ਚੰਡੀਗੜ੍ਹ, (ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 8 ਦਸੰਬਰ ਨੂੰ ਦਿੱਤੇ ਗਏ ਸ਼ਾਂਤਮਈ ਭਾਰਤ ਬੰਦ ਦੇ ਸੱਦੇ ਨੂੰ ਆਪਣੀ ਹਮਾਇਤ ਦਿੱਤੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਵਲੋਂ ਨਵੇਂ ਖੇਤੀ ਕਾਨੂੰਨਾਂ ਖਿਲਾਫ ਚਲਾਏ ਜਾ ਰਹੇ ਅੰਦੋਲਨ ਵਿਚ ਪੂਰੀ ਤਰ੍ਹਾਂ ਸ਼ਾਮਲ ਹਨ। ਢੀਂਡਸਾ ਨੇ ਪਾਰਟੀ ਵਰਕਰਾਂ ਤੋਂ ਇਲਾਵਾ ਹੋਰਨਾਂ ਨੂੰ ਵੀ ਭਾਰਤ ਬੰਦ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਇਆ ਹੈ। ਇਸ ਲਈ, ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਭਾਰਤ ਬੰਦ ਨੂੰ ਸਫਲ ਬਣਾਉਣਾ ਲਾਜ਼ਮੀ ਹੈ।
ਉਨ੍ਹਾ ਕਿਹਾ ਕਿ ਭਾਰਤ ਬੰਦ ਦੇ ਨਾਲ ਅਜਿਹਾ ਸੁਨੇਹਾ ਜਾਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਝੁਕਣ ਲਈ ਮਜਬੂਰ ਹੋ ਜਾਵੇ ਅਤੇ ਇਨ੍ਹਾਂ ਕਾਲੇ ਕਾਨੂੰੰਨਾਂ ਨੂੰ ਫੌਰੀ ਰੱਦ ਕਰ ਦੇਵੇ।
‘ਬਦਮਾਸ਼ਾਂ ਵਲੋਂ ਪੁਲਸ ਪਾਰਟੀ ’ਤੇ ਹਮਲਾ, ਥਾਣਾ ਮੁਖੀ ਸਮੇਤ 2 ਜ਼ਖਮੀ’
NEXT STORY