ਰੋਪੜ/ਚੰਡੀਗੜ੍ਹ (ਵੈੱਬ ਡੈਸਕ)- ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਅੱਜ ਚੰਡੀਗੜ੍ਹ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੇ ਚੰਡੀਗੜ੍ਹ ਸੀ. ਬੀ. ਆਈ. ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਗਲੀ ਸੁਣਵਾਈ ਹੁਣ 31 ਅਕਤੂਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਹੌਲਦਾਰ ਤੇ ਸਬ ਇੰਸਪੈਕਟਰ ਦੀ ਅੱਧੀ ਦਰਜਨ ਨੌਜਵਾਨਾਂ ਨੇ ਕੀਤੀ ਕੁੱਟਮਾਰ, ਹੈਰਾਨ ਕਰੇਗਾ ਮਾਮਲਾ
ਡੀ .ਆਈ. ਜੀ. ਹਰਚਰਨ ਸਿੰਘ ਭੁੱਲਰ ਅਤੇ ਕ੍ਰਿਸ਼ਨੂ ਨੂੰ ਤਕਰੀਬਨ 3 ਵਜੇ ਚੰਡੀਗੜ੍ਹ ਦੀ ਸਪੈਸ਼ਲ CBI ਕੋਰਟ ਵਿੱਚ ਪੇਸ਼ ਕੀਤਾ ਗਿਆ। ਇਥੇ ਵੀ ਦੋਵੇਂ ਆਪਣੇ ਚਿਹਰੇ ਲੁਕਾਉਂਦੇ ਹੋਏ ਵਿਖਾਈ ਦਿੱਤੇ, ਉਨ੍ਹਾਂ ਦੇ ਚਿਹਰੇ ਕੱਪੜੇ ਨਾਲ ਢੱਕੇ ਹੋਏ ਸਨ। ਮੀਡੀਆ ਵੱਲੋਂ ਪੁੱਛੇ ਜਾਣ 'ਤੇ ਭੁੱਲਰ ਨੇ ਸਿਰਫ਼ ਇੰਨਾ ਕਿਹਾ ਕਿ ਅਦਾਲਤ ਇਨਸਾਫ਼ ਦੇਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਦੇ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਵੀਰਵਾਰ ਨੂੰ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਡੀ. ਆਈ. ਜੀ. ਹਰਚਰਨ ਸਿੰਘ ਅਤੇ ਉਨ੍ਹਾਂ ਨਾਲ ਜੁੜੇ ਵਿਚੋਲਿਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ 14 ਦਿਨਾਂ ਦੀ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ। ਡੀ. ਆਈ. ਜੀ. ਭੁੱਲਰ ਨੇ ਵਿਚੋਲਿਆਂ ਰਾਹੀਂ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗੀ। ਡੀ. ਆਈ. ਜੀ. ‘ਤੇ ਰਿਸ਼ਵਤ ਦੇ ਬਦਲੇ ਸਕ੍ਰੈਪ ਡੀਲਰ ਨੂੰ ਝੂਠੇ ਕੇਸ ‘ਚ ਫਸਾਉਣ ਦੀ ਧਮਕੀ ਦੇਣ ਦਾ ਇਲਜ਼ਾਮ ਹਨ। ਸ਼ਿਕਾਇਤ ਤੋਂ ਬਾਅਦ ਸੀ. ਬੀ. ਆਈ. ਨੇ ਜਾਲ ਵਿਛਾ ਕੇ ਡੀ. ਆਈ. ਜੀ .ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਅਤੇ ਚੰਡੀਗੜ੍ਹ ਤੋਂ ਆਈ 52 ਮੈਂਬਰੀ ਸੀ. ਬੀ. ਆਈ. ਟੀਮ ਨੇ ਉਨ੍ਹਾਂ ਦੇ ਮੋਹਾਲੀ ਦਫ਼ਤਰ ਅਤੇ ਉਨ੍ਹਾਂ ਦੇ ਚੰਡੀਗੜ੍ਹ ਸੈਕਟਰ 40 ਸਥਿਤ ਘਰ ਦੀ ਤਲਾਸ਼ੀ ਲਈ। ਡੀ. ਆਈ. ਜੀ. ਦੇ ਘਰ ਤੋਂ 7 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ, ਜੋਕਿ ਤਿੰਨ ਬੈਗਾਂ ਤੇ ਦੋ ਬ੍ਰੀਫਕੇਸਾਂ ‘ਚ ਰੱਖੀ ਗਈ ਸੀ। ਅਧਿਕਾਰੀਆਂ ਨੂੰ ਪੈਸੇ ਗਿਣਨ ਲਈ ਤਿੰਨ ਨੋਟ ਗਿਣਨ ਵਾਲੀਆਂ ਮਸ਼ੀਨਾਂ ਮੰਗਵਾਉਣੀਆਂ ਪਈਆਂ। ਇਸ ਤੋਂ ਇਲਾਵਾ, 1.5 ਕਿਲੋ ਸੋਨੇ ਦੇ ਗਹਿਣੇ, ਲਗਜ਼ਰੀ ਘੜੀਆਂ, ਵਿਦੇਸ਼ੀ ਸ਼ਰਾਬ ਤੇ ਇੱਕ ਰਿਵਾਲਵਰ ਵੀ ਬਰਾਮਦ ਕੀਤਾ ਗਿਆ।
ਭੁੱਲਰ 2007 ਬੈਚ ਦੇ ਆਈ. ਪੀ. ਐੱਸ. ਅਧਿਕਾਰੀ
ਸੀ. ਬੀ. ਆਈ. ਨੂੰ ਡੀ. ਆਈ. ਜੀ. ਦੀਆਂ 15 ਜਾਇਦਾਦਾਂ ਅਤੇ ਲਗਜ਼ਰੀ ਵਾਹਨਾਂ ਨਾਲ ਸਬੰਧਤ ਦਸਤਾਵੇਜ਼ ਵੀ ਮਿਲੇ ਹਨ। ਬੀ. ਐੱਮ. ਡਬਲਿਊ. ਅਤੇ ਮਰਸੀਡੀਜ਼ ਵਰਗੀਆਂ ਮਹਿੰਗੀਆਂ ਗੱਡੀਆਂ, ਉਨ੍ਹਾਂ ਦੇ ਬੈਂਕ ਲਾਕਰ ਦੀਆਂ ਚਾਬੀਆਂ ਦੇ ਜ਼ਬਤ ਕੀਤੀਆਂ ਗਈਆਂ ਹਨ। ਹਰਚਰਨ 2007 ਬੈਚ ਦਾ ਆਈ. ਪੀ. ਐੱਸ. ਅਧਿਕਾਰੀ ਹਨ। ਉਨ੍ਹਾਂ ਦੇ ਪਿਤਾ, ਮਹਿਲ ਸਿੰਘ ਭੁੱਲਰ, ਪੰਜਾਬ ਦੇ ਸਾਬਕਾ ਡੀ. ਜੀ. ਪੀ. ਸਨ।
ਸੀ. ਬੀ. ਆਈ. ਸੂਤਰਾਂ ਅਨੁਸਾਰ ਸਕ੍ਰੈਪ ਡੀਲਰ ਦੁਆਰਾ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਮ ਲਏ ਗਏ ਹਨ, ਉਨ੍ਹਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਡੀਲਰ ਨੇ ਦੱਸਿਆ ਕਿ ਡੀ. ਆਈ. ਜੀ. ਦੀਆਂ ਰਿਸ਼ਵਤ ਮੰਗਾਂ ਨੂੰ ਪੂਰਾ ਕਰਨ ‘ਚ ਕਈ ਅਧਿਕਾਰੀ ਸ਼ਾਮਲ ਸਨ। ਸੀ. ਬੀ. ਆਈ. ਇਸ ਮਾਮਲੇ ‘ਚ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕਰ ਰਹੀ ਹੈ।
ਜਲੰਧਰ ‘ਚ ਫਾਰਮ ਹਾਊਸ
ਭੁੱਲਰ ਦੀ ਪ੍ਰਤੀ ਮਹੀਨਾ ਬੇਸਿਕ ਸੈਲਰੀ 2,16,600 ਰੁਪਏ ਹੈ। ਇਸ ਤੋਂ ਇਲਾਵਾ ਭੱਤੇ ਵੀ ਮਿਲਦੇ ਹਨ। ਉਨ੍ਹਾਂ ਨੇ 15 ਕਰੋੜ ਰੁਪਏ ਦੀ ਜਾਇਦਾਦ ਐਲਾਨੀ ਹੈ, ਜਿਸ ‘ਚ ਜਲੰਧਰ ‘ਚ ਇੱਕ ਫਾਰਮ ਹਾਊਸ ਤੇ ਚੰਡੀਗੜ੍ਹ ਤੇ ਕਪੂਰਥਲਾ ‘ਚ ਪਲਾਟ ਸ਼ਾਮਲ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਥਾਣੇ ਬਾਹਰ ਨਿਹੰਗ ਸਿੰਘਾਂ ਦਾ ਹੰਗਾਮਾ! SHO ਵੀ ਭੜਕੇ, ਪੂਰਾ ਮਾਮਲਾ ਕਰੇਗਾ ਹੈਰਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਵੀਰ ਜਵੰਦਾ ਦੀ ਪਤਨੀ ਨੂੰ ਮਿਲੇ ਸਰਕਾਰੀ ਨੌਕਰੀ, ਬੱਚਿਆਂ ਦਾ ਚੁੱਕਾਂਗੇ ਖਰਚਾ, MP ਸਾਹਨੀ ਨੇ ਕੀਤਾ ਵੱਡਾ ਐਲਾਨ
NEXT STORY