ਭਵਾਨੀਗੜ੍ਹ (ਵਿਕਾਸ) : ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਕਾਰ ਸਵਾਰ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਹੌਲਦਾਰ ਦਵਿੰਦਰ ਦਾਸ ਸਮੇਤ ਪੁਲਸ ਪਾਰਟੀ ਜਦੋਂ ਪਿੰਡ ਨਾਗਰਾ ਮੌਜੂਦ ਸੀ ਤਾਂ ਇਕ ਕਾਰ ਚਾਲਕ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 108 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਹੋਈ।
ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਸੁਨਾਮ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਨੂੰ ਖਿਲਾਫ ਐਕਸਾਇਜ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਅੰਮ੍ਰਿਤਸਰ ਵਿਖੇ ਮਹਾਤਮਾ ਗਾਂਧੀ ਜੀ ਦਾ 150ਵਾਂ ਜਨਮ ਦਿਵਸ ਮਨਾਇਆ
NEXT STORY