ਜਲੰਧਰ (ਧਵਨ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਡੀਜ਼ਲ ਤੋਂ ਹਰ ਸਾਲ 3 ਲੱੱਖ ਕਰੋੜ ਦੀ ਕਮਾਈ ਕਰ ਰਹੀ ਪਰ ਉਸਦੀ ਜਨਤਾ ਨੂੰ ਰਾਹਤ ਦੇਣ 'ਚ ਕੋਈ ਦਿਲਚਸਪੀ ਨਹੀਂ ਹੈ, ਜਿਸ ਕਾਰਨ ਦੇਸ਼ 'ਚ ਮਹਿੰਗਾਈ ਚੋਟੀ 'ਤੇ ਪਹੁੰਚ ਚੁੱਕੀ ਹੈ। ਜਾਖੜ ਨੇ ਅੱਜ ਪਿੰਡ ਪੱਧਰ 'ਤੇ ਸ਼ੁਰੂ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੇ ਤਹਿਤ ਪਿੰਡ ਉੱਚਾ ਪਿੰਡ 'ਚ ਤੇਲ ਦੀਆਂ ਕੀਮਤਾਂ ਨਾ ਘਟਣ 'ਤੇ ਅੰਦੋਲਨ 'ਚ ਹਿੱਸਾ ਲਿਆ। ਉਨ੍ਹਾਂ ਨਾਲ ਖੇਤਰੀ ਵਿਧਾਇਕ ਗੁਰਪ੍ਰੀਤ ਸਿੰਘ ਅਤੇ ਜ਼ਿਲਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਤੇਲ ਕੀਮਤਾਂ 'ਚ ਵਾਧੇ ਨਾਲ ਕੇਂਦਰ ਸਰਕਾਰ ਨੂੰ 3 ਲੱਖ ਕਰੋੜ ਦਾ ਲਾਭ ਹੋ ਰਿਹਾ ਹੈ ਪਰ ਉਸ ਨੇ ਐਕਸਾਈਜ਼ ਡਿਊਟੀ 'ਚ ਕੋਈ ਕਟੌਤੀ ਨਹੀਂ ਕੀਤੀ। ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਅਤੇ ਮਹਿੰਗਾਈ ਨੇ ਸਮਾਜ ਦੇ ਹਰ ਵਰਗ 'ਤੇ ਬੁਰਾ ਪ੍ਰਭਾਵ ਪਾਇਆ ਹੈ। ਜਾਖੜ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਢੋਂਗ ਰਚ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਖਰਚ ਕਰਨ ਨੂੰ ਤਿਆਰ ਨਹੀਂ ਹੈ। ਮੋਦੀ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਵੱਡੇ ਉਦਯੋਗਾਂ ਦੇ 1.44 ਲੱਖ ਕਰੋੜ ਦੇ ਕਰਜ਼ੇ ਮੁਆਫ ਕੀਤੇ ਸਨ, ਜਿਸ ਨਾਲ ਮੋਦੀ ਸਰਕਾਰ ਦਾ ਦੋਹਰਾ ਚਿਹਰਾ ਬੇਨਕਾਬ ਹੋ ਗਿਆ ਹੈ। ਜਾਖੜ ਨੇ ਕਿਹਾ ਕਿ 2014 'ਚ ਚੰਗੇ ਦਿਨਾਂ ਦੇ ਸੁਪਨੇ ਦਿਖਾ ਕੇ ਕੇਂਦਰ 'ਚ ਸੱਤਾ 'ਚ ਆਈ ਭਾਜਪਾ ਸਰਕਾਰ ਤੋਂ ਹਰ ਵਰਗ ਨਾਰਾਜ਼ ਚਲ ਰਿਹਾ ਹੈ। ਵਪਾਰ ਅਤੇ ਉਦਯੋਗ 'ਚ ਵਿਕਾਸ ਦੀ ਰਫਤਾਰ ਰੁਕ ਚੁੱਕੀ ਹੈ। ਅੱਜ ਕਸ਼ਮੀਰ ਅਤੇ ਬਾਰਡਰ 'ਤੇ ਭਾਰਤੀ ਜਵਾਨ ਸ਼ਹੀਦੀਆਂ ਦੇ ਰਹੇ ਹਨ। ਦੂਜੇ ਪਾਸੇ ਕਿਸਾਨ ਆਤਮਹੱਤਿਆਵਾਂ ਕਰ ਰਹੇ ਹਨ। ਪ੍ਰਧਾਨ ਮੰਤਰੀ ਸਿਰਫ ਸੈਰ-ਸਪਾਟੇ ਲਈ ਵਿਦੇਸ਼ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਸਮੇਂ ਸਰਕਾਰ ਨੇ ਵਿਦੇਸ਼ਾਂ ਤੋਂ ਮਹਿੰਗਾ ਤੇਲ ਖਰੀਦ ਕੇ ਵੀ ਲੋਕਾਂ ਨੂੰ ਸਸਤਾ ਤੇਲ ਦਿੱਤਾ। ਪਿਛਲੇ ਸਾਲ ਦੀ ਤੁਲਨਾ 'ਚ ਡੀਜ਼ਲ 15 ਰੁਪਏ ਪ੍ਰਤੀ ਲਿਟਰ ਮਹਿੰਗਾ ਵਿਕ ਰਿਹਾ ਹੈ। ਇਸ ਸਾਲ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪੈਦਾਵਾਰ ਕਰਨ ਲਈ 1800 ਕਰੋੜ ਰੁਪਏ ਦੀ ਵਾਧੂ ਰਾਸ਼ੀ ਸਿਰਫ ਡੀਜ਼ਲ 'ਤੇ ਖਰਚ ਕਰਨੀ ਪਵੇਗੀ। ਇਸ ਮੌਕੇ ਜਾਖੜ ਨਾਲ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਮੁਲਾਕਾਤ ਕੀਤੀ ਅਤੇ ਈਦ ਦੀ ਮੁਬਾਰਕਬਾਦ ਦਿੱਤੀ।
ਜਦੋਂ ਤੋਂ ਦੇਸ਼ ਦੀ ਸੱਤਾ 'ਤੇ ਭਾਜਪਾ ਕਾਬਜ਼ ਹੋਈ, ਉਦੋਂ ਤੋਂ ਹੀ ਦੇਸ਼ ਵਿਚ ਫਿਰਕਾਪ੍ਰਸਤੀ ਫੈਲੀ
NEXT STORY