ਸਮਾਣਾ (ਬਿਊਰੋ) : ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਅਮਰੀਕਾ ਵਿੱਚ ਕਤਲ ਹੋਏ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਦੇ ਨੌਜਵਾਨ ਕਰਨਵੀਰ ਸਿੰਘ ਦੇ ਪੀੜਤ ਪਰਿਵਾਰ ਨਾਲ ਮਿਲਕੇ ਅੱਜ ਅਫਸੋਸ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਰਿਵਾਰ ਦੀ ਮੰਗ ਮੁਤਾਬਕ ਪੰਜਾਬ ਸਰਕਾਰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਕੇਸ ਬਣਾ ਕੇ ਭੇਜ ਰਹੀ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਪਾਕਿ ਨਾਲ ਜੁੜੀਆਂ ਤਾਰਾਂ, ਸਿਟ ਦੀ ਰਿਪੋਰਟ ਨੇ ਖੋਲ੍ਹੇ ਰਾਜ਼
ਉਨ੍ਹਾਂ ਮ੍ਰਿਤਕ ਦੀ ਪਤਨੀ ਨਵਨੀਤ ਕੌਰ ਤੇ ਨਾਬਾਲਗ ਪੁੱਤਰ ਨਵਕਾਸ਼ ਸਿੰਘ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਕਰਨਵੀਰ ਸਿੰਘ ਦੇ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਜਾਣ ਵਾਸਤੇ ਵੀਜ਼ਾ ਦਿਵਾਉਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸਿਫਾਰਸ਼ ਐੱਨ.ਆਰ.ਆਈ ਵਿਭਾਗ ਰਾਹੀਂ ਅੰਬੈਸੀ ਨੂੰ ਬਹੁਤ ਜਲਦ ਭੇਜ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ : ਪਹਿਲਾਂ 17 ਸਾਲਾ ਮੁਟਿਆਰ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਕੀਤਾ ਇਕ ਹੋਰ ਘਿਨੌਣਾ ਕਾਰਾ
ਇਸ ਮੌਕੇ ਦੋਵਾਂ ਕੈਬਨਿਟ ਮੰਤਰੀਆਂ ਨੇ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਪਰਿਵਾਰ ਕਰਨਵੀਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣਾ ਚਾਹੁੰਦਾ ਹੈ, ਉਸ ਲਈ ਵੀ ਪੰਜਾਬ ਸਰਕਾਰ ਪੂਰੀ ਮਦਦ ਕਰੇਗੀ। ਇਸ ਤੋਂ ਬਿਨ੍ਹਾਂ ਉਨ੍ਹਾਂ ਦੇ ਪੁੱਤਰ ਦੀ ਪੜ੍ਹਾਈ ਤੇ ਪਤਨੀ ਨੂੰ ਕਿਸੇ ਤਰ੍ਹਾਂ ਦਾ ਰੁਜ਼ਗਾਰ ਦਿਵਾਉਣ ਲਈ ਵੀ ਮਦਦ ਕੀਤੀ ਜਾਵੇਗੀ। ਉਨ੍ਹਾਂ ਨੇ ਮੌਕੇ 'ਤੇ ਮੌਜੂਦ ਐੱਸ. ਡੀ. ਐੱਮ. ਚਰਨਜੀਤ ਸਿੰਘ ਨੂੰ ਕਿਹਾ ਕਿ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ ਤਾਂ ਕਿ ਇਹਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ।
ਇਹ ਵੀ ਪੜ੍ਹੋ : ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਯਤਨ ਕਰ ਰਹੀ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੜ੍ਹਾਈ ਤੇ ਰੁਜ਼ਗਾਰ ਲੱਭਣ ਲਈ ਵਿਦੇਸ਼ਾਂ ਵਿਚ ਨਾ ਜਾਣਾ ਪਵੇ, ਇਸੇ ਲਈ ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਵਿਚ ਹੀ ਸੂਬੇ ਦੇ ਨੌਜਵਾਨਾਂ ਨੂੰ 37000 ਤੋਂ ਵਧੇਰੇ ਨੌਕਰੀਆਂ ਦਿਤੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵਾਂਸ਼ਹਿਰ ਵਿਖੇ ਵਾਪਰੇ ਹਾਦਸੇ ਨੇ ਉਜਾੜਿਆ ਘਰ, 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਮੌਤ
NEXT STORY