ਮਾਛੀਵਾੜਾ ਸਾਹਿਬ (ਟੱਕਰ) : ਸਥਾਨਕ ਰੋਪੜ ਰੋਡ ’ਤੇ ਵਾਪਰੇ ਸੜਕ ਹਾਦਸੇ ਵਿਚ ਇਲਾਕੇ ਦੇ ਪ੍ਰਸਿੱਧ ਢਾਡੀ ਕਪੂਰ ਸਿੰਘ ਵਾਸੀ ਪਿੰਡ ਕਾਉਂਕੇ ਦੀ ਮੌਤ ਹੋ ਜਾਣ ਦੀ ਦੁਖ਼ਦ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਅੱਜ-ਕੱਲ੍ਹ ਚੱਲ ਰਹੇ ਹੋਲੇ-ਮਹੱਲੇ ਦੀ ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨਾਲ ਭਰਿਆ ਇੱਕ ਟਰਾਲਾ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵੱਲ ਨੂੰ ਜਾ ਰਿਹਾ ਸੀ, ਜਦੋਂ ਕਿ ਢਾਡੀ ਕਪੂਰ ਸਿੰਘ ਇਤਿਹਾਸਕ ਗੁਰਦੁਆਰਾ ਸ੍ਰੀ ਕ੍ਰਿਪਾਨ ਭੇਂਟ ਸਾਹਿਬ ਤੋਂ ਪ੍ਰੋਗਰਾਮ ਲਗਾ ਕੇ ਆਪਣੇ ਮੋਟਰਸਾਈਕਲ ’ਤੇ ਪਿੰਡ ਕਾਉਂਕੇ ਨੂੰ ਵਾਪਸ ਰਹੇ ਸਨ। ਦੁਸਹਿਰਾ ਗਰਾਂਊਡ ਦੇ ਨੇੜੇ ਟਰਾਲੇ ਦੀ ਸਾਈਡ ਵੱਜਣ ਨਾਲ ਉਹ ਇਸ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਟਰਾਲੇ ਦਾ ਪਿਛਲਾ ਟਾਇਰ ਉਨ੍ਹਾਂ ਤੋਂ ਲੰਘ ਗਿਆ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਜ਼ਿਲ੍ਹਾ ਲੁਧਿਆਣਾ 'ਚ ਬਣਿਆ ਵਿਸ਼ਵ ਦਾ ਸਭ ਤੋਂ ਵੱਡਾ 'ਸੋਲਰ ਟ੍ਰੀ', ਜਾਣੋ ਕੀ ਹੈ ਖ਼ਾਸੀਅਤ (ਤਸਵੀਰਾਂ)
ਇਸ ਹਾਦਸੇ ਦੌਰਾਨ ਢਾਡੀ ਕਪੂਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਘਟਨਾ ਵਾਲੇ ਸਥਾਨ ’ਤੇ ਪੁੱਜੇ ਸਹਾਇਕ ਥਾਣੇਦਾਰ ਵਿਪਨ ਕੁਮਾਰ ਨੇ ਢਾਡੀ ਕਪੂਰ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਮਾਛੀਵਾੜਾ ਵਿਖੇ ਭੇਜਿਆ, ਜਦੋਂ ਕਿ ਟਰਾਲੇ ਨੂੰ ਜ਼ਬਤ ਕਰਕੇ ਮਾਛੀਵਾੜਾ ਥਾਣਾ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਟਰਾਲੇ ਨੂੰ ਜੁਗਰਾਜ ਸਿੰਘ ਵਾਸੀ ਅਜਿਤ ਗਿੱਲ ਥਾਣਾ ਜੈਤੋ, ਫਰੀਦਕੋਟ ਚਲਾ ਰਿਹਾ ਸੀ, ਜਿਸ ਨੂੰ ਥਾਣਾ ਲਿਆਂਦਾ ਗਿਆ। ਪੁਲਸ ਵੱਲੋਂ ਮ੍ਰਿਤਕ ਕਪੂਰ ਸਿੰਘ ਕਾਉਂਕੇ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਮਰਾਲਾ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨੌਜਵਾਨ ਦੀ ਹਵਸ ਦਾ ਸ਼ਿਕਾਰ 11 ਸਾਲਾ ਬੱਚੀ ਨੇ ਮੁੰਡੇ ਨੂੰ ਦਿੱਤਾ ਜਨਮ, ਮਾਪਿਆਂ ਅੱਗੇ ਇੰਝ ਖੁੱਲ੍ਹਿਆ ਭੇਤ
ਜ਼ਿਕਰਯੋਗ ਹੈ ਕਿ ਢਾਡੀ ਕਪੂਰ ਸਿੰਘ ਕਾਉਂਕੇ ਦਾ ਧਾਰਮਿਕ ਜਗਤ ਵਿਚ ਬਹੁਤ ਨਾਮ ਸੀ ਅਤੇ ਕਾਫ਼ੀ ਨੌਜਵਾਨ ਉਨ੍ਹਾਂ ਦੇ ਸ਼ਗਿਰਦ ਹਨ, ਜਿਨ੍ਹਾਂ ਦੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਨਾਲ ਇਲਾਕੇ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਢਾਡੀ ਕਪੂਰ ਦੀ ਮੌਤ ’ਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਬਾਬਾ ਮੋਹਣ ਸਿੰਘ, ਜਸਵੀਰ ਸਿੰਘ ਗਿੱਲ, ਬਾਬਾ ਬਲਜੀਤ ਸਿੰਘ ਬੁਰਜ, ਬਾਬਾ ਹਰੀ ਸਿੰਘ, ਜਸਵੀਰ ਸਿੰਘ ਢਿੱਲੋਂ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾਵਾਚਕ ਇਕਨਾਮ, ਅਕਾਊਂਟੈਂਟ ਸੁਖਦੇਵ ਸਿੰਘ, ਖਜਾਨਚੀ ਜਸਵੀਰ ਸਿੰਘ ਆਦਿ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਇਨ੍ਹਾਂ ਕਾਰਨਾਂ ਕਰਕੇ ਸੜਕ ਹਾਦਸੇ ਨਿਗਲਦੇ ਨੇ ਲੱਖਾਂ ਜ਼ਿੰਦਗੀਆਂ, ਹੈਰਾਨ ਕਰ ਦੇਣਗੇ ਅੰਕੜੇ
NEXT STORY