ਜਲੰਧਰ(ਮਹੇਸ਼)— ਦੇਰ ਰਾਤ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-2 ਜਲੰਧਰ ਵਿਖੇ ਸ਼ੁਕਰਾਨਾ ਤੇ ਗੁਰਮਤਿ ਸੰਗੀਤ ਕੀਰਤਨ ਦਰਬਾਰ ਬਹੁਤ ਹੀ ਸ਼ਰਧਾ ਪੂਰਵਕ ਸੰੰਪੰਨ ਹੋ ਗਿਆ। ਢੇਸੀ ਚੈਰੀਟੇਬਲ ਟਰੱਸਟ ਵਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਆਗਮਨ ਦਿਹਾੜੇ ਨੂੰ ਸਮਰਪਿਤ ਅਤੇ ਤਨਮਨਜੀਤ ਸਿੰਘ ਢੇਸੀ ਦੇ ਯੂਰਪ ਵਿਚ ਪਹਿਲੇ ਦਸਤਾਰਧਾਰੀ ਪਾਰਲੀਮੈਂਟ ਮੈਂਬਰ ਬਣਨ 'ਤੇ ਸ਼ੁਕਰਾਨੇ ਵਜੋਂ ਹੋਏ ਇਸ ਮਹਾਨ ਸਮਾਗਮ ਦੇ ਸਾਰੇ ਪ੍ਰਬੰਧ ਤਨਮਨਜੀਤ ਸਿੰਘ ਢੇਸੀ ਦੇ ਪਿਤਾ ਜਸਪਾਲ ਸਿੰਘ ਢੇਸੀ, ਮਾਤਾ ਦਲਵਿੰਦਰ ਕੌਰ ਢੇਸੀ, ਭਰਾ ਸਾਹਿਬ ਸਿੰਘ ਢੇਸੀ ਅਤੇ ਚਾਚਾ ਪਰਮਜੀਤ ਸਿੰਘ ਰਾਏਪੁਰ ਮੈਂਬਰ ਐੱਸ. ਜੀ. ਪੀ. ਸੀ. ਦੀ ਅਗਵਾਈ ਵਿਚ ਕੀਤੇ ਗਏ ਸਨ। ਮੁੱਖ ਤੌਰ 'ਤੇ ਢੇਸੀ ਪਰਿਵਾਰ ਵਲੋਂ ਸਰਵਣ ਸਿੰਘ ਢੇਸੀ, ਅਮਰੀਕ ਸਿੰਘ ਢੇਸੀ, ਉਪਕੀਰਤ ਸਿੰਘ ਢੇਸੀ ਅਤੇ ਸਮੁੱਚਾ ਢੇਸੀ ਪਰਿਵਾਰ ਹਾਜ਼ਰ ਸੀ। ਸਮੂਹ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਧਾਰਮਿਕ ਜਥੇਬੰਦੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਆਯੋਜਿਤ ਇਸ ਮਹਾਨ ਸਮਾਗਮ ਵਿਚ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮ ਜੀ ਜੱਬੜਾਂ ਵਾਲੇ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸੰਤ ਬਾਬਾ ਹਰਜਿੰਦਰ ਸਿੰਘ ਚਾਹ ਵਾਲੇ ਜੌਹਲਾਂ ਅਤੇ ਹੋਰ ਸੰਤ-ਮਹਾਪੁਰਸ਼ ਉਚੇਚੇ ਤੌਰ 'ਤੇ ਸ਼ਾਮਲ ਹੋਏ। ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏੇ ਕਿਹਾ ਕਿ ਢੇਸੀ ਪਰਿਵਾਰ ਦਾ ਧਾਰਮਿਕ, ਸਮਾਜਿਕ ਤੇ ਸਿਆਸੀ ਖੇਤਰ ਵਿਚ ਬਹੁਤ ਵੱਡਾ ਯੋਗਦਾਨ ਹੈ।
