ਫਤਹਿਗੜ੍ਹ ਸਾਹਿਬ (ਬਿਪਿਨ ਭਾਰਦਵਾਜ): ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਢਾਬਾ ਮਲਿਕ 'ਤੇ ਮੋਟਰਸਾਈਕਲ ਸਵਾਰਾ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਢਾਬਾ ਮਲਿਕ ਨੂੰ ਇਲਾਜ ਲਈ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਵਿੱਖੇ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਹਮਲਾ ਕਰਨ ਵਾਲੇ ਨੂੰ ਢਾਬਾ ਮਾਲਕ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਤਾ ਗਿਆ ਅਤੇ ਇਸ ਤੇ ਮੰਡੀ ਗੋਬਿੰਦਗੜ੍ਹ ਪੁਲਸ ਵਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਢਾਬਾ ਮਾਲਕ ਨੇ ਦੱਸਿਆ ਕੀ ਜਦੋ ਉਹ ਢਾਬਾ ਬੰਦ ਕਰ ਘਰ ਜਾ ਰਿਹਾ ਸੀ ਤਾਂ ਉਸ ਵੇਲੇ ਮੋਟਰਸਾਈਕਲ ਸਵਾਰਾਂ ਵੱਲੋਂ ਉਸ 'ਤੇ ਹਮਲਾ ਕੀਤਾ ਗਿਆ ਅਤੇ ਹਮਲਾਵਰ ਇਕ ਨੌਜਵਾਨ ਨੂੰ ਪਿੱਛਾ ਕਰ ਕਾਬੂ ਵੀ ਕਰ ਲਿਆ ਗਿਆ ਜਿਸ ਤੋਂ ਇਹ ਪਤਾ ਲੱਗਿਆ ਕੀ ਕਿਸੇ ਨੇ ਇਹ ਹਮਲਾ ਕਰਵਾਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਐੱਸਐੱਚਓ ਮਨਪ੍ਰੀਤ ਸਿੰਘ ਨੇ ਦੱਸਿਆ ਕੀ ਇਸ ਮਾਮਲੇ 'ਚ ਪਰਚਾ ਦਰਜ ਕਰ ਦਿੱਤਾ ਗਿਆ ਹੈ। ਇਕ ਨੂੰ ਕਾਬੂ ਕਰ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
NEXT STORY