ਬੁਢਲਾਡਾ (ਗਰਗ, ਬਾਂਸਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਲਗਾਤਾਰ ਸੰਘਰਸ਼ਾਂ ਤਹਿਤ ਬੀਤੇ ਕੱਲ ਰੇਲਵੇ ਲਾਈਨਾਂ ਤੋਂ ਧਰਨਾ ਚੁੱਕਣ ਉਪਰੰਤ ਅੱਜ ਰੋਇਲ ਸਿਟੀ ਬੁਢਲਾਡਾ ਸਥਿਤ ਭਾਜਪਾ ਮੰਡਲ ਬੁਢਲਾਡਾ ਦੇ ਪ੍ਰਧਾਨ ਸੁਖਦਰਸ਼ਨ ਸ਼ਰਮਾ ਦੇ ਨਿਵਾਸ ਸਥਾਨ ਅੱਗੇ ਲਗਾਤਾਰ ਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਜਥੇਬੰਦੀ ਉਗਰਾਹਾ ਦੇ ਜ਼ਿਲਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਭਾਜਪਾ ਆਗੂਆਂ ਦੇ ਘਰਾਂ ਅੱਗੇ ਲਗਾਤਾਰ ਧਰਨੇ ਲਗਾਉਣ ਦੇ ਸੂਬਾਈ ਕਮੇਟੀ ਦੇ ਫੈਸਲੇ ਤਹਿਤ ਇਹ ਰੋਸ ਧਰਨਾ ਸ਼ੁਰੂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਵੇਰ ਤੋਂ ਇਕੱਠੇ ਹੋ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਸ ਵੱਲੋਂ ਕਾਲੋਨੀ ਦੇ ਗੇਟ ਅੱਗੇ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਅੰਦਰ ਜਾਣ ਤੋਂ ਰੋਕ ਲਿਆ ਗਿਆ ਸੀ ਅਤੇ ਪੁਲਸ ਅਧਿਕਾਰੀਆਂ ਨੇ ਭਾਜਪਾ ਆਗੂ ਸੁਖਦਰਸ਼ਨ ਸ਼ਰਮਾ ਦੀ ਮਾਤਾ ਬੀਮਾਰ ਹੋਣ ਕਾਰਨ ਬਾਹਰ ਹੀ ਧਰਨਾ ਲਾਉਣ ਲਈ ਕਿਹਾ ਗਿਆ ਪਰ ਕਿਸਾਨ ਨਾ ਮੰਨੇ ਅਤੇ ਅਖੀਰ ਐੱਸ. ਪੀ. (ਐੱਚ.) ਮਾਨਸਾ ਸਤਨਾਮ ਸਿੰਘ ਅਤੇ ਡੀ. ਐੱਸ. ਪੀ. ਬਲਜਿੰਦਰ ਸਿੰਘ ਪੰਨੂੰ ਦੀ ਕਿਸਾਨ ਆਗੂਆਂ ਨਾਲ ਹੋਈ ਲਗਾਤਾਰ ਗੱਲਬਾਤ ’ਚ ਹੋਏ ਫੈਸਲੇ ਤਹਿਤ ਜਥੇਬੰਦੀ ਦੇ 11 ਵਰਕਰ ਘਰ ਦੇ ਬਿਲਕੁਲ ਅੱਗੇ ਅਤੇ ਬਾਕੀ ਵਰਕਰ ਘਰ ਨੇੜੇ ਧਰਨੇ ’ਤੇ ਬੈਠ ਗਏ।
ਇਸ ਦੌਰਾਨ 29 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ 12ਵੇਂ ਦਿਨ ਵੀ ਪੈਟਰੋਲ ਪੰਪਾਂ ਅੱਗੇ ਧਰਨਾ ਜਾਰੀ ਰੱਖਿਆ। ਅੱਜ ਦੇ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾ ਆਦਿ ਆਗੂ ਹਾਜ਼ਰ ਸਨ।
ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
NEXT STORY