ਧਰਮਕੋਟ (ਸਤੀਸ਼): ਖੇਤੀ ਆਰਡੀਨੈਂਸ ਸਬੰਧੀ ਬਿੱਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਪਿੱਛਲੇ ਕਈ ਦਿਨਾਂ ਤੋਂ ਸੰਘਰਸ਼ ਨੂੰ ਲੈ ਕੇ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਦਾਣਾ ਮੰਡੀ ਧਰਮਕੋਟ ਵਿਖੇ ਕਿਸਾਨ ਯੂਨੀਅਨ ਅਤੇ ਆੜ੍ਹਤੀ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਨਿੰਦਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਖ਼ਿਲਾਫ਼ ਵੱਡੀ ਕਾਰਵਾਈ, ਯੂ-ਟਿਊਬ ਚੈਨਲ ਪੂਰੀ ਤਰ੍ਰਾਂ ਕੀਤਾ ਬਲਾਕ
ਇਸ ਮੌਕੇ ਬੋਲਦਿਆਂ ਸੁਖਜਿੰਦਰ ਸਿੰਘ ਖੋਸਾ ਪੰਜਾਬ ਆਗੂ ਅਤੇ ਗੁਰਮੀਤ ਮੁਖੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ, ਮਜ਼ਦੂਰ ਮਾਰੂ ਅਤੇ ਆੜਤੀ ਮਾਰੂ ਨੀਤੀਆਂ ਖ਼ਿਲਾਫ਼ 15 ਸਤੰਬਰ ਨੂੰ ਤਲਵੰਡੀ ਚੌਕ 'ਚ ਹਾਈਵੇ ਜਾਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਜਾਮ ਦੁਪਹਿਰ 12 ਵਜੇ ਤੋਂ ਲੈ ਕੇ 2ਵਜੇ ਤੱਕ ਹੋਵੇਗਾ। ਉਪਰੋਕਤ ਆਗੂਆਂ ਨੇ ਕਿਹਾ ਕਿ ਖੇਤੀ ਆਰਡੀਨੈਂਸ ਸਬੰਧੀ ਬਿੱਲ ਕੇਂਦਰ ਸਰਕਾਰ ਤੁਰੰਤ ਵਾਪਸ ਲਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਅਤੇ ਇਸ ਨੂੰ ਰੱਦ ਕਰਵਾਉਣ ਲਈ ਸਮੁੱਚੇ ਪੰਜਾਬ ਅੰਦਰ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਜਾਮ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਮੈਂਬਰ ਪਾਰਲੀਮੈਂਟਾਂ ਵਲੋਂ ਇਸ ਦੇ ਵਿਰੋਧ 'ਚ ਲੋਕ ਸਭਾ ਅੰਦਰ ਆਵਾਜ਼ ਨਾ ਉਠਾਈ ਗਈ ਤਾਂ ਉਨ੍ਹਾਂ ਨੂੰ ਪਿੰਡਾਂ 'ਚ ਨਹੀਂ ਵੜਨ ਦਿਆਂਗੇ। ਇਸ ਮੌਕੇ ਪੰਜਾਬ ਸਕੱਤਰ ਸੁਖਜਿੰਦਰ ਸਿੰਘ ਖੋਸਾ, ਨਿਰਮਲ ਸਿੰਘ ਜ਼ਿਲ੍ਹਾ ਪ੍ਰਧਾਨ, ਗੁਲਜਾਰ ਸਿੰਘ ਘੱਲ ਕਲਾਂ ਜਰਨਲ ਸਕੱਤਰ ਜਸਵੀਰ ਸਿੰਘ ਲਾਭ ਸਿੰਘ ਗੁਰਚਰਨ ਸਿੰਘ ਰੇਸ਼ਮ ਸਿੰਘ ਬੱਡੂਵਾਲ, ਹਰਦੀਪ ਸਿੰਘ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : 3 ਬੱਚਿਆਂ ਦੇ ਪਿਓ ਨੇ ਬੇਸ਼ਰਮੀ ਦੀਆਂ ਹੱਦਾਂ ਕੀਤੀਆਂ ਪਾਰ, 6 ਸਾਲਾਂ ਬੱਚੀ ਨਾਲ ਕੀਤਾ ਜਬਰ-ਜ਼ਿਨਾਹ
ਮਿਡ-ਡੇਅ-ਮੀਲ ਸਟਾਫ਼ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁਲਾਜ਼ਮ ਬੀਬੀਆਂ ਨੂੰ ਮਿਲੇਗੀ 'ਪ੍ਰਸੂਤਾ ਛੁੱਟੀ'
NEXT STORY