ਧੂਰੀ (ਸਿੰਗਲਾ, ਬੇਦੀ, ਅਸ਼ਵਨੀ) : ਧੂਰੀ 'ਚ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਸਭ ਤੋਂ ਅੱਗੇ ਚੱਲ ਰਹੇ ਹਨ ਅਤੇ ਉਨ੍ਹਾਂ ਨੇ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਬੇਹੱਦ ਪਿੱਛੇ ਛੱਡ ਦਿੱਤਾ ਹੈ ਅਤੇ ਜਿੱਤ ਵੱਲ ਲਗਾਤਾਰ ਅੱਗੇ ਵੱਧ ਰਹੇ ਹਨ। ਹੁਣ ਤੱਕ ਦੇ ਰੁਝਾਨਾਂ ਮੁਤਾਬਕ ਭਗਵੰਤ ਮਾਨ ਕਾਂਗਰਸ ਦੇ ਉਮੀਦਵਾਰ ਦਲਵੀਰ ਗੋਲਡੀ ਤੋਂ 50873 ਵੋਟਾਂ ਨਾਲ ਅੱਗੇ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ਦੀ ਹੌਟ ਸੀਟ ਧੂਰੀ 'ਚ ਵੋਟਾਂ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਧੂਰੀ ਤੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਪਹਿਲੇ ਰੁਝਾਨਾਂ ਦੌਰਾਨ ਅੱਗੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਮਾਂ ਦਾ ਅਸ਼ੀਰਵਾਦ ਲੈਣ ਮਗਰੋਂ 'ਭਗਵੰਤ ਮਾਨ' ਸੰਗਰੂਰ ਘਰ ਤੋਂ ਰਵਾਨਾ, ਘਰ ਬਾਹਰ ਬਣਿਆ ਵਿਆਹ ਵਰਗਾ ਮਾਹੌਲ
ਜਾਣੋ ਤਾਜ਼ਾ ਰੁਝਾਨ
ਭਗਵੰਤ ਮਾਨ ਨੂੰ ਹੁਣ ਤੱਕ 6950 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਕਾਂਗਰਸ ਦੇ ਦਲਵੀਰ ਸਿੰਘ ਗੋਲਡੀ ਨੂੰ 2563 ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ਼ ਚੰਦ ਗਰਗ ਨੂੰ ਸਿਰਫ 440 ਵੋਟਾਂ ਹਾਸਲ ਹੋਈਆਂ ਹਨ।
ਧੂਰੀ ਤੋਂ ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ 12 ਹਜ਼ਾਰ ਵੋਟਾਂ ਨਾਲ ਅੱਗੇ
ਇਹ ਵੀ ਪੜ੍ਹੋ : ਪੰਜਾਬ ਨਤੀਜੇ Live : ਮੋਹਾਲੀ 'ਚ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ, ਜਾਣੋ ਕੌਣ ਚੱਲ ਰਿਹਾ ਅੱਗੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Punjab Result 2022: ਫਰੀਦਕੋਟ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ’ਤੇ 'ਆਪ' ਦਾ ਕਬਜ਼ਾ
NEXT STORY