ਚੰਡੀਗੜ੍ਹ: ਮਣੀਪੁਰ ਵਿਖੇ ਵਾਪਰੀ ਘਿਣਾਉਣੀ ਹਰਕਤ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਵਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਤੇ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰੋਫੈਸਰ ਬੁੱਧ ਰਾਮ ਦੀ ਦੇਖ-ਰੇਖ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਦੇਸ਼ ਨੂੰ ਸ਼ਰਮਿੰਦਾ ਕਰਨ ਵਾਲੀ ਘਟਨਾ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅੱਜ ਚੰਡੀਗੜ੍ਹ ਵਿਖੇ ''ਆਪ" ਵੱਲੋਂ ਕੀਤੇ ਰੋਸ ਪ੍ਰਦਰਸ਼ਨ 'ਚ ਅਜਨਾਲਾ ਦੀ ਸਮੁੱਚੀ ਵਲੰਟੀਅਰਾਂ ਦੀ ਟੀਮ ਨਾਲ ਸ਼ਾਮਲ ਹੋਏ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਰਾਜਪਾਲ ਪੁਰੋਹਿਤ 'ਤੇ ਪਲਟਵਾਰ, ਕਿਹਾ - "ਥੋੜ੍ਹਾ ਇੰਤਜ਼ਾਰ ਕਰੋ..."
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਕੋਲ ਮਈ ਮਹੀਨੇ ਵਿਚ ਪੂਰੀ ਦੁਨੀਆ ਘੁੰਮਣ ਦਾ ਸਮਾਂ ਸੀ, ਪਰ ਇਸੇ ਮਈ ਮਹੀਨੇ ਵਿਚ ਭਾਰਤ ਦੇ ਇਕ ਸਾਬਕਾ ਫ਼ੌਜੀ ਦੀ ਪਤਨੀ ਨੂੰ ਮਣੀਪੁਰ ਵਿਚ ਬੇਇੱਜ਼ਤ ਕੀਤਾ ਜਾ ਰਿਹਾ ਸੀ, ਜਿਸ ਦੇ ਖ਼ਿਲਾਫ਼ ਹੁਣ ਤਕ ਕੋਈ ਕਾਰਵਾਈ ਨਹੀਂ ਹੋਈ। ਜਦੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਜੀ ਨੇ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਿਆ ਤਾਂ ਉਨ੍ਹਾਂ ਨੂੰ ਸੰਸਦ ਤੋਂ ਮੁਅੱਤਲ ਕਰ ਦਿੱਤਾ ਗਿਆ। ਕੀ ਇਹ ਤਾਨਾਸ਼ਾਹੀ ਰਵੱਈਆ ਨਹੀਂ ਹੈ? ਕੈਬਨਿਟ ਮੰਤਰੀ ਨੇ ਅੱਗੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਸਭਾ ਤੇ ਲੋਕ ਸਭਾ ਵਿਚ ਘਟਨਾ ਬਾਰੇ ਬੋਲਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਮੰਗਵਾ ਕੇ ਵੇਚਣ ਵਾਲੇ ਤਸਕਰ ਚੜ੍ਹੇ ਪੁਲਸ ਅੜਿੱਕੇ, 15 ਕਰੋੜ ਦੀ ਹੈਰੋਇਨ ਬਰਾਮਦ
NEXT STORY