ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੁਰਾਣਾ ਸ਼ਾਲਾ ਦੇ ਨਜ਼ਦੀਕ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸਐੱਸਪੀ ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਤੇ ਸ਼ਮਸ਼ੇਰ ਸਿੰਘ ਦੀਨਾਨਗਰ ਵੀ ਮੌਜੂਦ ਸਨ।
ਮੰਤਰੀ ਧਾਲੀਵਾਲ ਨੇ ਵਿਧਾਇਕ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਟਰੈਕਟਰ-ਟਰਾਲੀ 'ਤੇ ਸਵਾਰ ਹੋ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਬਿਆਸ ਦਰਿਆ 'ਤੇ ਬਣੇ ਮੁਕੇਰੀਆਂ ਦੇ ਪੁਲ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਪੁਰਾਣਾ ਸ਼ਾਲਾ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਕੋਲੋਂ ਹੜ੍ਹਾਂ ਦੀ ਸਥਿਤੀ ਨੂੰ ਜਾਣਿਆ।
ਇਹ ਵੀ ਪੜ੍ਹੋ : ਬਟਾਲਾ 'ਚ ਹੋਏ ਟ੍ਰਿਪਲ ਮਰਡਰ ਦੀ ਸੁਲਝੀ ਗੁੱਥੀ, ਹਥਿਆਰਾਂ ਸਣੇ 3 ਗ੍ਰਿਫ਼ਤਾਰ
ਧਾਲੀਵਾਲ ਨੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਧੁੱਸੀ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦਾ ਕੰਮ ਜਾਰੀ ਹੈ ਅਤੇ ਕੱਲ੍ਹ ਤੋਂ ਵੱਡੀ ਗਿਣਤੀ 'ਚ ਮਨਰੇਗਾ ਦੀ ਲੇਬਰ ਲਗਾ ਕੇ ਧੁੱਸੀ ਬੰਨ੍ਹ ਦੀ ਰਿਪੇਅਰ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਸਿਵਲ ਹਸਪਤਾਲ ਦੇ ਟਾਇਲਟ 'ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼, RMP ਡਾਕਟਰ ਸਣੇ 4 ਖ਼ਿਲਾਫ਼ ਕੇਸ ਦਰਜ
ਪੱਤਰਕਾਰਾਂ ਨਾਲ ਗੱਲ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਬਿਆਸ ਦਰਿਆ ਦੇ ਨਾਲ ਬੇਟ ਇਲਾਕੇ ਦੇ ਕਰੀਬ 12 ਪਿੰਡਾਂ ਵਿੱਚ ਪਾਣੀ ਆਇਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਐੱਨਡੀਆਰਐੱਫ, ਭਾਰਤੀ ਫ਼ੌਜ ਅਤੇ ਬੀਐੱਸਐੱਫ ਦੇ ਸਹਿਯੋਗ ਨਾਲ ਇਨ੍ਹਾਂ ਖੇਤਰਾਂ ਵਿੱਚ ਬਚਾਅ ਕਾਰਜ ਲਗਾਤਾਰ ਜਾਰੀ ਹਨ। ਪਾਣੀ 'ਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਖਾਣ-ਪੀਣ ਤੇ ਹੋਰ ਜ਼ਰੂਰਤ ਦੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਆਉਣ ਕਾਰਨ ਲੋਕਾਂ ਦੇ ਘਰਾਂ ਅਤੇ ਫ਼ਸਲਾਂ ਦਾ ਜੋ ਨੁਕਸਾਨ ਹੋਇਆ ਹੈ, ਉਸ ਦਾ ਅਨੁਮਾਨ ਲਗਾ ਕੇ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਰਿਲੀਫ ਕੈਂਪ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਉਹ ਖੁਦ ਵੀ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਸਾਰੀ ਸਥਿਤੀ 'ਤੇ ਕਾਬੂ ਪਾ ਲਿਆ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੀ-ਜਵਾਈ ਦੀ ਦਿੱਤੀ ਸੀ ਸੁਪਾਰੀ, ਪੈ ਗਈ ਉਲਟੀ, ਸੁਪਾਰੀ ਦੇਣ ਵਾਲਿਆਂ ਦਾ ਹੀ ਹੋ ਗਿਆ ਕਤਲ
NEXT STORY