ਲੁਧਿਆਣਾ (ਮਹਿਰਾ) : ਐਡੀਸ਼ਨਲ ਸੈਸ਼ਨ ਜੱਜ ਜਸਬੀਰ ਸਿੰਘ ਕੰਗ ਨੇ ਕਥਾਵਾਚਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ 'ਤੇ ਹਮਲਾ ਕਰਨ ਦੇ ਕੇਸ ਸਬੰਧੀ ਦੋਸ਼ੀ ਗੁਰਮੀਤ ਸਿੰਘ ਵੱਲੋਂ ਲਾਈ ਗਈ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਕਰਨ ਤੋਂ ਬਾਅਦ ਉਸ ਨੂੰ 21 ਦਿਨ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਦੋਸ਼ੀ ਗੁਰਮੀਤ ਸਿੰਘ ਨੇ ਆਪਣੇ ਪਿਤਾ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਅਦਾਲਤ ਤੋਂ ਜ਼ਮਾਨਤ ਮੰਗੀ ਸੀ ਅਤੇ ਨਾਲ ਹੀ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 29 ਜਨਵਰੀ ਨਿਰਧਾਰਤ ਕੀਤੀ ਹੈ। ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੂੰ ਸਿੱਖ ਕਥਾਵਾਚਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਿਲੇ 'ਤੇ ਹਮਲਾ ਕਰਨ ਦੇ ਕੇਸ 'ਚ ਦੋਸ਼ੀ ਕਰਾਰ ਕਰਨ ਦੀ ਮੰਗ ਕੀਤੀ ਗਈ ਹੈ, ਜਿਸ 'ਤੇ ਬਾਕਾਇਦਾ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨੇ ਅਦਾਲਤ 'ਚ ਇਕ ਅਰਜ਼ੀ ਦਾਖਲ ਕੀਤੀ ਹੋਈ ਹੈ, ਜਿਸ 'ਤੇ ਉਨ੍ਹਾਂ ਵੱਲੋਂ ਉਨ੍ਹਾਂ ਦੇ ਵਕੀਲ ਨੇ ਹਰਨਾਮ ਸਿੰਘ ਧੁੰਮਾ ਨੂੰ ਦੋਸ਼ੀ ਕਰਾਰ ਦੇਣ ਲਈ ਬਹਿਸ ਵੀ ਕੀਤੀ ਹੈ ਪਰ ਸ਼ਿਕਾਇਤਕਰਤਾ ਦੇ ਵਕੀਲ ਨੇ ਹਾਲ ਦੀ ਘੜੀ ਇਸ 'ਤੇ ਅਗਲੀ ਕੋਈ ਸੁਣਵਾਈ ਨਾ ਕਰਨ ਲਈ ਕਿਹਾ ਹੈ। ਇਸ ਲਈ ਹਾਲੇ ਕੋਈ ਫੈਸਲਾ ਨਹੀਂ ਕੀਤਾ ਜਾ ਸਕਿਆ। ਨਾਲ ਹੀ ਅਦਾਲਤ ਨੇ ਅਗਲੀ ਪੇਸ਼ੀ 'ਤੇ ਸਿਵਲ ਹਸਪਤਾਲ ਦੇ ਡਾਕਟਰ ਨੂੰ ਵੀ ਤਲਬ ਕੀਤਾ ਹੈ, ਜਿਨ੍ਹਾਂ ਨੇ ਦੋ ਦੋਸ਼ੀਆਂ ਅਮਰਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਟੈਸਟ ਰਿਪੋਰਟ ਵਿਚ 18 ਸਾਲ ਤੋਂ ਵੱਧ ਉਮਰ ਦਾ ਦੱਸਿਆ ਸੀ। ਇਨ੍ਹਾਂ ਦੇ ਵਕੀਲ ਡਾਕਟਰ 'ਤੇ ਜਿਰ੍ਹਾ ਕਰਨ ਚਾਹੁੰਦੇ ।
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ
NEXT STORY