ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 'ਧੀਆਂ ਦੀ ਲੋਹੜੀ' ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ 'ਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ 13 ਜਨਵਰੀ ਤੋਂ 20 ਜਨਵਰੀ ਤੱਕ 'ਧੀਆਂ ਦੀ ਲੋਹੜੀ ਹਫ਼ਤਾ' ਮਨਾਇਆ ਜਾ ਰਿਹਾ ਹੈ ਅਤੇ ਸੂਬਾ ਪੱਧਰੀ ਸਮਾਗਮ ਬਠਿੰਡਾ ਵਿਖੇ ਕਰਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਰਿਹਾਇਸ਼ੀ ਮਕਾਨਾਂ' ਨੂੰ ਲੈ ਕੈ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਲਾਈ ਇਹ ਵੱਡੀ ਰੋਕ
ਉਨ੍ਹਾਂ ਦੱਸਿਆ ਕਿ 'ਬੇਟੀ ਬਚਾਓ ਬੇਟੀ ਪੜ੍ਹਾਓ' (ਬੀ. ਬੀ. ਬੀ. ਪੀ.) ਸਕੀਮ ਤਹਿਤ ਧੀਆਂ ਦੀ ਲੋਹੜੀ ਰਾਜ ਅਤੇ ਜ਼ਿਲ੍ਹਾ ਪੱਧਰ 'ਤੇ ਮਨਾਈ ਜਾਂਦੀ ਹੈ ਤਾਂ ਜੋ ਸੂਬੇ 'ਚ ਕੁੜੀਆਂ ਦੇ ਲਿੰਗ ਅਨੁਪਾਤ ਪ੍ਰਤੀ ਜਾਗਰੂਕਤਾ ਫੈਲਾਈ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ 13 ਜਨਵਰੀ ਤੋਂ 20 ਜਨਵਰੀ ਤੱਕ 'ਧੀਆਂ ਦੀ ਲੋਹੜੀ ਹਫ਼ਤਾ' ਜ਼ਿਲ੍ਹੇ ਅਤੇ ਬਲਾਕਾਂ 'ਚ ਮਨਾਇਆ ਜਾਵੇਗਾ, ਜਿੱਥੇ ਵਿਧਾਨ ਸਭਾ ਦੇ ਚੁਣੇ ਹੋਏ ਨੁਮਾਇੰਦੇ, ਡਿਪਟੀ ਕਮਿਸ਼ਨਰ, ਐੱਸ. ਡੀ. ਐੱਮਜ਼, ਹੋਰ ਵਿਭਾਗਾਂ ਦੇ ਅਧਿਕਾਰੀ, ਪੰਚਾਇਤਾਂ, ਸਕੂਲੀ ਬੱਚੇ ਆਦਿ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, 12 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਇਹ ਜ਼ਰੂਰ ਪੜ੍ਹ ਲਓ
ਇਸ ਮੌਕੇ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਦੌਰਾਨ ਬਾਲੜੀਆਂ ਦੇ ਲਿੰਗ ਅਨੁਪਾਤ 'ਚ ਸੁਧਾਰ 'ਤੇ ਜ਼ੋਰ ਦਿੱਤਾ ਜਾਵੇਗਾ ਅਤੇ ਨੁੱਕੜ ਨਾਟਕ ਕਰਵਾਏ ਜਾਣਗੇ। ਇਸ ਮੌਕੇ ਨਵਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਮਾਰਕਫੈੱਡ ਦੇ ਉਤਪਾਦਾਂ ਦੇ ਤੋਹਫ਼ੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸੱਭਿਆਚਾਰਕ ਗਤੀਵਿਧੀਆਂ, ਲੇਖ, ਸਲੋਗਨ ਲਿਖਣ ਦੇ ਮੁਕਾਬਲਿਆਂ ਤੇ ਭਾਸ਼ਣਾਂ ਰਾਹੀਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਫਰੀਦਕੋਟ 'ਚ ਘਰੋਂ ਸੈਰ 'ਤੇ ਨਿਕਲਿਆ ਨੌਜਵਾਨ ਹੋਇਆ ਲਾਪਤਾ, ਰੋ-ਰੋ ਹਾਲੋਂ-ਬੇਹਾਲ ਹੋਇਆ ਪਰਿਵਾਰ
NEXT STORY