ਚੰਡੀਗੜ੍ਹ (ਸੁਸ਼ੀਲ) - ਪੰਜ ਲੱਖ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਰੋਪੜ ਰੇਂਜ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੰਜ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਰੋਪੜ ਰੇਂਜ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਖਾਤੇ ’ਚ ਦੋ ਮਹੀਨਿਆਂ ਅੰਦਰ 32 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ, ਜਿਸ ਦਾ ਪਤਾ ਲਾਉਣ ਲਈ ਸੀ.ਬੀ.ਆਈ. ਨੇ ਭੁੱਲਰ ਦਾ ਸੀ.ਬੀ.ਆਈ. ਅਦਾਲਤ ਤੋਂ ਪੰਜ ਦਿਨਾਂ ਦਾ ਪੁਲਸ ਰਿਮਾਂਡ ਮੰਗਿਆ।
ਪੜ੍ਹੋ ਇਹ ਵੀ : ਬਿਨਾਂ ਹੈਲਮੇਟ ਵਾਹਨ ਚਲਾਉਣ ਵਾਲੇ ਸਾਵਧਾਨ! ਅੱਜ ਤੋਂ ਕੱਟੇਗਾ ਮੋਟਾ ਚਾਲਾਨ
ਇਸ ਤੋਂ ਬਾਅਦ ਸੀ.ਬੀ.ਆਈ. ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਪੰਜ ਦਿਨਾਂ ਦੇ ਰਿਮਾਂਡ ’ਤੇ ਵਿਚੋਲੀਏ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ। ਅਦਾਲਤ ਨੇ ਹੁਕਮ ਦਿੱਤਾ ਕਿ ਭੁੱਲਰ ਆਪਣੇ ਵਕੀਲ ਨਾਲ ਹਰ ਰੋਜ਼ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਭੁੱਲਰ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਪੰਜਾਬ ’ਚ ਐਂਟਰ ਹੀ ਨਹੀਂ ਕਰ ਸਕਦੀ ਅਤੇ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਹੈ। ਸੀ.ਬੀ.ਆਈ. ਟੀਮ ਨੇ ਵੀਰਵਾਰ ਸਵੇਰੇ 11 ਵਜੇ ਭੁੱਲਰ ਦਾ ਪੰਜ ਦਿਨਾਂ ਦਾ ਤੇ ਵਿਚੋਲੀਏ ਕ੍ਰਿਸ਼ਨੂ ਦਾ ਨੌਂ ਦਿਨਾਂ ਦਾ ਰਿਮਾਂਡ ਖ਼ਤਮ ਹੋਣ ’ਤੇ ਸੀ.ਬੀ.ਆਈ. ਅਦਾਲਤ ’ਚ ਪੇਸ਼ ਕੀਤਾ। ਭੁੱਲਰ ਦੇ ਵਕੀਲ ਐੱਚ.ਐੱਸ. ਧਨੋਆ ਨੇ ਭੁੱਲਰ ਦੇ ਪੰਜ ਦਿਨਾਂ ਦੇ ਰਿਮਾਂਡ ਦਾ ਵਿਰੋਧ ਕੀਤਾ।
ਪੜ੍ਹੋ ਇਹ ਵੀ : ਥੱਪੜ ਤੇ ਥੱਪੜ ਠਾ ਥੱਪੜ! ਸੁਨਿਆਰੇ ਦੀ ਦੁਕਾਨ 'ਤੇ ਚੋਰੀ ਕਰਨ ਆਈ ਸੀ ਕੁੜੀ ਤੇ ਫਿਰ...(ਵੀਡੀਓ)
ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਪੰਜਾਬ ’ਚ ਐਂਟਰ ਨਹੀਂ ਕਰ ਸਕਦੀ ਤੇ ਗ੍ਰਿਫ਼ਤਾਰੀ ਗੈਰ-ਕਾਨੂੰਨੀ ਹੈ। ਸੀ.ਬੀ.ਆਈ. ਦੇ ਅਧਿਕਾਰੀ ਨੇ ਕਿਹਾ ਕਿ ਜੇ ਡੀ.ਆਈ.ਜੀ. ਖ਼ਿਲਾਫ਼ ਸ਼ਿਕਾਇਤ ਆਉਂਦੀ ਹੈ ਤਾਂ ਕੀ ਅਸੀਂ ਕਾਰਵਾਈ ਨਾ ਕਰੀਏ? ਅਸੀਂ ਸ਼ਿਕਾਇਤ ਦੀ ਜਾਂਚ ਕਰਾਂਗੇ। ਜੇ ਜਾਂਚ ਸਹੀ ਪਾਈ ਜਾਂਦੀ ਹੈ ਤਾਂ ਸੀ.ਬੀ.ਆਈ. ਕਾਰਵਾਈ ਕਰੇਗੀ। ਸੀ.ਬੀ.ਆਈ. ਦੇ ਵਕੀਲ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਜਦੋਂ ਭੁੱਲਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਸ ਤੋਂ ਬਾਅਦ ਜਾਇਦਾਦ ਨਾਲ ਸਬੰਧਤ ਇਲੈਕਟ੍ਰਾਨਿਕ ਡਿਵਾਈਸ ਅਤੇ ਹੋਰ ਕਈ ਸਬੂਤ ਮਿਲੇ ਸਨ। ਸਿਰਫ਼ ਦੋ ਮਹੀਨਿਆਂ ਵਿੱਚ ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਦੇ ਖਾਤੇ ਵਿੱਚ 32 ਲੱਖ ਰੁਪਏ ਆਏ ਹਨ, ਜਦਕਿ ਉਨ੍ਹਾਂ ਦੀ ਤਨਖ਼ਾਹ ਇਸ ਰਕਮ ਦੇ ਬਰਾਬਰ ਨਹੀਂ ਹੈ।
ਪੜ੍ਹੋ ਇਹ ਵੀ : ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 15 IPS ਤੇ 62 HPS ਅਧਿਕਾਰੀਆਂ ਦੇ ਤਬਾਦਲੇ
ਭੁੱਲਰ ਦੇ ਵਕੀਲ ਐੱਚ.ਐੱਸ. ਧਨੋਆ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਸੀ.ਬੀ.ਆਈ. ਨੇ ਜੋ ਮਾਮਲਾ ਦਰਜ ਕੀਤਾ ਹੈ, ਉਨ੍ਹਾਂ ਦਸਤਾਵੇਜ਼ਾਂ ਅੰਦਰ ਸ਼ਿਕਾਇਤਕਰਤਾ ਦੇ ਇਕ ਪੰਨੇ ’ਤੇ ਦਸਤਖ਼ਤ ਹੀ ਨਹੀਂ ਹਨ, ਇਸ ਤੋਂ ਇਲਾਵਾ ਟਾਈਮਿੰਗ ਵੀ ਮੈਚ ਨਹੀਂ ਹੋ ਰਹੀ। ਵਿਜੀਲੈਂਸ ਨੇ ਮੋਹਾਲੀ ਸੀ.ਜੇ.ਐੱਮ. ਦੀ ਅਦਾਲਤ ’ਚ ਦੋ ਘੰਟੇ ਲਈ ਪੁੱਛਗਿੱਛ ਕਰਨ ਦੀ ਇਜਾਜ਼ਤ ਲਈ ਸੀ। ਉਸ ਤੋਂ ਬਾਅਦ ਜਦੋਂ ਦੁਬਾਰਾ ਪ੍ਰੋਡਕਸ਼ਨ ਵਾਰੰਟ ਲਈ ਅਰਜ਼ੀ ਦਿੱਤੀ ਤਾਂ ਸੀ.ਬੀ.ਆਈ. ਨੇ ਚੰਡੀਗੜ੍ਹ ਸੀ.ਬੀ.ਆਈ. ਅਦਾਲਤ ’ਚ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ਦਾਖ਼ਲ ਕਰ ਦਿੱਤੀ। ਭੁੱਲਰ ਦੇ ਵਕੀਲ ਨੇ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੀ ਜਜਮੈਂਟ ਦਿਖਾਉਂਦਿਆਂ ਕਿਹਾ ਕਿ ਸੀ.