ਲੁਧਿਆਣਾ (ਹਿਤੇਸ਼) : ਵਿਧਾਨ ਸਭਾ ਚੋਣਾਂ ’ਚ ਮਿਲੀ ਕਰਾਰੀ ਹਾਰ ਤੋਂ ਬਾਅਦ ਜਿਥੇ ਕਾਂਗਰਸ ਨੇ ਸਬੰਧਤ ਸੂਬਿਆਂ ਦੇ ਜਥੇਬੰਦਕ ਢਾਂਚੇ ’ਚ ਬਦਲਾਅ ਕਰਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਹੁਣ ਪਾਰਟੀ ਨੇ ਅਨੁਸ਼ਾਸਨਹੀਣਤਾ ਨੂੰ ਲੈ ਕੇ ਵੀ ਸਖ਼ਤ ਰੁਖ਼ ਅਪਣਾਉਣ ਦਾ ਫ਼ੈਸਲਾ ਕੀਤਾ ਹੈ। ਜਿਸ ਦੇ ਸੰਕੇਤ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਦੀ ਨਿਯੁਕਤੀ ਦੇ 24 ਘੰਟਿਆਂ ਦੇ ਅੰਦਰ ਹੀ ਦੇਖਣ ਨੂੰ ਮਿਲੇ ਹਨ। ਇਸ ਦੇ ਤਹਿਤ ਰਾਜਾ ਵੜਿੰਗ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਨੂੰ ਨੋਟਿਸ ਜਾਰੀ ਕਰਨ ਦੀ ਬਜਾਏ ਕੁਝ ਸਮੇਂ ਬਾਅਦ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ।
ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਘਰ ’ਚ ਛਾਇਆ ਮਾਤਮ
ਇਸ ਦਾ ਅਸਰ ਇਹ ਦੇਖਣ ਨੂੰ ਮਿਲਿਆ, ਜੋ ਦਿੱਗਜ ਆਗੂ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਹਾਈਕਮਾਂਡ ਦੇ ਫ਼ੈਸਲਿਆਂ ਅਤੇ ਨੇਤਾਵਾਂ ’ਤੇ ਸਵਾਲ ਖੜ੍ਹੇ ਕਰ ਰਹੇ ਸਨ, ਉਨ੍ਹਾਂ ਨੂੰ ਕਾਂਗਰਸ ਦੇ ਨਵੇਂ ਪ੍ਰਧਾਨ ਅਤੇ ਵਿਧਾਇਕ ਦਲ ਦੇ ਨੇਤਾ ਨੂੰ ਵਧਾਈ ਦੇਣ ਦੀ ਯਾਦ ਆ ਗਈ। ਇਨ੍ਹਾਂ ’ਚ ਮੁੱਖ ਤੌਰ ’ਤੇ ਸੁਨੀਲ ਜਾਖੜ, ਮਨੀਸ਼ ਤਿਵਾੜੀ ਅਤੇ ਜਸਬੀਰ ਡਿੰਪਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਐਤਵਾਰ ਦੁਪਹਿਰ ਨੂੰ ਹੀ ਕਾਂਗਰਸ ਦੇ ਨਵੇਂ ਪ੍ਰਧਾਨ ਅਤੇ ਵਿਧਾਇਕ ਦਲ ਦੇ ਆਗੂ ਨੂੰ ਵਧਾਈ ਦਿੱਤੀ। ਹਾਲਾਂਕਿ ਨਵਜੋਤ ਸਿੱਧੂ ਨੇ ਸ਼ਨੀਵਾਰ ਦੇਰ ਰਾਤ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ ਅਤੇ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ, ਰਾਜ ਕੁਮਾਰ ਚੱਬੇਵਾਲ ਨੂੰ ਸਹਿਯੋਗ ਦੇਣ ਦਾ ਟਵੀਟ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਰਾਜਾ ਵੜਿੰਗ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ
ਗ੍ਰੰਥੀ ਸਿੰਘ ਘਰ ’ਚ ਗੁਰਦੁਆਰਾ ਬਣਾ ਕੇ ਕਰਵਾਉਂਦਾ ਸੀ ਗ਼ਲਤ ਤਰੀਕੇ ਨਾਲ ਵਿਆਹ, ਪਹੁੰਚੀਆਂ ਸਿੱਖ ਜਥੇਬੰਦੀਆਂ
NEXT STORY