ਧੂਰੀ (ਦਵਿੰਦਰ ਖਿਪਲ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਰਕਰਾਂ ਵਿਚ ਜੋਸ਼ ਭਰਨ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਆਮ ਜਨਤਾ ਤੱਕ ਪਹੁੰਚਣ ਲਈ ਲਗਾਤਾਰ ਵਰਕਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਗਰੂਰ ਦੇ ਹਲਕਾ ਧੂਰੀ ਵਿਖੇ ਪਹੁੰਚੇ। ਇਸ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਸਾਬ੍ਹ ਇਕ ਗੱਲ ਦੱਸ ਦੇਣ ਕਿ ਉਨ੍ਹਾਂ ਨੇ ਪਿਛਲੇ 2 ਸਾਲਾਂ ਵਿਚ ਕੀ ਵਿਕਾਸ ਕੀਤਾ ਹੈ।
ਸੁਖਬੀਰ ਬਾਦਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹ ਪਿਛਲੇ ਦੋ ਮਹੀਨਿਆਂ ਵਿਚ ਕਰੀਬ ਦੋ ਲੱਖ ਵਰਕਰਾਂ ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਉਨ੍ਹਾਂ ਨਾਲ ਫੋਟੋਆਂ ਵੀ ਖਿਚਵਾ ਚੁੱਕੇ ਹਨ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਯੂਥ ਵਰਗ ਦਾ ਝੁਕਾਅ ਅਕਾਲੀ ਦਲ ਵੱਲ ਵਧਿਆ ਹੈ ਅਤੇ ਪੰਜਾਬ ਦੀ ਜਨਤਾ ਕਾਂਗਰਸ ਸਰਕਾਰ ਤੋਂ ਹੁਣ ਬਦਲਾ ਲੈਣਾ ਚਾਹੁੰਦੀ ਹੈ। ਲੋਕ ਸਭਾ ਚੋਣਾਂ ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਚੋਣ ਮੈਨੀਫੈਸਟੋ ਕਿਸਾਨੀ 'ਤੇ ਕੇਂਦਰਿਤ ਹੋਵੇਗਾ।
ਖਪਤਕਾਰਾਂ ਤੋਂ 3.14 ਰੁਪਏ ਜ਼ਿਆਦਾ ਵਸੂਲਣ 'ਤੇ ਕੰਪਨੀ ਨੂੰ 28,000 ਰੁਪਏ ਲੱਗਿਆ ਹਰਜਾਨਾ
NEXT STORY