ਅਜਨਾਲਾ/ਅੰਮ੍ਰਿਤਸਰ, (ਨਿਰਵੈਲ/ਫਰਿਆਦ/ਨੀਰਜ) : ਬੁੱਧਵਾਰ ਸਵੇਰੇ ਉੱਜ ਦਰਿਆ 'ਚ ਕਰੀਬ 2.50 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਧੁੱਸੀ ਬੰਨ੍ਹ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਮਿਤ ਤਲਵਾੜ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਹੋਰ ਉੱਚ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਅਧਿਕਾਰੀਆਂ ਨਾਲ ਰਾਵੀ ਦਰਿਆ ਅਤੇ ਸਰਹੱਦ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਨਿਆਇਕ ਹਿਰਾਸਤ ’ਚ ਭੇਜਿਆ, ਹੁਣ ਇੰਨੇ ਦਿਨ ਕੱਟਣੇ ਪੈਣਗੇ ਜੇਲ੍ਹ 'ਚ
ਰਾਵੀ ਤੇ ਉੱਜ ਦਰਿਆ 'ਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ 'ਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜੰਮੂ ਵਾਲੇ ਪਾਸਿਓਂ ਦਰਿਆ ਉੱਜ ਵਿੱਚ ਹੁਣ ਪਾਣੀ ਦਾ ਪੱਧਰ ਕੁਝ ਘਟ ਗਿਆ ਹੈ ਤੇ ਅੱਜ ਸ਼ਾਮ ਤੱਕ ਇਹ ਸਾਰਾ ਪਾਣੀ ਦਰਿਆ ਰਾਵੀ ਜ਼ਰੀਏ ਜ਼ਿਲ੍ਹਾ ਗੁਰਦਾਸਪੁਰ ਤੋਂ ਪਾਰ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਪ੍ਰਵੇਸ਼ ਕਰ ਜਾਵੇਗਾ।
ਇਹ ਵੀ ਪੜ੍ਹੋ : ਲਾਟਰੀ ਟੈਂਡਰ ਮਾਮਲਾ ਅਦਾਲਤ 'ਚ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਟੈਂਡਰ ਲਿਆ ਵਾਪਸ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਦੇ ਨੇੜਲੇ ਇਲਾਕੇ 'ਚ ਹੜ੍ਹ ਰੋਕੂ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਮਕੌੜਾ ਪੱਤਣ ਦੇ ਨਜ਼ਦੀਕ ਰਿਲੀਫ ਕੈਂਪ ਸਥਾਪਤ ਕੀਤਾ ਗਿਆ ਹੈ ਅਤੇ ਦਰਿਆ ਦੇ ਨਾਲ ਗੁੱਜਰਾਂ ਦੇ ਡੇਰਿਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਰਾਵੀ ਅਤੇ ਉੱਜ ਦਰਿਆ ਨੇੜੇ ਨਾ ਜਾਣ, ਖਾਸ ਤੌਰ 'ਤੇ ਧੁੱਸੀ ਬੰਨ੍ਹ ਦੇ ਅੰਦਰ ਤੇ ਦਰਿਆ ਪਾਰ ਨਾ ਜਾਣ।
ਇਹ ਵੀ ਪੜ੍ਹੋ : ਨਾਸਾ ਤੇ ਚੀਨ ਨੂੰ ਟੱਕਰ ਦੇਣ ਦੀ ਤਿਆਰੀ 'ਚ ਇਸਰੋ, ਬਣਾ ਰਿਹਾ ਪ੍ਰਮਾਣੂ ਰਾਕੇਟ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਸਥਿਤੀ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਲੋੜ ਪੈਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰਾਂ, ਆਪਣੇ ਸਰਪੰਚ, ਬੀ. ਡੀ. ਪੀ. ਓ. ਆਦਿ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਬੀ. ਡੀ. ਪੀ. ਓ. ਸੁਖਜੀਤ ਸਿੰਘ ਬਾਜਵਾ, ਗੁਰਜੰਟ ਸਿੰਘ ਸੋਹੀ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੇਵ ਸਿੰਘ ਚੇਤਨਪੁਰਾ ਤੋਂ ਇਲਾਵਾ ਸਮੂਹ ਸਬੰਧਤ ਅਧਿਕਾਰੀ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਟਰੀ ਟੈਂਡਰ ਮਾਮਲਾ ਅਦਾਲਤ 'ਚ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਲਿਆ ਇਹ ਫ਼ੈਸਲਾ
NEXT STORY