ਚੰਡੀਗੜ੍ਹ : ਸਿੱਖਿਆ ਕ੍ਰਾਂਤੀ ਦੇ ਨਾਂ 'ਤੇ ਪੰਜਾਬ ਵਿੱਚ ਵੱਡਾ ਢੰਡੋਰਾ ਪਿੱਟਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਸੂਬੇ ਵਿੱਚ ਪੁਰਾਣੀਆਂ ਇਮਾਰਤਾਂ ਨੂੰ ਰੰਗ-ਰੋਗਨ ਕਰਕੇ ਸਰਕਾਰ ਵਲੋਂ ਬਣਾਏ ਗਏ ‘ਸਕੂਲ਼ ਆਫ ਐਮੀਨੈਂਸ” ਵਿੱਚ ਅਧਿਆਪਕਾਂ ਅਤੇ ਲੈਕਚਰਾਰਾਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੋਗਾ ਦੇ ਵਾਰਡ ਨੰਬਰ 1 ਦੇ ‘ਸਕੂਲ਼ ਆਫ ਐਮੀਨੈਂਸ” (ਲੰਡੇਕੇ) ਦੀ ਮਿਸਾਲ ਦਿਦਿੰਆਂ ਕਿਹਾ ਕਿ ਲੈਕਚਰਾਰਾਂ ਦੀ ਘਾਟ ਕਾਰਨ ਸਕੂਲ਼ ਵਿੱਚ ਮੈਡੀਕਲ ਅਤੇ ਨਾਨ-ਮੈਡੀਕਲ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ।
ਇਹ ਵੀ ਪੜ੍ਹੋ : ਸਹੁਰੇ ਵਾਲਿਆਂ ਦੇ ਜ਼ੁਲਮ ਤੇ ਨਸ਼ੇੜੀ ਪਤੀ ਦੀ ਕੁੱਟਮਾਰ ਤੋਂ ਤੰਗ ਵਿਆਹੁਤਾ ਨੇ ਵੀਡੀਓ ਬਣਾ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਢਿੱਲੋਂ ਨੇ ਕਿਹਾ ਕਿ ਇਸੇ ਸਕੂਲ਼ ਵਿੱਚ ਪੈਸੇ ਦੀ ਅਦਾਇਗੀ ਨਾ ਹੋਣ ਕਾਰਨ ਬੱਸ ਮਾਲਕਾਂ ਨੇ ਵਿਦਿਆਰਥੀਆਂ ਨੂੰ ਲਿਆਉਣ ਵਾਲੀਆਂ ਬੱਸਾਂ ਬੰਦ ਕਰ ਦਿੱਤੀਆਂ ਹਨ। ਜਿਸ ਨਾਲ ਪਿੰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਫੋਕੀ ਬਿਆਨਬਾਜ਼ੀ ਛੱਡ ਕੇ ਸਕੂਲੀ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਅਧਿਆਪਕਾਂ ਦਾ ਪ੍ਰਬੰਧ ਕਰੇ ਅਤੇ ਸਕੂਲੀ ਬੱਸਾਂ ਦੇ ਕਿਰਾਏ ਦੀ ਤੁਰੰਤ ਅਦਾਇਗੀ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਢਿੱਲੋਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਝੂਠੇ ਵਾਅਦੇ ਹੁਣ ਲੋਕਾਂ ਸਾਹਮਣੇ ਆਉਣ ਲੱਗੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਹੁਣ ਸਰਕਾਰ ਨੂੰ ਇਸ ਦਾ ਜਵਾਬ ਦੇਣ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ ਹੁਕਮ, ਸ਼ੱਕੀ ਗਤੀਵਿਧੀਆਂ 'ਤੇ ਨਜ਼ਰ
NEXT STORY