ਚੰਡੀਗੜ੍ਹ : ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਹੈ। ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 26 ਦੇ ਉਪਬੰਧਾਂ ਅਨੁਸਾਰ ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਲਈ ਇਕ ਪੋਸਟਲ ਬੈਲਟ ਪੇਪਰ ਜਾਰੀ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਪੁਲਸ "ਚ ਵੱਡਾ ਫੇਰਬਦਲ, ਕਈ ਥਾਣਿਆਂ ਦੇ ਮੁਖੀ ਤੇ ਇੰਚਾਰਜ ਬਦਲੇ
ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਨਜ਼ਰਬੰਦੀ (ਪ੍ਰੀਵੈਂਟਿਵ ਡਿਟੈਂਸ਼ਨ) ਅਧੀਨ ਜੇਲ੍ਹ ‘ਚ ਬੰਦ ਵੋਟਰਾਂ ਲਈ ਪੋਸਟਲ ਬੈਲਟ ਪੇਪਰ ਸਿਰਫ਼ ਵੋਟਾਂ ਵਾਲੇ ਦਿਨ ਹੀ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਨਿਸ਼ਾਨ ਲੱਗਿਆ (ਮਾਰਕ ਕੀਤਾ) ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਰਿਟਰਨਿੰਗ ਅਫਸਰ ਕੋਲ ਪਹੁੰਚਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਪੰਜਾਬ "ਚ ਮੀਂਹ ਦਾ ਕਹਿਰ, ਪਰਿਵਾਰ 'ਤੇ ਡਿੱਗੀ ਛੱਤ, ਵਿੱਛ ਗਈਆਂ ਲਾਸ਼ਾਂ
ਇਸ ਅਨੁਸਾਰ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਅੰਮ੍ਰਿਤਪਾਲ ਸਿੰਘ ਦੁਆਰਾ ਨਿਸ਼ਾਨ ਲੱਗਿਆ ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਅਸਾਮ ਦੇ ਡਿਬਰੂਗੜ੍ਹ ਤੋਂ ਇਕ ਵਿਸ਼ੇਸ਼ ਸੰਦੇਸ਼ਵਾਹਕ ਦੁਆਰਾ ਹਵਾਈ ਸਫ਼ਰ ਰਾਹੀਂ ਲਿਜਾਇਆ ਜਾਵੇ ਤਾਂ ਜੋ ਇਹ ਵੋਟਾਂ ਦੀ ਗਿਣਤੀ ਲਈ ਨਿਰਧਾਰਤ ਮਿਤੀ 9 ਸਤੰਬਰ 2025 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਰਿਟਰਨਿੰਗ ਅਫਸਰ ਕੋਲ ਪਹੁੰਚ ਜਾਵੇ। ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਪ੍ਰਬੰਧ ਕਰਕੇ ਕਮਿਸ਼ਨ ਨੂੰ ਇਸ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਭਾਰੀ ਮੀਂਹ ਕਾਰਣ ਪੰਜਾਬ ਦਾ ਇਹ ਹਾਈਵੇਅ ਕੁਝ ਦਿਨਾਂ ਲਈ ਬੰਦ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਘਰਾਂ 'ਚ ਵੜਿਆ ਬੁੱਢੇ ਨਾਲੇ ਦਾ ਪਾਣੀ! ਬਿਜਲੀ ਸਪਲਾਈ ਠੱਪ
NEXT STORY