ਬੀ.ਆਈ. ਪੰਜਾਬ ’ਚ ਐਂਟਰ ਹੀ ਨਹੀਂ ਹੋ ਸਕਦੀ ਤਾਂ ਭੁੱਲਰ ਦੀ ਗ੍ਰਿਫ਼ਤਾਰੀ ਕਿਵੇਂ ਕਰ ਲਈ। ਸੀ.ਬੀ.ਆਈ. ਨੂੰ ਇਸ ਸਬੰਧੀ ਪੰਜਾਬ ਸਰਕਾਰ ਨੂੰ ਪਹਿਲਾਂ ਦੱਸਣਾ ਚਾਹੀਦਾ ਸੀ, ਕਿਉਂਕਿ ਭੁੱਲਰ ਪੰਜਾਬ ਦਾ ਡੀ.ਆਈ.ਜੀ. ਸੀ ਤੇ ਇਹ ਪੰਜਾਬ ਦਾ ਮਾਮਲਾ ਹੈ, ਸੀ.ਬੀ.ਆਈ. ਨੇ ਉਨ੍ਹਾਂ ਦੀ ਗ਼ੈਰ-ਕਾਨੂੰਨੀ ਗ੍ਰਿਫ਼ਤਾਰੀ ਪਾਈ ਹੈ।
ਪੜ੍ਹੋ ਇਹ ਵੀ : ਰੂਹ ਕੰਬਾਊ ਹਾਦਸਾ, ਰੇਲਵੇ ਸਟੇਸ਼ਨ 'ਤੇ ਲਾਸ਼ਾਂ ਦੇ ਉੱਡੇ ਚਿਥੜੇ, ਪਿਆ ਚੀਕ-ਚਿਹਾੜਾ
ਸੀ.ਬੀ.ਆਈ. ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇ ਕੋਈ ਰਿਸ਼ਵਤ ਮੰਗਦਾ ਹੈ ਤੇ ਉਹ ਭਾਵੇਂ ਕੋਈ ਵੀ ਹੋਵੇ, ਛੋਟਾ ਅਧਿਕਾਰੀ ਹੋਵੇ ਜਾਂ ਵੱਡਾ, ਉਹ ਕਿਸੇ ਵੀ ਸੂਬੇ ਦਾ ਹੋਵੇ, ਸੀ.ਬੀ.ਆਈ. ਦਾ ਅਧਿਕਾਰ ਖੇਤਰ ਹੈ, ਉਸ ਦੀ ਗ੍ਰਿਫ਼ਤਾਰੀ ਪਾ ਸਕਦੀ ਹੈ। ਇਸ ਮਾਮਲੇ ’ਚ ਪੰਜਾਬ ਵਿਜੀਲੈਂਸ ਕੁਝ ਨਾ ਕਰੇ ਤਾਂ ਇਸ ਦਾ ਮਤਲਬ ਇਹ ਨਹੀਂ ਹੈ ਕਿ ਸੀ.ਬੀ.ਆਈ. ਵੀ ਕੁਝ ਨਾ ਕਰੇ। ਸੀ.ਬੀ.ਆਈ. ਦੇ ਵਕੀਲ ਨੇ ਕਿਹਾ ਕਿ ਭੁੱਲਰ ਦੀ ਪਹਿਲੀ ਨਿਯਕੁਤੀ ਕਿੱਥੇ ਸੀ, ਉਸ ਸਮੇਂ ਉਨ੍ਹਾਂ ਦੀ ਕਿੰਨੀ ਤਨਖ਼ਾਹ ਸੀ, ਉਸ ਸਮੇਂ ਉਨ੍ਹਾਂ ਕੋਲ ਕਿੰਨੀ ਜਾਇਦਾਦ ਸੀ ਤੇ ਹੁਣ ਕਿੰਨੀ ਹੈ, ਸਭ ਦੀ ਜਾਂਚ ਕੀਤੀ ਜਾ ਰਹੀ ਹੈ। ਸੀ.ਬੀ.ਆਈ. ਨੇ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਬੈਂਕ ਸਟੇਟਮੈਂਟ ਦੀ ਜਾਂਚ ਕੀਤੀ ਸੀ। ਉਨ੍ਹਾਂ ਦਾ ਸੈਲਰੀ ਅਕਾਊਂਟ ਚੰਡੀਗੜ੍ਹ ਸੈਕਟਰ-9 ’ਚ ਹੈ, ਉਸ ਦੀ ਵੀ ਜਾਂਚ ਕੀਤੀ ਗਈ। ਉਸ ਤੋਂ ਪਤਾ ਲੱਗਾ ਕਿ ਅਗਸਤ-ਸਤੰਬਰ ’ਚ 2 ਮਹੀਨਿਆਂ ਅੰਦਰ 32 ਲੱਖ ਰੁਪਏ ਆਏ ਤੇ ਹੁਣ ਇਹ ਪਤਾ ਲਾਉਣਾ ਹੈ ਕਿ ਇਹ ਕਿੱਥੋਂ ਆਏ ਹਨ।
ਪੜ੍ਹੋ ਇਹ ਵੀ : ਫੇਰਿਆਂ ਦੇ 2 ਘੰਟਿਆਂ ਮਗਰੋਂ ਟੁੱਟਿਆ ਵਿਆਹ, ਮੌਕੇ 'ਤੇ ਹੀ ਤਲਾਕ, ਅਜੀਬੋ-ਗਰੀਬ ਹੈ ਪੂਰਾ ਮਾਮਲਾ
ਫਗਵਾੜਾ ਪੁਲਸ ਨੇ ਹੈਰੋਇਨ ਸਮੇਤ ਵਿਅਕਤੀ ਕੀਤਾ ਕਾਬੂ
NEXT STORY