ਧੂਰੀ(ਦਵਿੰਦਰ ਖਿਪਲ) : ਸ਼ੂਗਰ ਮਿਲ ਵੱਲੋਂ ਕਿਸਾਨਾਂ ਦੀ ਬਕਾਇਆ ਰਾਸ਼ੀ ਨਾ ਦਿੱਤੇ ਜਾਣ ਦੇ ਚੱਲਦੇ ਧੂਰੀ ਵਿਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਤਿੱਖਾ ਸੰਘਰਸ਼ ਹੁਣ ਸ਼ਾਂਤ ਹੋ ਸਕਦਾ ਹੈ, ਕਿਉਂਕਿ ਜ਼ਿਲਾ ਸੰਗਰੂਰ ਪ੍ਰਸ਼ਾਸਨ ਨੇ ਅੱਜ ਕਿਸਾਨਾਂ ਅਤੇ ਮਿਲ ਮਾਲਕਾਂ ਨਾਲ ਲੰਬੀ ਬੈਠਕ ਕਰਕੇ ਕਿਸ਼ਤਾਂ ਵਿਚ ਕਿਸਾਨਾਂ ਨੂੰ ਪੈਮੇਂਟ ਦੇਣ ਦਾ ਭਰੋਸਾ ਦਿੱਤਾ ਹੈ।
ਸੰਗਰੂਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸਰਕਾਰ ਵੱਲੋਂ ਬਕਾਇਆ ਰਕਮ ਇਕ-ਦੋ ਦਿਨ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੀ ਜਾਏਗੀ, ਜਦਕਿ ਮਿਲ ਵੱਲੋਂ ਬਕਾਇਆ ਰਾਸ਼ੀ ਕਿਸ਼ਤਾਂ ਵਿਚ ਕਿਸਾਨਾਂ ਨੂੰ ਦਿੱਤੀ ਜਾਏਗੀ। ਉਧਰ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਕਿਸ਼ਤਾਂ ਵਿਚ ਬਕਾਇਆ ਰਾਸ਼ੀ ਦੀ ਅਦਾਇਗੀ ਦਾ ਭਰੋਸਾ ਮਿਲਿਆ ਹੈ ਅਤੇ ਉਹ ਇਸ ਭਰੋਸੇ 'ਤੇ ਧਰਨਾ ਖਤਮ ਕਰ ਰਹੇ ਹਨ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਕਿਸਾਨਾਂ ਨੂੰ ਜਲਦੀ ਪੈਮੇਂਟ ਦੇਣ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਹੈ।
ਐਕਸਾਈਜ਼ ਵਿਭਾਗ ਦਾ ਇੰਸਪੈਕਟਰ 40 ਹਜ਼ਾਰ ਦੀ ਰਿਸ਼ਵਤ ਸਣੇ ਕਾਬੂ
NEXT STORY