ਪੱਟੀ, (ਸੌਰਭ)- ਸੈਂਕੜੇ ਮਜ਼ਦੂਰਾਂ, ਕਿਸਾਨਾਂ ਅਤੇ ਵੱਡੀ ਗਿਣਤੀ 'ਚ ਔਰਤਾਂ ਵੱਲੋਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਝੰਡੇ ਹੇਠ ਥਾਣਾ ਸਰਹਾਲੀ ਅੱਗੇ ਧਰਨਾ ਦਿੱਤਾ ਗਿਆ। ਪੰਜਾਬ ਸਰਕਾਰ ਅਤੇ ਪੁਲਸ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਚਮਨ ਲਾਲ ਦਰਾਜਕੇ, ਮਜ਼ਦੂਰ ਕਿਸਾਨ ਸਭਾ ਦੇ ਆਗੂ ਨਿਰਪਾਲ ਸਿੰਘ ਜਿਉਣੇਕੇ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਸੁੱਲਖਣ ਸਿੰਘ ਤੁੜ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਆਗੂ ਬਲਦੇਵ ਸਿੰਘ ਪੰਡੋਰੀ, ਜਨਵਾਦੀ ਇਸਤਰੀ ਸਭਾ ਦੇ ਆਗੂ ਜਸਬੀਰ ਕੌਰ ਤਰਨਤਾਰਨ ਆਦਿ ਨੇ ਸੰਬੋਧਨ ਕੀਤਾ।
ਸੰਬੋਧਨ ਦੌਰਾਨ ਜ਼ਿਲਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਦਲਜੀਤ ਸਿੰਘ ਦਿਆਲਪੁਰਾ ਨੇ ਕਿਹਾ ਕਿ ਪੁਲਸ ਜ਼ਿਆਦਤੀਆਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਉਚ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਢੋਟੀਆਂ ਵਾਲੇ ਕੇਸ ਵਿਚ ਇਨਸਾਫ ਮਿਲਣ ਤੱਕ ਧਰਨਾ ਜਾਰੀ ਰਹੇਗਾ। ਲੋੜ ਪੈਣ 'ਤੇ ਇਸ ਸੰਘਰਸ਼ ਨੂੰ ਜ਼ਿਲੇ ਦਾ ਸੰਘਰਸ਼ ਬਣਾ ਕੇ ਉਚ ਅਧਿਕਾਰੀਆਂ ਦੇ ਦਫਤਰਾਂ ਅੱਗੇ ਬੈਠਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਧਰਨੇ ਵਿਚ ਪੁੱਜੇ ਡੀ. ਐੱਸ. ਪੀ. ਡੀ. ਤਿਲਕ ਰਾਜ ਨੇ ਭਰੋਸਾ ਦਿਵਾਇਆ ਕਿ ਤੁਹਾਡੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ।
ਘਰ 'ਚੋਂ ਸਾਮਾਨ ਲਿਜਾਣ ਤੋਂ ਰੋਕਿਆ ਤਾਂ ਪਤਨੀ ਦੀ ਕੀਤੀ ਕੁੱਟਮਾਰ
NEXT STORY