ਕਪੂਰਥਲਾ, (ਗੁਰਵਿੰਦਰ ਕੌਰ)- ਪੰਚਾਇਤੀ ਰਾਜ ਮੁਲਾਜ਼ਮ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ’ਚ ਦਿੱਤਾ ਜਾ ਰਿਹਾ ਧਰਨਾ ਤੇ ਕਲਮਛੋਡ਼ ਹਡ਼ਤਾਲ ਅੱਜ 7ਵੇਂ ਦਿਨ ’ਚ ਦਾਖਲ ਹੋ ਗਈ ਹੈ ਪਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਧਿਆਨ ਨਾ ਦੇਣ ਕਾਰਨ ਸਮੂਹ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਇਸ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਸੰਬੋਧਨ ਕਰਦਿਆਂ ਟੈਕਲ ਕੁਲੈਕਟਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਮਲਕੀਤ ਸਿੰਘ ਤੇ ਸੂਬਾ ਕਮੇਟੀ ਮੈਂਬਰ ਤੇ ਪੰਚਾਇਤ ਸਕੱਤਰ ਪਰਮਜੀਤ ਬਾਲੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੂਨੀਅਨ ਦੀਆਂ ਮੰਗਾਂ ਸਬੰਧੀ ਯੂਨੀਅਨ ਨਾਲ ਲਿਖਤੀ ਇਕਰਾਰ 30 ਅਪ੍ਰੈਲ ਨੂੰ ਕੀਤਾ ਗਿਆ ਸੀ ਕਿ ਇਕ ਮਹੀਨੇ ਦੇ ਅੰਦਰ-ਅੰਦਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਪਰ ਲਗਭਗ 3 ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤੇ ਅੱਜ ਤਕ ਉਪਰੋਕਤ ਕੀਤੇ ਗਏ ਇਕਰਾਰਨਾਮੇ ’ਤੇ ਕਾਰਵਾਈ ਵੀ ਸ਼ੁਰੂ ਨਹੀਂ ਕੀਤੀ ਗਈ ਹੈ।
ਉਨ੍ਹਾਂ ਚਿਤਾਵਨੀ ਦਿੰਦਿਅਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਇਸ ਸਬੰਧੀ ਲੋਡ਼ੀਂਦੀ ਕਾਰਵਾਈ ਅਮਲ ’ਚ ਲਿਆ ਕੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਪੰਚਾਇਤੀ ਸੰਸਥਾਵਾਂ ਦੇ ਮੁਲਾਜ਼ਮ ਸਡ਼ਕਾਂ ’ਤੇ ਆਉਣ ਲਈ ਮਜਬੂਰ ਹੋਣਗੇ ਤੇ ਪੰਚਾਇਤੀ ਚੋਣਾਂ ਸਮੇਂ ਪੰਜਾਬ ਸਰਕਾਰ ਦਾ ਪਿੰਡ-ਪਿੰਡ ਜਾ ਕੇ ਵਿਰੋਧ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਖਾਸ ਕਰਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਹੋਵੇਗੀ। ਇਸ ਮੌਕੇ ਸੁਪਰਡੈਂਟ ਰਵਿੰਦਰਪਾਲ ਸਿੰਘ, ਸੁਖਜਿੰਦਰ ਸਿੰਘ ਤੇ ਰਵਿੰਦਰ ਸਿੰਘ ਦੋਵੇਂ ਪੰਚਾਇਤ ਅਫਸਰ, ਰਜਿੰਦਰ ਕੁਮਾਰ, ਹਰਜੀਤ ਧੰਮ, ਬਲਦੇਵ ਸਿੰਘ, ਪ੍ਰਸ਼ੋਤਮ ਲਾਲ, ਸਵਰਨਦੀਪ ਕੁਮਾਰ, ਰਾਮ ਲੁਭਾਇਆ, ਗੁਰਮੇਲ ਸਿੰਘ, ਇੰਦਰਜੀਤ ਸਿੰਘ ਪਟਵਾਰੀ, ਸਰਬਜੀਤ ਸਿੰਘ, ਜਸਵੰਤ ਰਾਏ, ਰਾਮ ਕਿਸ਼ੋਰ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।
ਸਿੱਖਿਆ ਸਕੱਤਰ ਵੱਲੋਂ ਢਿੱਲੇ ਪ੍ਰਬੰਧਾਂ ਵਾਲੇ ਸਕੂਲਾਂ ਨੂੰ ਚਿਤਾਵਨੀ
NEXT STORY