮਾ, ਬਲਵੀਰ ਕੌਰ ਮਹਾਲੋ, ਰਣਜੀਤ ਕੌਰ ਬਸਿਆਲਾ, ਰਣਜੀਤ ਭਾਰਟਾ, ਵਿਸ਼ਾਲਾ ਸਿੰਘ, ਸਤਪਾਲ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।
ਵਿਆਹੁਤਾ ਦੀ ਸ਼ਿਕਾਇਤ ’ਤੇ ਪਤੀ ਸਮੇਤ 4 ਖਿਲਾਫ਼ ਮਾਮਲਾ ਦਰਜ
NEXT STORY