ਬਨੂੜ (ਗੁਰਪਾਲ) : ਬਨੂੜ ਤੋਂ ਲਾਂਡਰਾਂ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਿੰਡ ਤੰਗੋਰੀ ਨੇੜੇ 400 ਲੀਟਰ ਗ਼ੈਰ ਕਾਨੂੰਨੀ ਡੀਜ਼ਲ ਤੇਲ ਸਮੇਤ ਢਾਬਾ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸੋਹਾਣਾ ਮੁਖੀ ਇੰਸਪੈਕਟਰ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਤੰਗੋਰੀ ਨੇੜੇ ਸਥਿਤ ਮਸ਼ਹੂਰ ਅਵਤਾਰ ਢਾਬੇ ਦਾ ਮਾਲਕ ਅਵਤਾਰ ਸਿੰਘ ਟਰੱਕ ਡਰਾਈਵਰਾਂ ਕੋਲੋਂ ਸਸਤੇ ਭਾਅ 'ਤੇ ਡੀਜ਼ਲ ਲੈ ਕੇ ਮਹਿੰਗੇ ਭਾਅ 'ਤੇ ਵੇਚਦਾ ਹੈ, ਜੋ ਕਿ ਗ਼ੈਰਕਾਨੂੰਨੀ ਧੰਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੂਚਨਾ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਸਹਾਇਕ ਫੂਡ ਸਪਲਾਈ ਅਫ਼ਸਰ ਮਨਦੀਪ ਸਿੰਘ ਨੂੰ ਨਾਲ ਲੈ ਕੇ ਪੁਲਸ ਪਾਰਟੀ ਸਮੇਤ ਢਾਬੇ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਵੱਖ-ਵੱਖ ਡਰੰਮਾਂ 'ਚੋਂ 400 ਲੀਟਰ ਡੀਜ਼ਲ ਬਰਾਮਦ ਕੀਤਾ ਗਿਆ ਅਤੇ ਤੇਲ ਵੇਚਣ ਵਾਲਾ ਸਮਾਨ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਢਾਬੇ ਦੇ ਮਾਲਕ ਅਵਤਾਰ ਸਿੰਘ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵੱਲੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ
NEXT STORY