ਬਾਬਾ ਬਕਾਲਾ ਸਾਹਿਬ,(ਰਾਕੇਸ਼)- ਸ਼੍ਰੋਮਣੀ ਅਕਾਲੀ ਦਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਕਲ ਪ੍ਰਧਾਨਾਂ ਅਤੇ ਇੰਚਾਰਜ਼ਾਂ ਦੀ ਜਰੂਰੀ ਇਕੱਤਰਤਾ ਸਾਬਕਾ ਵਿਧਾਇਕ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 6 ਫਰਵਰੀ ਨੂੰ ਦਿਤੀ ਗਈ ਬੰਦ ਦੀ ਕਾਲ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਉਸੇ ਦਿਨ ਹੀ ਮੋੜ ਬਾਬਾ ਬਕਾਲਾ ਸਾਹਿਬ ਵਿਖੇ ਹਜ਼ਾਰਾਂ ਵਰਰਕਾਂ ਦੀ ਤਦਾਦ ਸਮੇਤ 3 ਘੰਟੇ ਲਈ ਚੱਕਾ ਜਾਮ 'ਚ ਹਿੱਸਾ ਲੈਣਗੇ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਜਿਥੇ ਮੋਦੀ ਦੇ ਅੜੀਅਲ ਵਰਤੀਰੇ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਗਈ, ਉਥੇ ਨਾਲ ਹੀ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਵੱਖ-ਵੱਖ ਕਿਸਾਨਾਂ ਪ੍ਰਤੀ 2 ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬਾਬਾ ਬਕਾਲਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਸ਼ਤਾਬਦੀ ਸਮਾਰੋਹ ਸਬੰਧੀ ਰੂਪ ਰੇਖਾ ਵੀ ਤਿਆਰ ਕਰਕੇ ਇਸ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਇਕ ਵੱਖਰੇ ਮਤੇ ਰਾਹੀਂ ਨਗਰ ਪੰਚਾਇਤ ਰਈਆ ਵਿਖੇ ਹੋ ਰਹੀਆਂ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਰਣਜੀਤ ਸਿੰਘ ਸੇਰੋਂ, ਰਜਿੰਦਰ ਸਿੰਘ ਵੈਰੋਵਾਲ, ਬਿੱਲੂ ਧੂਲਕਾ, ਪੂਰਨ ਸਿੰਘ ਖਿਲਚੀਆਂ, ਸੋਹਨ ਸਿੰਘ ਫੇਰੂਮਾਨ, ਕੁਲਵੰਤ ਸਿੰਘ ਰੰਧਾਵਾ, ਗੁਰਮੀਤ ਸਿੰਘ ਪਨੇਸਰ, ਪਰਮਦੀਪ ਸਿੰਘ ਟਕਾਪੁਰ, ਕਸ਼ਮੀਰ ਸਿੰਘ ਗਗੜੇਵਾਲ, ਸੁਖਵਿੰਦਰ ਸਿੰਘ, ਨਰੰਗ ਸਿੰਘ ਨਾਗੋਕੇ, ਸੁਖਰਾਜ ਸਿੰਘ, ਸੁਖਬੀਰ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ ਨਿੱਝਰ, ਯਾਦਵਿੰਦਰ ਸਿੰਘ ਸਾਹਬੀ, ਬਲਜਿੰਦਰ ਸਿੰਘ ਪੱਪੂ, ਗੁਰਜਿੰਦਰ ਸਿੰਘ ਸਠਿਆਲਾ, ਸੁਖਵਿੰਦਰ ਸਿੰਘ ਪੀ.ਏ ਆਦਿ ਹਾਜ਼ਰ ਸਨ।
ਨਗਰ ਕੋਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਬੁਢਲਾਡਾ 'ਚ ਕੀਤਾ ਗਿਆ ਫਲੈਗ-ਮਾਰਚ
NEXT STORY