ਇਸ ਪਰਿਵਾਰ ਨੇ ਦੇਸ਼-ਵਿਦੇਸ਼ ਵਿਚ ਸਿੱਖੀ ਦੇ ਵੱਕਾਰ ਨੂੰ ਵਧਾਇਆ ਹੈ। ਰਾਮੂਵਾਲੀਆ ਨੇ ਤਨਮਨਜੀਤ ਸਿੰਘ ਢੇਸੀ ਨੂੰ ਯੂ. ਪੀ. ਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਏਅਰਪੋਰਟ ਤੋਂ ਕੇਸਰੀ ਨਿਸ਼ਾਨਾਂ ਸਮੇਤ 1000 ਗੱਡੀਆਂ ਦੇ ਕਾਫਲੇ ਨਾਲ ਸਵਾਗਤ ਕਰਦੇ ਹੋਏ ਲਿਆਂਦਾ ਜਾਵੇਗਾ, ਜਿਸ ਨਾਲ ਪੂਰੇ ਲਖਨਊ ਨੂੰ ਪਤਾ ਚੱਲ ਜਾਵੇਗਾ ਕਿ ਯੂ. ਪੀ. ਵਿਚ ਇੰਗਲੈਂਡ ਦਾ ਕੋਈ ਪਹਿਲਾ ਸਿੱਖ ਦਸਤਾਰਧਾਰੀ ਐੱਮ. ਪੀ. ਆਇਆ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਵਿਸ਼ੇਸ਼ ਉਪਰਾਲੇ ਨਾਲ ਪੁੱਜੇ ਪ੍ਰਸਿੱਧ ਪੰਥਕ ਜਥਿਆਂ ਭਾਈ ਗੁਰਦੇਵ ਸਿੰਘ, ਭਾਈ ਰਣਧੀਰ ਸਿੰਘ ਦੋਵੇਂ ਸਾਬਕਾ ਹਜ਼ੂਰੀ ਰਾਗੀ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਜਸਬੀਰ ਸਿੰਘ ਪਾਊਂਟਾ ਸਾਹਿਬ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਸਮੇਤ ਹੋਰ ਪ੍ਰਸਿੱਧ ਪੰਥਕ ਜਥਿਆਂ ਨੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।
ਸਟੇਜ ਸਕੱਤਰ ਭਗਵਾਨ ਸਿੰਘ ਜੌਹਲ ਮੁਤਾਬਕ ਸਮਾਗਮ ਵਿਚ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ, ਵਿਧਾਇਕ ਫਗਵਾੜਾ ਸੋਮ ਪ੍ਰਕਾਸ਼, ਵਿਧਾਇਕ ਆਦਮਪੁਰ ਪਵਨ ਕੁਮਾਰ ਟੀਨੂੰ, ਪ੍ਰਗਟ ਸਿੰਘ ਵਿਧਾਇਕ ਜਲੰਧਰ ਕੈਂਟ, ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਗੁਰਚਰਨ ਸਿੰਘ ਚੰਨੀ ਜ਼ਿਲਾ ਪ੍ਰਧਾਨ ਅਕਾਲੀ ਦਲ, ਕੁਲਵੰਤ ਸਿੰਘ ਮੰਨਣ, ਸਰਵਣ ਸਿੰਘ ਕੁਲਾਰ ਮੈਂਬਰ ਐੱਸ. ਜੀ. ਪੀ. ਸੀ., ਪੁਲਸ ਅਧਿਕਾਰੀ ਹਰਕੰਵਲਪ੍ਰੀਤ ਸਿੰਘ ਖੱਖ, ਪਰਮਿੰਦਰ ਸਿੰਘ ਭੰਡਾਲ, ਗੁਰਮੀਤ ਸਿੰਘ ਡੀ. ਸੀ. ਪੀ., ਕਰਤਾਰ ਸਿੰਘ ਪਹਿਲਵਾਨ ਅਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ। ਢੇਸੀ ਚੈਰੀਟੇਬਲ ਟਰੱਸਟ ਵਲੋਂ ਸਾਰਿਆਂ ਦੇ ਸਹਿਯੋਗ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ। ਜਲੰਧਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਐੱਮ. ਪੀ. ਯੂ. ਕੇ. ਤਨਮਨਜੀਤ ਸਿੰਘ ਢੇਸੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।
ਖੁਦਕੁਸ਼ੀ ਲਈ ਕਿਸਾਨਾਂ ਨੂੰ ਮਜਬੂਰ ਕਰ ਰਹੀ ਸਰਕਾਰ : ਭਗਵੰਤ ਮਾਨ
NEXT STORY