ਅੰਮ੍ਰਿਤਸਰ (ਸਰਬਜੀਤ) : ਪਟਨਾ ਸਾਹਿਬ ਵਿਖੇ ਅੰਬੂਜਾ ਮਾਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ। ਸਿੱਖੀ ਅੰਦਰ ਬੁੱਤ ਪ੍ਰਸਤੀ ਨੂੰ ਕੋਈ ਥਾਂ ਨਹੀਂ ਹੈ ਅਤੇ ਗੁਰੂ ਸਾਹਿਬ ਜੀ ਦੇ ਬੁੱਤ ਦੀ ਪੇਸ਼ਕਾਰੀ ਕਰਕੇ ਸਿੱਖ ਮਾਨਸਿਕਤਾ ਨੂੰ ਸੱਟ ਮਾਰੀ ਗਈ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਇਕ ਬਿਆਨ ਵਿੱਚ ਕੀਤਾ।
ਇਹ ਵੀ ਪੜ੍ਹੋ : ਸਿੱਖ ਸੰਗਤਾਂ ਭਰਮ-ਭੁਲੇਖੇ ਪਾਉਣ ਵਾਲੇ ਮੌਕਾਪ੍ਰਸਤ ਆਗੂਆਂ ਕੋਲੋਂ ਚੌਕਸ ਰਹਿਣ : ਬੀਬੀ ਜਗੀਰ ਕੌਰ
ਉਨ੍ਹਾਂ ਪਟਨਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਬੁੱਤ ਲਾਉਣ ਦੀ ਨਿੰਦਾ ਕਰਦਿਆਂ ਆਖਿਆ ਕਿ ਇਸ ਦੀ ਜਾਂਚ ਰਿਪੋਰਟ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਿੱਖ ਸਿਧਾਂਤਾਂ ਦੇ ਵਿਰੁੱਧ ਕਾਰਵਾਈ ਕਰਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਅਧਿਕਾਰ ਨਹੀਂ ਹੈ। ਇਹ ਹਰਕਤ ਸਿੱਖ ਸਿਧਾਤਾਂ ਅਤੇ ਪ੍ਰੰਪਰਾਵਾਂ ਨੂੰ ਰਲਗੱਡ ਕਰਨ ਵਾਲੀ ਹੈ।
ਇਹ ਵੀ ਪੜ੍ਹੋ : ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਐਕਵਾਇਰ ਕੀਤੀ ਜ਼ਮੀਨ ਛੁਡਵਾਉਣ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ 'ਤੇ ਤਖ਼ਤ ਸ੍ਰੀ ਹਰਮੰਦਿਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੁਕੰਮਲ ਪੜਤਾਲ ਕਰੇ ਅਤੇ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਭੇਜੇ ਤਾਂ ਜੋ ਇਹ ਹਰਕਤ ਕਰਨ ਵਾਲਿਆਂ ਨੂੰ ਜਵਾਬ-ਤਲਬੀ ਕੀਤੀ ਜਾ ਸਕੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਿੱਖ ਸੰਗਤਾਂ ਭਰਮ-ਭੁਲੇਖੇ ਪਾਉਣ ਵਾਲੇ ਮੌਕਾਪ੍ਰਸਤ ਆਗੂਆਂ ਕੋਲੋਂ ਚੌਕਸ ਰਹਿਣ : ਬੀਬੀ ਜਗੀਰ ਕੌਰ
NEXT STORY