ਇੰਟਰਨੈਸ਼ਨਲ ਡੈਸਕ- ਡੋਨਾਲਡ ਟਰੰਪ ਦੇ ਦੂਜੀ ਵਾਰ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਤੋਂ ਹੀ ਅਮਰੀਕੀ ਪ੍ਰਸ਼ਾਸਨ ਪ੍ਰਵਾਸੀਆਂ ਖ਼ਿਲਾਫ਼ ਕਾਫ਼ੀ ਸਖ਼ਤ ਰੁਖ਼ ਅਖ਼ਤਿਆਰ ਕਰ ਚੁੱਕਾ ਹੈ। ਪਿਛਲੇ 2 ਸਾਲਾਂ 'ਚ ਭਾਰਤੀਆਂ ਸਣੇ ਲੱਖਾਂ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ, ਜਿਸ ਕਾਰਨ ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਦੀ ਕਾਫ਼ੀ ਦੇਸ਼ਾਂ ਵੱਲੋਂ ਅਲੋਚਨਾ ਵੀ ਕੀਤੀ ਗਈ ਸੀ। ਹਾਲਾਂਕਿ ਇਸ ਸਮੇਂ ਦੌਰਾਨ ਪ੍ਰਵਾਸੀਆਂ ਦੇ ਵਾਹਨਾਂ ਕਾਰਨ ਅਮਰੀਕਾ 'ਚ ਕੁਝ ਹਾਦਸੇ ਵੀ ਵਾਪਰੇ ਸਨ, ਜਿਸ ਕਾਰਨ ਇਸ ਕਾਰਵਾਈ ਨੂੰ ਹੋਰ ਤੇਜ਼ ਵੀ ਕੀਤਾ ਗਿਆ ਸੀ।
ਇਸੇ ਦੌਰਾਨ ਅਮਰੀਕਾ ਦੇ ਡਿਪਾਰਟਮੈਂਟ ਆਫ਼ ਹੋਮਲੈਂਡ ਸਿਕਿਓਰਿਟੀ (DHS) ਵੱਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਨੇ ਭਾਰਤੀ, ਖ਼ਾਸ ਕਰ ਪੰਜਾਬੀ ਭਾਈਚਾਰੇ 'ਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। DHS ਵੱਲੋਂ ਸ਼ੇਅਰ ਕੀਤੇ ਗਏ 'Transformers: Age of Deportations' ਨਾਂ ਦੇ ਇਸ ਪੋਸਟਰ 'ਚ ਇੱਕ AI ਰੋਬੋਟ ਨੂੰ ਸਿਰ 'ਤੇ ਰੁਮਾਲ ਬੰਨ੍ਹ ਕੇ ਖੜ੍ਹੇ ਇਕ ਨੌਜਵਾਨ ਦੇ ਸਾਹਮਣੇ ਖੜ੍ਹਾ ਕੀਤਾ ਗਿਆ ਹੈ, ਜਿਸ ਦੇ ਹੇਠਾਂ ਲਿਖਿਆ ਗਿਆ ਹੈ- 'ਸਾਡੀਆਂ ਸੜਕਾਂ ਤੋਂ ਹਟ ਜਾਓ, ਤੁਹਾਨੂੰ ਗੱਡੀ ਚਲਾਉਣੀ ਨਹੀਂ ਆਉਂਦੀ, ਮਿਸਟਰ ਸਿੰਘ" (Get off our roads; you don't know how to drive, Mr Singh)। ਇਸ ਤੋਂ ਇਲਾਵਾ ਪੋਸਟਰ 'ਚ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਸੈਲਫ ਡਿਪੋਰਟ (ਆਪਣੇ ਆਪ ਅਮਰੀਕਾ ਛੱਡ ਕੇ ਆਪਣੇ ਦੇਸ਼ ਚਲੇ ਜਾਣ) ਬਾਰੇ ਵੀ ਕਿਹਾ ਗਿਆ ਹੈ।

ਇਹ ਵੀ ਪੜ੍ਹੋ- 'ਸਾਨੂੰ ਜਿਤਾਓ, ਹਰੇਕ ਵੋਟਰ ਨੂੰ ਦੇਵਾਂਗੇ 5,000 ਡਾਲਰ..!', ਟਰੰਪ ਨੇ ਕਰ'ਤਾ ਵੱਡਾ ਐਲਾਨ
ਜ਼ਿਕਰਯੋਗ ਹੈ ਕਿ ਅਮਰੀਕਾ ਦੇ ਟਰੱਕ ਡਰਾਈਵਰਾਂ 'ਚ ਸਭ ਤੋਂ ਵੱਧ ਭਾਰਤੀ, ਖ਼ਾਸ ਕਰ ਪੰਜਾਬੀ ਭਾਈਚਾਰੇ ਦੇ ਡਰਾਈਵਰ ਹਨ। ਰਿਪੋਰਟਾਂ ਅਨੁਸਾਰ ਅਮਰੀਕਾ ਦੇ ਕੁੱਲ ਟਰੱਕ ਡਰਾਈਵਰਾਂ 'ਚੋਂ ਲਗਭਗ 20 ਫ਼ੀਸਦੀ ਡਰਾਈਵਰ ਪੰਜਾਬੀ ਭਾਈਚਾਰੇ ਨਾਲ ਸਬੰਧਤ ਹਨ। ਅਜਿਹੇ 'ਚ ਹੋਮਲੈਂਡ ਸਕਿਓਰਿਟੀ ਵੱਲੋਂ ਇਸ ਤਰ੍ਹਾਂ ਦੀਆਂ ਪੋਸਟਾਂ ਸ਼ੇਅਰ ਕੀਤੇ ਜਾਣ ਕਾਰਨ ਪੰਜਾਬੀ ਭਾਈਚਾਰੇ ਦੇ ਲੋਕਾਂ 'ਚ ਗੁੱਸਾ ਦੇਖਿਆ ਜਾ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਅਮਰੀਕੀ ਪ੍ਰਸ਼ਾਸਨ ਇਸ ਮਾਮਲੇ 'ਚ ਕੋਈ ਕਾਰਵਾਈ ਕਰਦੇ ਹੋਏ ਇਸ ਪੋਸਟ ਨੂੰ ਡਿਲੀਟ ਕਰਦੀ ਹੈ ਜਾਂ ਕੋਈ ਸਪੱਸ਼ਟੀਕਰਨ ਜਾਰੀ ਕਰਦੀ ਹੈ।
ਇਹ ਵੀ ਪੜ੍ਹੋ- ਟ੍ਰੇਨਾਂ 'ਚ ਸਫ਼ਰ ਕਰਨ ਵਾਲਿਆਂ ਲਈ Good News ! ਕੇਂਦਰ ਨੇ 7 ਨਵੇਂ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੁਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੱਡੀ ਵਾਰਦਾਤ, ਗੋਲੀ ਚੱਲਣ ਦਾ ਖਦਸ਼ਾ
NEXT STORY