ਧੂਰੀ (ਜੈਨ, ਅਸ਼ਵਨੀ)- ਲੰਘੀ ਰਾਤ ਧੂਰੀ-ਸੰਗਰੂਰ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ ਸ਼ਹਿਰ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲੰਘੀ ਰਾਤ ਕਰੀਬ ਸਵਾ 12 ਵਜੇ ਨੌਜਵਾਨ ਆਕਾਸ਼ ਕੁਮਾਰ (23) ਪੁੱਤਰ ਨਰੇਸ਼ ਕੁਮਾਰ ਤੇ ਗੁਰਵਿੰਦਰ ਸਿੰਘ ਉਰਫ ਕਾਲਾ (18) ਵਾਸੀ ਧਰਮਪੁਰਾ ਮੁਹੱਲਾ, ਧੂਰੀ ਆਪਣੀ ਪਿਕਅੱਪ ਗੱਡੀ ’ਚ ਹਰਿਆਣਾ ਵਿਖੇ ਮਾਲ ਅਨਲੋਡ ਕਰ ਕੇ ਵਾਪਸ ਧੂਰੀ ਪਰਤ ਰਹੇ ਸੀ। ਇਸ ਦੌਰਾਨ ਜਦ ਉਹ ਧੂਰੀ ਬਾਈਪਾਸ ਦੇ ਕੋਲ ਪੁੱਜੇ, ਤਾਂ ਸੜਕ ਦੇ ਕੰਢੇ ਖੜ੍ਹੇ ਇਕ ਟਰਾਲੇ ਨਾਲ ਉਨ੍ਹਾਂ ਦੀ ਪਿਕਅੱਪ ਦੀ ਟੱਕਰ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ! ਮਾਨ ਸਰਕਾਰ ਨੇ ਦਿੱਤਾ ਤੋਹਫ਼ਾ
ਇਸ ਹਾਦਸੇ ’ਚ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਟਰਾਲਾ ਲੈ ਕੇ ਫਰਾਰ ਹੋ ਗਿਆ। ਲੋਕਾਂ ਵੱਲੋਂ ਪੁਲਸ ਦੀ ਮਦਦ ਨਾਲ ਦੋਵੇਂ ਨੌਜਵਾਨਾਂ ਨੂੰ ਮ੍ਰਿਤਕ ਹਾਲਤ ’ਚ ਹਸਪਤਾਲ ਲੈ ਜਾਇਆ ਗਿਆ। ਇਸ ਸਬੰਧੀ ਮਾਮਲੇ ਦੀ ਤਫਦੀਸ਼ ਕਰ ਰਹੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆਂ ਕਿ ਪਿਕਅੱਪ ਚਾਲਕ ਆਕਾਸ਼ ਕੁਮਾਰ ਦੇ ਪਿਤਾ ਨਰੇਸ਼ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰਾਲਾ ਚਾਲਕ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਟਰਾਲੇ ਅਤੇ ਉਸ ਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਤੇ ਆਬਕਾਰੀ ਵਿਭਾਗ ਵੱਲੋਂ 330 ਬੋਤਲਾਂ ਅੰਗਰੇਜ਼ੀ ਤੇ 288 ਬੋਤਲਾਂ ਦੇਸੀ ਸ਼ਰਾਬ ਬਰਾਮਦ
NEXT STORY